ਨੈਸ਼ਨਲ

ਰਾਮ ਰਹੀਮ ਨੂੰ ਮੁੜ ਪੈਰੋਲ, ਪਰ ਬੰਦੀ ਸਿੰਘਾਂ ਲਈ ਚੁੱਪੀ ਕਿਉਂ.?”: ਬੀਬੀ ਰਣਜੀਤ ਕੌਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 26, 2026 07:22 PM

ਨਵੀਂ ਦਿੱਲੀ - ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ 30 ਦਿਨਾਂ ਦੀ ਪੈਰੋਲ ਮਿਲਣ ‘ਤੇ ਸਿੱਖ ਹਲਕਿਆਂ ਵਿੱਚ ਤਿੱਖਾ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ‘ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਕੜੇ ਸ਼ਬਦਾਂ ਵਿੱਚ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਹ ਫੈਸਲਾ ਸਿੱਖ ਪੰਥ ਦੇ ਹਿਰਦੇ ਉਪਰ ਗਹਿਰੀ ਚੋਟ ਹੈ ਅਤੇ ਦੇਸ਼ ਦੇ ਨਿਆਂ ਪ੍ਰਣਾਲੀ ਉਪਰ ਵੱਡੇ ਸਵਾਲ ਖੜੇ ਕਰਦਾ ਹੈ। 2020 ਤੋਂ ਬਾਅਦ ਇਹ ਉਸਦੀ ਜੇਲ੍ਹ ਤੋਂ 16ਵੀਂ ਅਸਥਾਈ ਰਿਹਾਈ ਹੈ। ਬੀਬੀ ਰਣਜੀਤ ਕੌਰ ਨੇ ਕਿਹਾ ਕਿ ਇਕ ਪਾਸੇ ਬੰਦੀ ਸਿੰਘ, ਜੋ ਆਪਣੀਆਂ ਬਣਦੀਆਂ ਸਜ਼ਾਵਾਂ ਤੋਂ ਵੀ ਵੱਧ ਸਮਾਂ ਵੱਖ-ਵੱਖ ਜੇਲ੍ਹਾਂ ਵਿੱਚ ਕੱਟ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਬਾਰੇ ਸਰਕਾਰਾਂ ਅਤੇ ਪ੍ਰਸ਼ਾਸਨ ਵੱਲੋਂ ਕੋਈ ਗੰਭੀਰ ਗੱਲਬਾਤ ਨਹੀਂ ਕੀਤੀ ਜਾ ਰਹੀ। ਦੂਜੇ ਪਾਸੇ ਗੰਭੀਰ ਦੋਸ਼ਾਂ ਵਿੱਚ ਸਜ਼ਾਵਾਂ ਕੱਟ ਰਹੇ ਲੋਕਾਂ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ ਦਿੱਤੀ ਜਾ ਰਹੀ ਹੈ। ਉਨ੍ਹਾਂ ਸੁਆਲ ਕਰਦਿਆਂ ਕਿਹਾ ਕਿ ਇਹ ਦੋਹਰਾ ਮਾਪਦੰਡ ਸਿੱਖ ਕੌਮ ਨੂੰ ਵਾਰ-ਵਾਰ ਦੂਜੇ ਦਰਜੇ ਦੇ ਨਾਗਰਿਕ ਹੋਣ ਦਾ ਅਹਿਸਾਸ ਕਰਵਾ ਰਿਹਾ ਹੈ। “ਜੇ ਲੋਕਤੰਤਰ ਵਿੱਚ ਹਰ ਨਾਗਰਿਕ ਲਈ ਕਾਨੂੰਨ ਇਕਸਾਰ ਹੈ ਤਾਂ ਫਿਰ ਬੰਦੀ ਸਿੰਘਾਂ ਲਈ ਵੱਖਰੇ ਮਾਪਦੰਡ ਕਿਉਂ ਅਪਣਾਏ ਜਾ ਰਹੇ ਹਨ?” । ਬੀਬੀ ਰਣਜੀਤ ਕੌਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਲਗਾਤਾਰ ਖਿਲਵਾੜ ਕਰਨਾ ਦੇਸ਼ ਦੀ ਲੋਕਤੰਤਰਿਕ ਛਵੀ ਉਪਰ ਵੱਡਾ ਧੱਬਾ ਹੈ। ਉਨ੍ਹਾਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਤੁਰੰਤ ਨਿਆਂਪੂਰਨ ਫੈਸਲੇ ਕੀਤੇ ਜਾਣ ਅਤੇ ਸਾਰਿਆਂ ਲਈ ਇਕਸਾਰ ਕਾਨੂੰਨੀ ਪ੍ਰਕਿਰਿਆ ਲਾਗੂ ਕੀਤੀ ਜਾਵੇ।

Have something to say? Post your comment

 
 
 
 

ਨੈਸ਼ਨਲ

ਸੌਦਾ ਸਾਧ ਰਾਮ ਰਹੀਮ ਫੇਰ ਜੇਲ ਤੋਂ ਬਾਹਰ -ਮਿਲੀ 30 ਦਿਨਾਂ ਦੀ ਪੈਰੋਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਜੂਨ ਤੋਂ ਸ਼ੁਰੂ ਹੋਣ ਵਾਲੇ ਪੰਜਵੇਂ ਗੁਰਮਤਿ ਕੈਂਪ ਦੀਆਂ ਤਿਆਰੀਆਂ ਮੁਕੰਮਲ

ਸਰਨਾ ਨੇ ਸੀਬੀਆਈ ਨੂੰ ਕੀਤਾ ਸਵਾਲ ਭਾਈ ਹਵਾਰਾ ਲਈ ਵਿਰੋਧ 'ਤੇ ਰਾਮ ਰਹੀਮ ਲਈ ਰਾਹਤ ਕਿਉਂ?

ਸੱਜਣ ਕੁਮਾਰ ਦੀ ਬਰੀਅਤ ਨੂੰ ਚੁਣੌਤੀ, ਹਾਈ ਕੋਰਟ ਨੇ ਕੇਂਦਰ ਅਤੇ ਦੋਸ਼ੀ ਨੂੰ ਭੇਜਿਆ ਨੋਟਿਸ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ - 10 ਦਿਨਾਂ ਵਿੱਚ ਚੌਥਾ ਵਾਧਾ

ਦਿੱਲੀ ਵਿੱਚ ਪੈਟਰੋਲ 100 ਰੁਪਏ ਤੋਂ ਪਾਰ, ਬਾਲਣ 2 ਰੁਪਏ ਮਹਿੰਗਾ ਹੋਇਆ

ਸੁਪਰੀਮ ਕੋਰਟ ਵੱਲੋਂ ਪੰਜਾਬ ਨਗਰ ਨਿਕਾਇ ਚੋਣਾਂ ਬੈਲਟ ਪੇਪਰ ਨਾਲ ਕਰਵਾਉਣ ਦੇ ਫੈਸਲੇ ਵਿੱਚ ਦਖਲ ਤੋਂ ਇਨਕਾਰ

ਲੈਫਟੀਨੈਂਟ ਗਵਰਨਰ ਟੀਐਸ ਸੰਧੂ ਨੇ ਦਿੱਲੀ ਦੇ ਅੱਠ ਸਾਲਾ ਏਆਈ ਪ੍ਰਤਿਭਾ ਰਣਵੀਰ ਸਿੰਘ ਸਚਦੇਵਾ ਦੀ ਪ੍ਰਸ਼ੰਸਾ ਕੀਤੀ

ਫਤਿਹ ਨਗਰ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਮਿਲਿਆ ਵੱਡਾ ਹੁਲਾਰਾ-ਕਾਲਕਾ

ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਕੁਰਬਾਨੀ ਸਿੱਖ ਕੌਮ ਲਈ ਸਦੀਵੀ ਪ੍ਰੇਰਣਾ: ਕਾਲਕਾ