ਪੰਜਾਬ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਕਰਾਟੇ ’ਚ ਸ਼ਾਨਦਾਰ ਪ੍ਰਦਰਸ਼ਨ

ਕੌਮੀ ਮਾਰਗ ਬਿਊਰੋ | May 23, 2026 08:46 PM

ਅੰਮ੍ਰਿਤਸਰ- ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਅਨੁਸ਼ਾਸਨ, ਹੁਨਰ ਅਤੇ ਜੋਸ਼ ਦੇ ਯਾਦਗਾਰ ਸ਼ਾਨਦਾਰ ਪ੍ਰਦਰਸ਼ਨ ਸਦਕਾ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ-2026 ਦੀਆਂ ਵੱਖ-ਵੱਖ ਸ਼੍ਰੇਣੀਆਂ ’ਚ ਸੋਨੇ, ਚਾਂਦੀ ਅਤੇ ਕਾਂਸੇ ਦੇ ਤਮਗੇ ਪ੍ਰਾਪਤ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਚੈਂਪੀਅਨਸ਼ਿਪ ਕਰਾਟੇ ਡੂ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਟਾਊਨ ਹਾਲ ਸਕੂਲ, ਮਾਲ ਮੰਡੀ, ਅੰਮ੍ਰਿਤਸਰ ਵਿਖੇ ਕਰਵਾਈ ਗਈ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ 8ਵੀਂ-ਡੀ ਦੀ ਮਹਿਕ ਅਤੇ 10ਵੀਂ-ਈ ਦੀ ਸਿਮਰਨ ਨੇ ਸੋਨੇ ਦਾ ਤਮਗਾ ਜਿੱਤ ਕੇ ਸਕੂਲ ਦਾ ਝੰਡਾ ਬੁਲੰਦ ਕੀਤਾ। ਉਨ੍ਹਾਂ ਕਿਹਾ ਕਿ ਹੋਰਨਾਂ ’ਚ 12ਵੀਂ-ਐੱਫ ਦੀ ਮੁਸਕਾਨ ਨੇ ਚਾਂਦੀ ਅਤੇ 10ਵੀਂ-ਈ ਦੀ ਨੇਹਾ ਕੁਮਾਰੀ ਅਤੇ 7ਵੀਂ-ਸੀ ਦੀ ਰੇਣੁਕਾ ਨੇ ਕਾਂਸੇ ਦੇ ਤਮਗੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ ਹੈ।

ਇਸ ਮੌਕੇ ਪ੍ਰਿੰ: ਸ੍ਰੀਮਤੀ ਨਾਗਪਾਲ ਅਤੇ ਸਮੁੱਚੇ ਸਟਾਫ਼ ਨੇ ਸਮੂਹ ਤਮਗਾ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਕੋਚਿੰਗ ਸਟਾਫ਼ ਦੀ ਅਣਥੱਕ ਮਿਹਨਤ ਪ੍ਰਤੀ ਡੂੰਘੀ ਸ਼ੁਕਰਗੁਜ਼ਾਰੀ ਨੂੰ ਜਾਹਿਰ ਕੀਤਾ। ਪ੍ਰਿੰ: ਨਾਗਪਾਲ ਨੇ ਕਿਹਾ ਕਿ ਸਕੂਲ ਆਪਣੀਆਂ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ’ਚ ਵੀ ਉੱਤਮਤਾ ਲਈ ਪ੍ਰੇਰਿਤ ਕਰਦਾ ਹੈ।

Have something to say? Post your comment

 
 
 
 

ਪੰਜਾਬ

ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਬਠਿੰਡਾ ਨੂੰ ਆਧੁਨਿਕ ਸ਼ਹਿਰ ਵਿਚ ਬਦਲਿਆ: ਸੁਖਬੀਰ ਸਿੰਘ ਬਾਦਲ

ਪਿੰਡ ਕੁੱਬਾ ਦੇ ਗੁਰਦੁਆਰਾ ਸਿੰਘ ਪੁਰਾ ਸਾਹਿਬ ਵਿਖੇ ਜ਼ਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਵਿੱਚ ਨਿੰਦਾ

ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ੁੰਮੇਵਾਰੀ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

2014 ਤੋਂ ਬਾਅਦ ਆਰਬੀਆਈ ਦੇ ਟ੍ਰਾਂਸਫਰ ਦਾ ਅੱਧੇ ਤੋਂ ਵੱਧ ਹਿੱਸਾ ਇਕੱਲੇ ਪਿਛਲੇ 3 ਸਾਲਾਂ ਵਿੱਚ ਕਢਵਾਇਆ ਗਿਆ: ਹਰਪਾਲ ਸਿੰਘ ਚੀਮਾ

ਗੈਂਗਸਟਰਾਂ ‘ਤੇ ਵਾਰ ਦਾ 123ਵਾਂ ਦਿਨ: ਪੰਜਾਬ ਪੁਲਿਸ ਵੱਲੋਂ 488 ਥਾਂਈਂ ਛਾਪੇਮਾਰੀ - 222 ਗ੍ਰਿਫ਼ਤਾਰ

ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ

ਸ਼੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਯੂਨਾਈਟਿਡ ਸਿੱਖਸ ਨੇ ਜਸਵੰਤ ਸਿੰਘ ਨੂੰ ਸੇਵਾ ਰਤਨ ਐਵਾਰਡ ਨਾਲ ਕੀਤਾ ਸਨਮਾਨਿਤ

ਪੰਜਾਬੀ ਵਿਰੋਧੀ ਫੈਸਲਿਆਂ ਖਿਲਾਫ਼ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਦਿੱਤਾ ਵਿਸ਼ਾਲ ਰੋਸ ਧਰਨਾ