ਪੰਜਾਬ

ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | May 24, 2026 07:40 PM

ਚੰਡੀਗੜ੍ਹ- ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 124ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ 124ਵੇਂ ਦਿਨ ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 269 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 31, 699 ਹੋ ਗਈਆਂ।

ਇਸ ਤੋਂ ਇਲਾਵਾ 100 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 449ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30.6 ਕਿਲੋ ਹੈਰੋਇਨ, 271 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 449 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65, 417 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Have something to say? Post your comment

 
 
 
 

ਪੰਜਾਬ

ਮਹਾਰਾਜਾ ਰਣਜੀਤ ਸਿੰਘ ਦੀ ਸਤਵੀ ਪੀੜੀ ਨੇ ਕਿਸਾਨ ਜਥੇਬੰਦੀਆਂ ਨੂੰ ਦਿੱਤਾ ਸੱਦਾ  ਸਤਿਕਾਰ ਐਕਟ ਵਿਚਲੀਆਂ ਤਰੁਟੀਆਂ ਨੂੰ ਦੂਰ ਕਰਨ ਲਈ ਪੰਥ ਦਾ ਸਾਥ ਦੇਣ

ਖ਼ਾਲਸਾ ਕਾਲਜ ਵਿਚ ਬੀਏ ਦੇ ਚੌਥੇ ਸਮੈਸਟਰ ਦੀ ਹਿਸਟਰੀ ਆਫ ਪੰਜਾਬ ਦੀ ਪ੍ਰੀਖਿਆ ਹੋਇਆ ਸਿੱਖ ਇਤਿਹਾਸ ਦਾ ਘਾਣ

ਗੁਰਦਵਾਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਵਾਪਰੀ ਮੰਦਭਾਗੀ ਘਟਨਾ- ਸ਼ਟਰਿੰਗ ਡਿਗਣ ਕਾਰਨ 2 ਔਰਤਾਂ ਦੀ ਮੌਤ, 8 ਜ਼ਖਮੀ

ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਹੋਏ ਹਾਦਸੇ ਤੇ ਬਾਬਾ ਬਲਬੀਰ ਸਿੰਘ ਨੇ ਦੁੱਖ ਪ੍ਰਗਟਾਇਆ

ਗੁਰਦੁਆਰਾ ਸ਼ਹੀਦ ਗੰਜ ਵਿਖੇ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਤੇ ਜਖਮੀਆਂ ਦਾ ਇਲਾਜ ਕਰੇਗੀ ਮੁਫਤ ਸ਼੍ਰੋਮਣੀ ਕਮੇਟੀ

ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਬਠਿੰਡਾ ਨੂੰ ਆਧੁਨਿਕ ਸ਼ਹਿਰ ਵਿਚ ਬਦਲਿਆ: ਸੁਖਬੀਰ ਸਿੰਘ ਬਾਦਲ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਕਰਾਟੇ ’ਚ ਸ਼ਾਨਦਾਰ ਪ੍ਰਦਰਸ਼ਨ

ਪਿੰਡ ਕੁੱਬਾ ਦੇ ਗੁਰਦੁਆਰਾ ਸਿੰਘ ਪੁਰਾ ਸਾਹਿਬ ਵਿਖੇ ਜ਼ਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਵਿੱਚ ਨਿੰਦਾ

ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ੁੰਮੇਵਾਰੀ- ਐਡਵੋਕੇਟ ਧਾਮੀ