ਪੰਜਾਬ

ਨਿਗਮ ਚੋਣਾਂ ਵਿੱਚ ਹੋ ਰਹੀ ਹਿੰਸਾ ਸਰਕਾਰ ਦੀ ਨਾਕਾਮੀ ਦਾ ਸਬੂਤ- ਗਿਆਨੀ ਹਰਪ੍ਰੀਤ ਸਿੰਘ

ਕੌਮੀ ਮਾਰਗ ਬਿਊਰੋ | May 26, 2026 07:25 PM


ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਨਿਗਮ ਚੋਣਾਂ ਦੌਰਾਨ ਹੋ ਰਹੀ ਹਿੰਸਾ ਸਾਬਤ ਕਰਦੀ ਹੈ ਕਿ ਅਮਨ ਕਾਨੂੰਨ ਦੀ ਰਾਖੀ ਕਰਨ ਵਾਲੀ ਸਰਕਾਰ ਖੁਦ ਹੀ ਗੁੰਡਾ ਗਰਦੀ 'ਤੇ ਉਤਰ ਆਈ ਹੈ। ਯੂਪੀ-ਬਿਹਾਰ ਵਾਂਗ ਗੋਲੀਆਂ, ਲਾਠੀਆਂ ਨਾਲ ਬੂਥ ਕੈਪਚਰਿੰਗ ਹੋ ਰਹੀ ਹੈ ਅਤੇ ਅਮਨ ਕਾਨੂੰਨ ਲਈ ਜਿੰਮੇਵਾਰ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮਾਣਾ ਵਿਖੇ ਪੁਲਿਸ ਅਤੇ ਲੋਕਾਂ ਵਿਚਾਲੇ ਹੋਈ ਝੜਪ ਦੇ ਦ੍ਰਿਸ਼ ਬੇਹੱਦ ਚਿੰਤਾਜਨਕ ਹਨ। ਇਹ ਘਟਨਾਵਾਂ ਪੰਜਾਬ ਵਿੱਚ ਚੋਣਾਂ ਦੌਰਾਨ ਬਣ ਰਹੇ ਡਰ ਅਤੇ ਧੱਕੇਸ਼ਾਹੀ ਦੇ ਮਾਹੌਲ ਨੂੰ ਬੇਨਕਾਬ ਕਰਦੀਆਂ ਹਨ। ਚੋਣਾਂ ਵਿੱਚ ਭਗਵੰਤ ਮਾਨ ਸਰਕਾਰ ਦੀ ਸ਼ਹਿ ‘ਤੇ ਗੁੰਡਾਗਰਦੀ ਦੀਆਂ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਸਵਾਲ ਇਹ ਹੈ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਅਤੇ ਸ਼ਾਂਤਮਈ ਚੋਣਾਂ ਕਰਵਾਉਣ ਲਈ ਹੈ ਜਾਂ ਲੋਕਾਂ ‘ਤੇ ਤਸ਼ੱਦਦ ਕਰਕੇ ਦਹਿਸ਼ਤ ਦਾ ਮਾਹੌਲ ਬਣਾਉਣ ਲਈ? ਜੇ ਚੋਣਾਂ ਦੌਰਾਨ ਪੁਲਿਸ ਵੱਲੋਂ ਏਕੇ-47 ਰਾਈਫਲ ਵਰਗੇ ਹਥਿਆਰਾਂ ਨਾਲ ਫਾਇਰਿੰਗ, ਲਾਠੀਚਾਰਜ ਅਤੇ ਰੋੜੇਬਾਜ਼ੀ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਤਾਂ ਇਹ ਲੋਕਤੰਤਰ ਲਈ ਬਹੁਤ ਗੰਭੀਰ ਖਤਰੇ ਦੇ ਸੰਕੇਤ ਹਨ। ਉਹਨਾਂ ਕਿਹਾ ਕਿ ਵੋਟ ਪਾਉਣ ਆ ਰਹੇ ਲੋਕਾਂ ਨੂੰ ਸੁਰੱਖਿਆ ਅਤੇ ਭਰੋਸਾ ਮਿਲਣਾ ਚਾਹੀਦਾ ਹੈ, ਨਾ ਕਿ ਡਰ, ਗੋਲੀਆਂ ਅਤੇ ਡੰਡੇ। ਮਲੋਟ ਤੋਂ ਵੀ ਅਜਿਹੀਆਂ ਖਬਰਾਂ ਆ ਰਹੀਆਂ ਹਨ। ਇਹ ਜਿੰਮੇਵਾਰੀ ਸਰਕਾਰ ਦੀ ਹੁੰਦੀ ਹੈ ਕਿ ਉਹ ਡਰ ਦਾ ਮਾਹੌਲ ਖਤਮ ਕਰੇ।

Have something to say? Post your comment

 
 
 
 

ਪੰਜਾਬ

ਸਤਿਕਾਰ ਐਕਟ ਮਾਮਲੇ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਦਾ ਰਵੀਇਆ ਸਖਤ- 31 ਮਈ ਨੂੰ ਬਾਬਾ ਬਕਾਲਾ ਵਿਖੇ ਪੰਥਕ ਇਕਠ

ਕੇਂਦਰੀ ਗ੍ਰਹਿ ਮੰਤਰੀ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਵਿਚਲੇ ਹੋਈ ਮੀਟਿੰਗ ਦੀ ਚਰਚਾ ਨੇ ਪੰਥਕ ਹਲਕਿਆਂ ਵਿਚ ਪਾਈ ਤਰਥਲੀ

ਪੰਜਾਬ ਨਗਰ ਨਿਗਮ ਚੋਣਾਂ: 1,896 ਵਾਰਡਾਂ ਵਿੱਚ ਵੋਟਿੰਗ ਜਾਰੀ, 3.5 ਮਿਲੀਅਨ ਤੋਂ ਵੱਧ ਵੋਟਰ ਉਮੀਦਵਾਰਾਂ ਦਾ ਫੈਸਲਾ ਕਰਨਗੇ

328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ ਸਿੱਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਦੇ ਰਹੀ ਹੈ ਦਖਲ- ਐਡਵੋਕੇਟ ਧਾਮੀ

ਵੜਿੰਗ ਨੇ ਫਰਜ਼ੀ ਆਡੀਓ ਵਾਇਰਲ ਕਰਨ ਖਿਲਾਫ ਡੀਜੀਪੀ, ਐਸਈਸੀ ਨੂੰ ਕੀਤੀ ਸ਼ਿਕਾਇਤ

ਸਿੱਖ ਕੌਮ ਨੂੰ ਚਿੜਾਉਣ ਲਈ ਗੁਰਮੀਤ ਰਾਮ ਰਹੀਮ ਨੂੰ ਬਾਰ ਬਾਰ ਕੱਢਿਆ ਜਾ ਰਿਹੈ ਜੇਲ੍ਹ ਤੋਂ ਬਾਹਰ- ਰਵੀਇੰਦਰ ਸਿੰਘ

ਨਿਕੰਮੇ ਸਿੱਖਿਆ ਮੰਤਰੀ ਕਾਰਨ ਦੇਸ਼ ਦੇ ਲੱਖਾਂ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ ਵਿੱਚ ਨਹੀਂ ਪਾਇਆ ਜਾ ਸਕਦਾ- ਕੇਜਰੀਵਾਲ

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ