ਪੰਜਾਬ

ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਬਠਿੰਡਾ ਨੂੰ ਆਧੁਨਿਕ ਸ਼ਹਿਰ ਵਿਚ ਬਦਲਿਆ: ਸੁਖਬੀਰ ਸਿੰਘ ਬਾਦਲ

ਕੌਮੀ ਮਾਰਗ ਬਿਊਰੋ | May 23, 2026 08:51 PM

ਬਠਿੰਡਾ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਬਠਿੰਡਾ ਨੂੰ ਪੰਜਾਬ ਦੇ ਵਿਕਸਤ ਸ਼ਹਿਰਾਂ ਵਿਚੋਂ ਇਕ ਬਣਾਇਆ ਸੀ ਪਰ ਪਿਛਲੇ ਸਾਢੇ 9 ਸਾਲਾਂ ਤੋਂ ਇਸਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ।

ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਇਕਬਾਲ ਸਿੰਘ ਬਬਲੀ ਢਿੱਲੋਂ ਦੇ ਨਾਲ ਮਿਲ ਕੇ ਮਾਡਲ ਟਾਊਨ ਫੇਜ਼ 3 ਵਿਚ ਇਕ ਵਿਸ਼ਾਲ ਜਨਤਕ ਮੀਟਿੰਗ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਇਹ ਵੀ ਰਿਕਾਰਡ ਦਾ ਹਿੱਸਾ ਹੈ ਕਿ ਅਕਾਲੀ ਦਲ ਦੀਆਂ ਸਰਕਾਰਾਂ ਨੇ 2007 ਤੋਂ 2017 ਤੱਕ ਸ਼ਹਿਰ ਦੇ ਵਿਕਾਸ ’ਤੇ 2500 ਕਰੋੜ ਰੁਪਏ ਖਰਚ ਕੀਤੇ। ਉਹਨਾਂ ਕਿਹਾ ਕਿ ਪਿਛਲੇ ਸਾਢੇ 9 ਸਾਲਾਂ ਵਿਚ ਸ਼ਹਿਰ ਵਿਚ ਬੁਨਿਆਦੀ ਨਾਗਰਿਕ ਸਹੂਲਤਾਂ ਵਾਸਤੇ 100 ਕਰੋੜ ਰੁਪਏ ਵੀ ਨਹੀਂ ਖਰਚੇ ਗਏ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨੇ ਨਾ ਸਿਰਫ ਆਧੁਨਿਕ ਸੀਵਰੇਜ ਸਹੂਲਤਾਂ ਪ੍ਰਦਾਨ ਕੀਤੀਆਂ ਬਲਕਿ ਸ਼ਹਿਰ ਸੜਕਾਂ ਅਪਗ੍ਰੇਡ ਕੀਤੀਆਂ, ਲਾਈਟਾਂ ਲੁਆਈਆਂ ਤੇ ਫਲਾਈ ਓਵਰ ਤੇ ਪਾਰਕ ਬਣਾਏ। ਉਹਨਾਂ ਕਿਹਾ ਕਿ ਸਾਡੇ ਸਮੇ਼ ਵਿਚ ਬਠਿੰਡਾ ਵਿਚ ਸਿਹਤ ਤੇ ਸਿੱਖਿਆ ਸਹੂਲਤਾਂ ਅਪਗ੍ਰੇਡ ਕੀਤੀਆਂ ਗਈਆਂ। ਬਠਿੰਡਾ ਵਿਖੇ ਏਮਜ਼ ਲਿਆਉਣ ਤੋਂ ਇਲਾਵਾ ਇਕ ਸਪੈਸ਼ਲਟੀ ਕੈਂਸਰ ਕੇਅਰ ਤੇ ਸਕਿੱਲ ਯੂਨੀਵਰਸਿਟੀ ਲਿਆਂਦੀ ਗਈ ਤੇ ਅਸੀਂ ਸਾਰੇ ਇਲਾਕੇ ਦਾ ਸਰਵ ਪੱਖੀ ਵਿਕਾਸ ਕਰਨ ਲਈ ਪੁਰਜ਼ੋਰ ਯਤਨ ਕੀਤੇ।

ਸਰਦਾਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਕੱਖ ਵੀ ਨਹੀਂ ਕੀਤਾ ਤੇ ਹੁਣ ਇਹ ਚੋਣਾਂ ਜਿੱਤਣ ਵਾਸਤੇ ਗੁੰਡਾ ਗਰਦੀ ’ਤੇ ਉਤਰ ਆਈ ਹੈ। ਉਹਨਾਂ ਕਿਹਾ ਕਿ ਮੈਂ ਆਪ ਆਗੂਆਂ ਨੂੰ ਚੇਤਾਵਨੀ ਦਿੰਦਾ ਹਾਂ ਕਿ ਉਹ ਗੁੰਡਾਗਰਦੀ ਕਰ ਕੇ ਸ਼ਹਿਰ ਦਾ ਮਾਹੌਲ ਖਰਾਬ ਨਾ ਕਰਨ। ਉਹਨਾਂ ਕਿਹਾ ਕਿ ਮੈਂ ਉਹਨਾਂ ਨੂੰ ਇਹ ਵੀ ਦੱਸਣਾ ਚਾਹੁੰਦਾ ਹਾਂ ਕਿ ਪੰਜਾਬ ਕਦੇ ਵੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਦੇ ਅਤੇ ਉਹ ਹਿੰਸਾ ਤੇ ਬੂਥ ਕੈਪਚਰਿੰਗ ਰਾਹੀਂ ਮਿਉਂਸਪਲ ਚੋਣਾਂ ਹਾਈਜੈਕ ਕਰਨ ਦੇ ਯਤਨਾਂ ਦਾ ਪੁਰਜ਼ੋਰ ਵਿਰੋਧ ਕਰਨਗੇ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਦੇ ਵਿਕਾਸ ਵਾਸਤੇ ਵਿਆਪਕ ਯੋਜਨਾ ਉਲੀਕੀ ਹੈ। ਉਹਨਾਂ ਕਿਹਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਸੀਂ ਗਰੈਜੂਏਸ਼ਨ ਤੱਕ ਮੁਫਤ ਸਿੱਖਿਆ ਪ੍ਰਦਾਨ ਕਰਾਂਗੇ। ਅਸੀਂ ਸਾਰੇ ਜ਼ਿਲ੍ਹਿਆਂ ਮੈਡੀਕਲ ਕਾਲਜਾਂ ਦੀ ਸਥਾਪਨਾ ਕਰਾਂਗੇ ਤਾਂ ਜੋ ਮਿਆਰੀ ਸਿੱਖਿਆ ਤੁਹਾਡੇ ਦਰਾਂ ’ਤੇ ਮਿਲ ਸਕੇ। ਉਹਨਾਂ ਇਹ ਵੀ ਗੱਲ ਕੀਤੀ ਕਿ ਕਿਵੇਂ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਸਮਾਜ ਭਲਾਈ ਸਕੀਮਾਂ ਸਰਕਾਰ ਦਾ ਧੁਰਾ ਹੁੰਦੀਆਂ ਸਨ ਤੇ ਅੱਗੇ ਵੀ ਰਹਿਣਗੀਆਂ। ਉਹਨਾਂ ਕਿਹਾ ਕਿ ਅਸੀਂ ਸ਼ਗਨ ਸਕੀਮ ਤਹਿਤ ਰਾਸ਼ੀ ਵਧਾ ਕੇ 1 ਲੱਖ ਰੁਪਏ ਕਰਾਂਗੇ ਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਕਰਾਂਗੇ ਅਤੇ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦੇ ਕੇ ਸਵੈ ਉਦਮੀ ਬਣਨ ਲਈ ਉਤਸ਼ਾਹਿਤ ਕਰਾਂਗੇ।

Have something to say? Post your comment

 
 
 
 

ਪੰਜਾਬ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਕਰਾਟੇ ’ਚ ਸ਼ਾਨਦਾਰ ਪ੍ਰਦਰਸ਼ਨ

ਪਿੰਡ ਕੁੱਬਾ ਦੇ ਗੁਰਦੁਆਰਾ ਸਿੰਘ ਪੁਰਾ ਸਾਹਿਬ ਵਿਖੇ ਜ਼ਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਵਿੱਚ ਨਿੰਦਾ

ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ੁੰਮੇਵਾਰੀ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

2014 ਤੋਂ ਬਾਅਦ ਆਰਬੀਆਈ ਦੇ ਟ੍ਰਾਂਸਫਰ ਦਾ ਅੱਧੇ ਤੋਂ ਵੱਧ ਹਿੱਸਾ ਇਕੱਲੇ ਪਿਛਲੇ 3 ਸਾਲਾਂ ਵਿੱਚ ਕਢਵਾਇਆ ਗਿਆ: ਹਰਪਾਲ ਸਿੰਘ ਚੀਮਾ

ਗੈਂਗਸਟਰਾਂ ‘ਤੇ ਵਾਰ ਦਾ 123ਵਾਂ ਦਿਨ: ਪੰਜਾਬ ਪੁਲਿਸ ਵੱਲੋਂ 488 ਥਾਂਈਂ ਛਾਪੇਮਾਰੀ - 222 ਗ੍ਰਿਫ਼ਤਾਰ

ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ

ਸ਼੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਯੂਨਾਈਟਿਡ ਸਿੱਖਸ ਨੇ ਜਸਵੰਤ ਸਿੰਘ ਨੂੰ ਸੇਵਾ ਰਤਨ ਐਵਾਰਡ ਨਾਲ ਕੀਤਾ ਸਨਮਾਨਿਤ

ਪੰਜਾਬੀ ਵਿਰੋਧੀ ਫੈਸਲਿਆਂ ਖਿਲਾਫ਼ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਦਿੱਤਾ ਵਿਸ਼ਾਲ ਰੋਸ ਧਰਨਾ