ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਰਾ ਰਾਜਾ ਰਣਧੀਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਦੁੱਖ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਰਾਜਾ ਰਣਧੀਰ ਸਿੰਘ ਦਾ ਅਕਾਲ ਚਲਾਣਾ ਪਰਿਵਾਰ ਅਤੇ ਸਨੇਹੀਆਂ ਲਈ ਵੱਡਾ ਘਾਟਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਰਾਜਾ ਰਣਧੀਰ ਸਿੰਘ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।