ਪੰਜਾਬ

ਗੁਰਦੁਆਰਾ ਸ਼ਹੀਦ ਗੰਜ ਵਿਖੇ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਤੇ ਜਖਮੀਆਂ ਦਾ ਇਲਾਜ ਕਰੇਗੀ ਮੁਫਤ ਸ਼੍ਰੋਮਣੀ ਕਮੇਟੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 24, 2026 09:11 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਦੁਖਦਾਈ ਘਟਨਾ `ਤੇ ਗਹਿਰਾ ਦੁੱਖ ਜ਼ਾਹਰ ਕਰਦਿਆਂ ਇਸ ਘਟਨਾ ਵਿਚ ਜਾਨ ਗਵਾਉਣ ਵਾਲੀਆਂ ਦੋ ਬੀਬੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਇਸ ਘਟਨਾ ਵਿਚ ਜ਼ਖ਼ਮੀ ਹੋਈਆਂ ਸੰਗਤਾਂ ਦਾ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਪਹੁੰਚ ਕੇ ਹਾਲ ਜਾਣਿਆ ਉਥੇ ਉਨ੍ਹਾਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਪਹੁੰਚ ਕੇ ਘਟਨਾ ਬਾਰੇ ਜਾਣਕਾਰੀ ਵੀ ਲਈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੰਦਭਾਗੀ ਘਟਨਾ ਵਿਚ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 2-2 ਲੱਖ ਰੁਪਏ ਸਹਾਇਤਾ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵਿਖੇ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਹਰ ਐਤਵਾਰ ਵੱਡੀ ਗਿਣਤੀ ਵਿਚ ਸੰਗਤਾਂ ਪੁੱਜਦੀਆਂ ਹਨ। ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਇਸ ਅਸਥਾਨ ਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸੇਵਾਵਾਂ ਚਲ ਰਹੀਆਂ ਹਨ। ਇਮਾਰਤ ਦੇ ਲੈਂਟਰ ਲਈ ਹੋਈ ਸਟਰਿੰਗ ਤੋਂ ਹਵਾ ਦੇ ਤੇਜ਼ ਬੁੱਲੇ ਨਾਲ ਕੁਝ ਪਲੇਟਾਂ ਥੱਲੇ ਬੈਠੀਆਂ ਸੰਗਤਾਂ ਤੇ ਡਿੱਗਣ ਨਾਲ ਇਹ ਘਟਨਾ ਵਾਪਰੀ ਹੈ।
ਉਨ੍ਹਾਂ ਅਕਾਲ ਚਲਾਣਾ ਕਰਨ ਵਾਲੀਆਂ ਬੀਬੀਆਂ ਨਮਿਤ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਅਤੇ ਜ਼ਖਮੀਆਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਵੀ ਇਸ ਘਟਨਾ ਤੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟਾਈ ਹੈ। ਬਾਬਾ ਭੂਰੀਵਾਲਿਆਂ ਨੇ ਮਨੁੱਖੀ ਹਮਦਰਦੀ ਵਜੋਂ ਅਕਾਲ ਚਲਾਣਾ ਕਰਨ ਵਾਲੀਆਂ ਬੀਬੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਇਸੇ ਦੌਰਾਨ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾ. ਏ ਪੀ ਸਿੰਘ ਨੇ ਕਿਹਾ ਕਿ ਹਸਪਤਾਲ ਦੇ ਮਾਹਰ ਡਾਕਟਰ ਜ਼ਖਮੀਆਂ ਦਾ ਇਲਾਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਲਾਜ ਵਿਚ ਕਿਸੇ ਤਰ੍ਹਾਂ ਵੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜ਼ਰ ਸਿੰਘ, ਈਐਨਟੀ ਸਰਜਨ ਡਾ ਜਸਕਰਨ ਸਿੰਘ, ਐਕਸੀਅਨ ਸ. ਸੁਖਜਿੰਦਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ ਸਮੇਤ ਹੋਰ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਮਹਾਰਾਜਾ ਰਣਜੀਤ ਸਿੰਘ ਦੀ ਸਤਵੀ ਪੀੜੀ ਨੇ ਕਿਸਾਨ ਜਥੇਬੰਦੀਆਂ ਨੂੰ ਦਿੱਤਾ ਸੱਦਾ  ਸਤਿਕਾਰ ਐਕਟ ਵਿਚਲੀਆਂ ਤਰੁਟੀਆਂ ਨੂੰ ਦੂਰ ਕਰਨ ਲਈ ਪੰਥ ਦਾ ਸਾਥ ਦੇਣ

ਖ਼ਾਲਸਾ ਕਾਲਜ ਵਿਚ ਬੀਏ ਦੇ ਚੌਥੇ ਸਮੈਸਟਰ ਦੀ ਹਿਸਟਰੀ ਆਫ ਪੰਜਾਬ ਦੀ ਪ੍ਰੀਖਿਆ ਹੋਇਆ ਸਿੱਖ ਇਤਿਹਾਸ ਦਾ ਘਾਣ

ਗੁਰਦਵਾਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਵਾਪਰੀ ਮੰਦਭਾਗੀ ਘਟਨਾ- ਸ਼ਟਰਿੰਗ ਡਿਗਣ ਕਾਰਨ 2 ਔਰਤਾਂ ਦੀ ਮੌਤ, 8 ਜ਼ਖਮੀ

ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਹੋਏ ਹਾਦਸੇ ਤੇ ਬਾਬਾ ਬਲਬੀਰ ਸਿੰਘ ਨੇ ਦੁੱਖ ਪ੍ਰਗਟਾਇਆ

ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਬਠਿੰਡਾ ਨੂੰ ਆਧੁਨਿਕ ਸ਼ਹਿਰ ਵਿਚ ਬਦਲਿਆ: ਸੁਖਬੀਰ ਸਿੰਘ ਬਾਦਲ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਕਰਾਟੇ ’ਚ ਸ਼ਾਨਦਾਰ ਪ੍ਰਦਰਸ਼ਨ

ਪਿੰਡ ਕੁੱਬਾ ਦੇ ਗੁਰਦੁਆਰਾ ਸਿੰਘ ਪੁਰਾ ਸਾਹਿਬ ਵਿਖੇ ਜ਼ਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਵਿੱਚ ਨਿੰਦਾ

ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ੁੰਮੇਵਾਰੀ- ਐਡਵੋਕੇਟ ਧਾਮੀ