ਪੰਜਾਬ

328 ਸਰੂਪ ਮਾਮਲੇ ਵਿਚ ਪੰਜਾਬ ਸਰਕਾਰ ਵਲੋ ਬਣਾਈ ਸਿੱਟ ਗੈਰ ਜਰੂਰੀ ਜਾਣਕਾਰੀ ਮੰਗ ਰਹੀ ਹੈ- ਧਾਮੀ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | May 27, 2026 08:19 PM

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਲਿਖ ਕੇ ਪੰਜਾਬ ਸਰਕਾਰ ਦੁਆਰਾ 328 ਸਰੂਪ ਮਾਮਲੇ ਚ ਬਣਾਈ ਸਿੱਟ ਵਲੋ ਗੈਰ ਜਰੂਰੀ ਦਸਤਾਵੇਜ਼ ਮੰਗਣ ਸੰਬਧੀ ਮੁੜ ਦਿਸ਼ਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ। ਜਥੇਦਾਰ ਨੂੰ ਲਿਖੇ ਪੱਤਰ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਗਈ ਸਿੱਟ ਨੂੰ ਸ਼੍ਰੋਮਣੀ ਕਮੇਟੀ ਨੂੰ ਆਪ ਵੱਲੋਂ ਸਹਿਯੋਗ ਦੇਣ ਲਈ ਆਦੇਸ਼ ਕੀਤਾ ਸੀ। ਇਸ ਦੇ ਤਹਿਤ ਸਿੱਟ ਨੇ 328 ਸਰੂਪ ਮਾਮਲੇ ਸੰਬਧੀ ਜਦੋਂ ਵੀ ਕੋਈ ਰਿਕਾਰਡ ਦੀ ਜਾਣਕਾਰੀ ਮੰਗੀ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੰਡੀਗੜ੍ਹ ਸਥਿਤ ਉਪ ਦਫਤਰ ਵਲੋ ਪੂਰਾ ਸਹਿਯੋਗ ਦਿੱਤਾ ਗਿਆ। ਪ੍ਰੰਤੂ ਹੁਣ ਪੁੱਜੀਆਂ ਦੋ ਵੱਖ ਵੱਖ ਪੱਤਰਕਾਵਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰੂਨੀ ਪ੍ਰਬੰਧਕੀ ਮਸਲਿਆਂ ਨਾਲ ਸੰਬੰਧਿਤ ਵੱਖ ਵੱਖ ਜਾਣਕਾਰੀ ਦੀ ਮੰਗ ਕੀਤੀ ਜਾ ਰਹੀ ਹੈ। ਉਹਨਾਂ ਲਿਿਖਆ ਕਿ ਸਿੱਟ ਨੇ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਬੈਂਕ ਖਾਤਿਆਂ ਲੈਂਣ ਦੇਣ, ਬੈਲਂਸ ਸ਼ੀਟਾਂ, ਅਕਾਊਂਟਸ ਅਤੇ ਗੁਰਬਾਣੀ ਪ੍ਰਸਾਰਨ ਨੂੰ ਲੈ ਕੇ ਨਿੱਜੀ ਚੈਨਲ ਨਾਲ ਹੋਏ ਸਮਝੌਤੇ ਦੇ ਨਾਲ ਸੰਬੰਧਿਤ ਵੀ ਜਾਣਕਾਰੀ ਮੰਗੀ ਹੈ। 328 ਪਾਵਨ ਸਰੂਪਾਂ ਨਾਲ ਇਸ ਜਾਣਕਾਰੀ ਦਾ ਕੋਈ ਸਬੰਧ ਨਹੀਂ ਹੈ। ਅਜਿਹੀ ਗੈਰ ਜਰੂਰੀ ਜਾਣਕਾਰੀ ਸੰਸਥਾ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਸਿੱਧਾ ਦਖਲ ਹੈ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ ਹੀ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਸਿੱਟ ਨੂੰ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾਂਦਾ ਰਿਹਾ ਹੈ। ਇਸ ਲਈ ਉਕਤ ਮੁੱਦੇ ਨੂੰ ਧਿਆਨ ਵਿਚ ਰੱਖ ਕੇ ਵਿਚਾਰ ਕਰਕੇ ਯੋਗ ਆਦੇਸ਼ ਭੇਜਣ ਦੀ ਖੇਚਲ ਕੀਤੀ ਜਾਵੇ।

Have something to say? Post your comment

 
 
 
 

ਪੰਜਾਬ

ਰਵਨੀਤ ਬਿੱਟੂ ਨੇ ਨਗਰ ਨਿਗਮ ਚੋਣਾਂ ਦੌਰਾਨ ਪੰਜਾਬ ਪੁਲਿਸ ਦੀ ਬੇਇੱਜ਼ਤੀ ਕੀਤੀ, ਪੂਰਾ ਪੰਜਾਬ ਉਨ੍ਹਾਂ ਦੇ ਇਸ ਵਿਵਹਾਰ ਦੀ ਨਿੰਦਾ ਕਰਦਾ ਹੈ: ਅਮਨ ਅਰੋੜਾ

1 ਅਤੇ 2 ਜੂਨ ਨੂੰ ਡੀ ਸੀਆਂ ਰਾਹੀਂ ਗਵਰਨਰ ਪੰਜਾਬ ਦੇ ਨਾਂ ਦਿੱਤਾ ਜਾਵੇਗਾ ਪੰਜਾਬ ਦੀਆਂ ਹੱਕੀ ਮੰਗਾਂ ਦਾ ਚਾਰਟਰ -  ਵਡਾਲਾ

ਪੰਜਾਬ ਨੂੰ ਮੁੜ ਲੀਹ ਤੇ ਲਿਆਉਣ ਲਈ ਜਾਤ-ਪਾਤ ਦਾ ਵਿਤਕਰਾ ਮਿਟਾਕੇ ਭਾਈਚਾਰਕ ਸਾਂਝ ਨੂੰ ਵਧਾਉਣ ਦੀ ਲੋੜ : ਬਾਪੂ ਤਰਸੇਮ ਸਿੰਘ

ਮੋਹਾਲੀ ਨਗਰ ਨਿਗਮ ਚੋਣਾਂ ‘ਚ ਬੈਲਟ ਪੇਪਰ ਦੀ ਗੁਪਤਤਾ ਭੰਗ ਹੋਣ ਦੇ ਦੋਸ਼ ਲਗਾਇਆ ਸਾਬਕਾ ਡਿਪਟੀ ਮੇਅਰ ਨੇ

ਭਾਜਪਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਮਹਿਲਾ ਐਸਐਸਪੀ ਨੂੰ ਧਮਕਾਉਣਾ ਸ਼ਰਮਨਾਕ - ਬਲਤੇਜ ਪੰਨੂ

ਗੁਰਦਵਾਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ  ਸ਼ਾਟ ਸਰਕਟ ਕਾਰਨ ਪਰਕਰਮਾਂ ਵਿਚ ਲਗੀਆਂ ਚਾਨਣੀਆਂ ਨੂੰ ਅੱਗ ਲੱਗੀ

ਸਤਿਕਾਰ ਐਕਟ ਸਬੰਧੀ 31 ਮਈ ਦੀ ਪੰਥਕ ਕਾਨਫ਼ਰੰਸ ਦਾ ਹਿੱਸਾ ਬਣਨ ਸਮੂਹ ਸਿੱਖ ਜਥੇਬੰਦੀਆਂ- ਸ਼੍ਰੋਮਣੀ ਕਮੇਟੀ

ਕੈਪਟਨ ਅਮਰਿੰਦਰ ਸਿੰਘ ਦੇ ਭਰਾ ਰਾਜਾ ਰਣਧੀਰ ਸਿੰਘ ਦੇ ਅਕਾਲ ਚਲਾਣੇ 'ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਅਧਿਕਾਰੀਆਂ ਨੂੰ ਮੈਡੀਕਲ ਸਹੂਲਤਾਂ ਸਬੰਧੀ ਦਿੱਤੀਆਂ ਹਦਾਇਤਾਂ*

ਚਿੜੀਆਘਰ ਵਿਖੇ ਸੈਲਾਨੀਆਂ ਦੀ ਰਿਕਾਰਡ ਗਿਣਤੀ ਪੰਜਾਬ ਸਰਕਾਰ ਦੀ ਜੰਗਲੀ ਜੀਵ ਜਾਗਰੂਕਤਾ ਮੁਹਿੰਮ ਦੀ ਸਫ਼ਲਤਾ ‘ਤੇ ਮੋਹਰ: ਲਾਲ ਚੰਦ ਕਟਾਰੂਚੱਕ