ਪੰਜਾਬ

ਮਹਾਰਾਜਾ ਰਣਜੀਤ ਸਿੰਘ ਦੀ ਸਤਵੀ ਪੀੜੀ ਨੇ ਕਿਸਾਨ ਜਥੇਬੰਦੀਆਂ ਨੂੰ ਦਿੱਤਾ ਸੱਦਾ  ਸਤਿਕਾਰ ਐਕਟ ਵਿਚਲੀਆਂ ਤਰੁਟੀਆਂ ਨੂੰ ਦੂਰ ਕਰਨ ਲਈ ਪੰਥ ਦਾ ਸਾਥ ਦੇਣ

ਕੌਮੀ ਮਾਰਗ ਬਿਊਰੋ | May 24, 2026 09:23 PM

ਮਹਾਰਾਜਾ ਰਣਜੀਤ ਸਿੰਘ ਦੀ ਸਤਵੀ ਪੀੜੀ ਦੇ ਵਾਰਸ ਡਾ ਜਸਵਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਵੀ ਸਤਿਕਾਰ ਐਕਟ ਵਿਚਲੀਆਂ ਤਰੁਟੀਆਂ ਨੂੰ ਦੂਰ ਕਰਨ ਲਈ ਕਿਸਾਨ ਮੋਰਚੇ ਦੀ ਤਰਜ ਤੇ ਪੰਥ ਦਾ ਸਾਥ ਦੇਣ। ਅੱਜ ਜਾਰੀ ਬਿਆਨ ਵਿਚ ਡਾ ਜਸਵਿੰਦਰ ਸਿੰਘ ਨੇ ਕਿਹਾ ਕਿ ਜਦ ਕਿਸਾਨਾਂ ਤੇ ਬਿਪਤਾ ਪਈ ਸੀ ਤੇ ਸਿੰਘੂ ਬਾਰਡਰ ਤੇ ਕਿਸਾਨ ਮੋਰਚਾ ਲਾ ਕੇ ਬੈਠੇ ਸਨ ਤਾਂ ਪੰਥਕ ਜਥੇਬੰਦੀਆਂ ਨੇ ਕਿਸਾਨਾਂ ਦੀ ਮਦਦ ਕੀਤੀ ਸੀ ਅੱਜ ਸਤਿਕਾਰ ਐਕਟ ਵਿਚਲੀਆਂ ਤਰੁਟੀਆਂ ਵਿਚ ਸੋਧ ਕਰਨ ਲਈ ਪੰਥ ਨੂੰ ਸਾਥ ਦੀ ਲੋੜ ਹੈ ਤਾਂ 27 ਦੇ ਕਰੀਬ ਕਿਸਾਨਾਂ ਦੇ ਲਈ ਕੰਮ ਕਰਦੀਆਂ ਜਥੇਬੰਦੀਆਂ ਨੂੰ ਚਾਹੀਦਾ ਹੈ ਕਿ ਉਹ ਵੀ ਪੰਥ ਦਾ ਸਾਥ ਦੇਣ। ਡਾ ਜਸਵਿੰਦਰ ਸਿੰਘ ਨੇ ਕਿਹਾ ਕਿ ਜਿਸ ਤਰਾਂ ਨਾਲ ਖੇਤੀ ਕਾਨੂੰਨ ਵਿਚ ਕਈ ਤੁਰਟੀਆਂ ਸਨ ਤੇ ਕਿਸਾਨਾਂ ਨੇ ਉਸ ਬਿਲ ਨੂੰ ਨਾਮਜੂੰਰ ਕਰ ਦਿੱਤਾ ਸੀ ਹੁਣ ਉਸੇ  ਤਰਜ ਤੇ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬਣਾਇਆ ਹੈ।ਇਸ ਵਿਚ ਵੀ ਕਈ ਮੱਦਾ ਅਜਿਹੀਆਂ ਹਨ ਜੋ ਪੰਥ ਪ੍ਰਵਾਨ ਨਹੀ ਕਰਦਾ।  ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿਚ ਨਸਲ ਤੇ ਫਸਲ ਸੁਰਖਿਅਤ ਸਨ। ਰਾਜਨੀਤਕ ਪਾਰਟੀਆਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਰਗਾ ਸ਼ਾ਼ਸਨ ਕਾਲ ਦੇਣ ਦੇ ਦਮਗੱਜੇ ਤਾਂ ਮਾਰਦੀਆਂ ਹਨ ਪਰ ਹੁਣ ਨਾ ਤਾਂ ਨਸਲ ਸੁਰਖਿਅਤ ਹੈ ਤੇ ਨਾਹੀ ਫਸਲ ਸੁਰਖਿਅਤ ਹੈ।ਦੋਹਾਂ ਤੇ ਖਤਰਾ ਮੰਡਰਾ ਰਿਹਾ ਹੈ। ਡਾ ਜਸਵਿੰਦਰ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਰਾਜ ਵਾਸੀਆਂ ਦੇ ਕੋਲ ਜਾ ਕੇ ਮਸਲੇ ਸੁਣ ਕੇ  ਤੇ ਮੌਕੇ ਤੇ ਹੀ ਹਲ ਕਢਦਾ ਸੀ ਪਰ ਅੱਜ ਅਜਿਹਾ ਨਹੀ ਹੈ।

Have something to say? Post your comment

 
 
 
 

ਪੰਜਾਬ

ਖ਼ਾਲਸਾ ਕਾਲਜ ਵਿਚ ਬੀਏ ਦੇ ਚੌਥੇ ਸਮੈਸਟਰ ਦੀ ਹਿਸਟਰੀ ਆਫ ਪੰਜਾਬ ਦੀ ਪ੍ਰੀਖਿਆ ਹੋਇਆ ਸਿੱਖ ਇਤਿਹਾਸ ਦਾ ਘਾਣ

ਗੁਰਦਵਾਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਵਾਪਰੀ ਮੰਦਭਾਗੀ ਘਟਨਾ- ਸ਼ਟਰਿੰਗ ਡਿਗਣ ਕਾਰਨ 2 ਔਰਤਾਂ ਦੀ ਮੌਤ, 8 ਜ਼ਖਮੀ

ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਹੋਏ ਹਾਦਸੇ ਤੇ ਬਾਬਾ ਬਲਬੀਰ ਸਿੰਘ ਨੇ ਦੁੱਖ ਪ੍ਰਗਟਾਇਆ

ਗੁਰਦੁਆਰਾ ਸ਼ਹੀਦ ਗੰਜ ਵਿਖੇ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਤੇ ਜਖਮੀਆਂ ਦਾ ਇਲਾਜ ਕਰੇਗੀ ਮੁਫਤ ਸ਼੍ਰੋਮਣੀ ਕਮੇਟੀ

ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਬਠਿੰਡਾ ਨੂੰ ਆਧੁਨਿਕ ਸ਼ਹਿਰ ਵਿਚ ਬਦਲਿਆ: ਸੁਖਬੀਰ ਸਿੰਘ ਬਾਦਲ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਕਰਾਟੇ ’ਚ ਸ਼ਾਨਦਾਰ ਪ੍ਰਦਰਸ਼ਨ

ਪਿੰਡ ਕੁੱਬਾ ਦੇ ਗੁਰਦੁਆਰਾ ਸਿੰਘ ਪੁਰਾ ਸਾਹਿਬ ਵਿਖੇ ਜ਼ਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਵਿੱਚ ਨਿੰਦਾ

ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ੁੰਮੇਵਾਰੀ- ਐਡਵੋਕੇਟ ਧਾਮੀ