ਪੰਜਾਬ

ਪੰਜਾਬ ਰਾਜ ਵਿਚ ਐਸ.ਆਈ.ਆਰ ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

ਕੌਮੀ ਮਾਰਗ ਬਿਊਰੋ | May 25, 2026 07:34 PM

ਚੰਡੀਗੜ੍ਹ-ਪੰਜਾਬ ਰਾਜ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਕਤ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਪੰਜਾਬ ਰਾਜ ਵਿੱਚ ਪ੍ਰੀ ਮੈਪਿੰਗ ਦੌਰਾਨ 84 ਫ਼ੀਸਦ ਤੋਂ ਵੱਧ ਵੋਟਰਾਂ ਦੀ ਮੈਪਿੰਗ ਸਫਲਤਾ ਪੂਰਵਕ ਨੇਪਰੇ ਚੜ੍ਹ ਚੁੱਕੀ ਹੈ। ਪ੍ਰੀ ਮੈਪਿੰਗ ਦੌਰਾਨ ਪੰਜਾਬ ਰਾਜ ਵਿੱਚ ਸਾਲ 2003 ਵਿੱਚ ਹੋਈ ਐਸ.ਆਈ.ਆਰ. ਨੂੰ ਆਧਾਰ ਬਣਾ ਕੇ ਮੌਜੂਦਾ ਵੋਟਰ ਸੂਚੀਆਂ ਨਾਲ ਮਿਲਾਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੋਟਰਾਂ ਦੀ ਪ੍ਰੀ ਮੈਪਿੰਗ ਨਹੀਂ ਹੁੰਦੀ ਤਾਂ ਉਸ ਵੋਟਰ ਨੂੰ ਬੀ.ਐਲ.ਓ. ਵਲੋਂ ਦਿੱਤੇ ਗਏ ਗਣਨਾ ਫ਼ਾਰਮ ਨੂੰ ਭਰ ਕੇ ਮੁੜ ਬੀ.ਐਲ.ਓ. ਕੋਲ ਜਮ੍ਹਾਂ ਕਰਵਾਉਣ ਹੋਵੇਗਾ ਜਿਸ ਉਪਰੰਤ ਸਬੰਧਤ ਵੋਟਰ ਦਾ ਨਾਮ ਡ੍ਰਾਫਟ ਰੋਲ ਵਿਚ ਜੋੜ ਦਿੱਤਾ ਜਾਵੇਗਾ।

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਪੰਜਾਬ ਰਾਜ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਬੀ.ਐਲ.ਓ. ਨਾਲ ਵੱਧ ਤੋਂ ਵੱਧ ਸਹਿਯੋਗ ਕਰਨ।

Have something to say? Post your comment

 
 
 
 

ਪੰਜਾਬ

ਨਿਕੰਮੇ ਸਿੱਖਿਆ ਮੰਤਰੀ ਕਾਰਨ ਦੇਸ਼ ਦੇ ਲੱਖਾਂ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ ਵਿੱਚ ਨਹੀਂ ਪਾਇਆ ਜਾ ਸਕਦਾ- ਕੇਜਰੀਵਾਲ

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ 'ਆਪ' ਵਿੱਚ ਹੋਏ ਸ਼ਾਮਲ

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਚੋਣ ਏਰੀਏ ਵਿੱਚ 26 ਮਈ ਨੂੰ ਡਰਾਈ ਡੇਅ ਘੋਸ਼ਿਤ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਤੇਲ ਦੀ ਵਧੀਆ ਕੀਮਤਾਂ ਤੇ ਬੋਲੇ ਵੜਿੰਗ; ਮੋਦੀ ਸਰਕਾਰ ਆਮ ਲੋਕਾਂ ਦੀਆਂ ਜੇਬਾਂ ਕੱਟ ਰਹੀ ਹੈ

ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ