ਅੰਮ੍ਰਿਤਸਰ- ਨਿਹੰਗ ਸਿੰਘਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਗੁਰਦੁਆਰਾ ਸ਼ਹੀਦਗੰਜ ਸਾਹਿਬ (ਸ਼ਹੀਦਾਂ ਸਾਹਿਬ) ਵਿਖੇ ਹੋਏ ਹਾਦਸੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਕਾਰ ਸੇਵਾ ਦੌਰਾਨ ਸ਼ਟ੍ਰਿੰਗ ਦੀ ਇੱਕ ਭਾਰੀ ਲੋਹੇ ਦੀ ਪਲੇਟ ਅਚਾਨਕ ਹੇਠਾਂ ਡਿੱਗਣ ਕਾਰਨ ਬੈਠੀ ਸੰਗਤ ਤੇ ਉਪਰ ਡਿੱਗੀ ਇੱਕ ਜਿਸ ਵਿਚ 2 ਔਰਤਾਂ ਦੀ ਮੌਤ ਹੋ ਗਈ ਅਤੇ ਅੱਠ ਜਖਮੀ ਹੋ ਗਏ ਜੋ ਜੇਰੇ ਇਲਾਜ ਵਿਚ ਹਨ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜਹਾਰ ਕੀਤਾ ਤੇ ਜਖਮੀ ਅਠ ਔਰਤਾਂ ਦੇ ਜਲਦ ਸਿਹਤਯਾਬ ਹੋਣ ਦੀ ਅਕਾਲ ਪੁਰਖ ਅੱਗੇ ਅਰਦਾਸ ਕੀਤੀ