ਨੈਸ਼ਨਲ

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਝਟਕਾ, ਅਮਨਜੀਤ ਸਿੰਘ ਦਿੱਲੀ ਸਟੇਟ ਅਕਾਲੀ ਦਲ ’ਚ ਸ਼ਾਮਲ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 27, 2026 08:25 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਮੀਤ ਪ੍ਰਧਾਨ ਅਮਨਜੀਤ ਸਿੰਘ ਨੇ ਆਪਣੇ ਸੈਂਕੜੇ ਸਮਰਥਕਾਂ ਸਮੇਤ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ ਕਰ ਲਈ। ਉਹਨਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਹਾਜ਼ਰੀ ਵਿੱਚ ਪਾਰਟੀ ਦਾ ਦਾਮਨ ਫੜਿਆ। ਇਸ ਮੌਕੇ ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਸਿਰਫ਼ ਪੰਥਕ ਅਤੇ ਧਾਰਮਿਕ ਸੇਵਾ ਲਈ ਕੰਮ ਕਰ ਰਹੀ ਹੈ ਅਤੇ ਇਸਦਾ ਰਾਜਨੀਤੀ ਨਾਲ ਕੋਈ ਸਬੰਧ ਨਹੀਂ। ਉਹਨਾਂ ਕਿਹਾ ਕਿ 2021 ਤੋਂ ਬਾਅਦ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਕਈ ਲੋਕ-ਹਿਤਕਾਰੀ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਆਗੂਆਂ ਨੇ ਦੱਸਿਆ ਕਿ ਬਾਲਾ ਸਾਹਿਬ ਹਸਪਤਾਲ ਵਿੱਚ ਮੁਫ਼ਤ ਡਾਇਲਸਿਸ ਕੇਂਦਰ ਅਤੇ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿੱਚ ਘੱਟ ਖਰਚ ’ਤੇ ਐਮਆਰਆਈ ਅਤੇ ਸੀਟੀ ਸਕੈਨ ਦੀ ਸਹੂਲਤ ਸੰਗਤ ਨੂੰ ਦਿੱਤੀ ਜਾ ਰਹੀ ਹੈ। ਉਹਨਾਂ ਇਹ ਵੀ ਕਿਹਾ ਕਿ ਕੋਰੋਨਾ ਕਾਲ ਅਤੇ ਕਿਸਾਨੀ ਅੰਦੋਲਨ ਦੌਰਾਨ ਵੀ ਪਾਰਟੀ ਵੱਲੋਂ ਵੱਡੇ ਪੱਧਰ ’ਤੇ ਸੇਵਾਵਾਂ ਨਿਭਾਈਆਂ ਗਈਆਂ। ਕਾਲਕਾ ਅਤੇ ਕਾਹਲੋਂ ਨੇ ਦਾਅਵਾ ਕੀਤਾ ਕਿ 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ 40 ਸਾਲਾਂ ਬਾਅਦ ਸਰਕਾਰੀ ਨੌਕਰੀਆਂ ਦਿਵਾਉਣ ਦੀ ਸੇਵਾ ਵੀ ਉਹਨਾਂ ਦੀ ਟੀਮ ਨੇ ਨਿਭਾਈ ਹੈ। ਉਹਨਾਂ ਕਿਹਾ ਕਿ ਇਹ ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਜਦੋਂ ਪੀੜਤਾਂ ਨੂੰ ਬਿਨਾਂ ਉਮਰ ਹੱਦ ਅਤੇ ਵਿਦਿਅਕ ਯੋਗਤਾ ਦੀ ਸ਼ਰਤ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਪਾਰਟੀ ਨਾਲ ਲਗਾਤਾਰ ਲੋਕ ਜੁੜ ਰਹੇ ਹਨ ਅਤੇ ਜਲਦੀ ਹੀ ਕੌਮੀ ਪੱਧਰ ਦੀ ਖਾਲਸਾ ਮੀਟਿੰਗ ਵੀ ਕਰਵਾਈ ਜਾਵੇਗੀ। ਉਹਨਾਂ ਅਮਨਜੀਤ ਸਿੰਘ ਦੀ ਸ਼ਮੂਲੀਅਤ ਨੂੰ ਪਾਰਟੀ ਲਈ ਵੱਡਾ ਬਲ ਕਰਾਰ ਦਿੱਤਾ।

Have something to say? Post your comment

 
 
 
 

ਨੈਸ਼ਨਲ

ਦਿੱਲੀ ਕਮੇਟੀ ਚੋਣਾਂ ਟਾਲਣ ਲਈ ਸਰਕਾਰੀ ਤਾਕਤਾਂ ਦਾ ਦੁਰਪਯੋਗ ਹੋ ਰਿਹਾ : ਸਰਨਾ/ਸ਼ੰਟੀ

ਰਾਮ ਰਹੀਮ ਨੂੰ 16ਵੀਂ ਵਾਰ ਪਰੋਲ, ਪਰ ਬੰਦੀ ਸਿੰਘਾਂ ਲਈ ਦੇਸ਼ ਦਾ ਕਾਨੂੰਨ ਕਿਉਂ ਹੁੰਦਾ ਖਾਮੋਸ਼” — ਭਾਈ ਪਰਮਜੀਤ ਸਿੰਘ ਵੀਰਜੀ

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ - ਕੇਜਰੀਵਾਲ

ਸੌਦਾ ਸਾਧ ਰਾਮ ਰਹੀਮ ਫੇਰ ਜੇਲ ਤੋਂ ਬਾਹਰ -ਮਿਲੀ 30 ਦਿਨਾਂ ਦੀ ਪੈਰੋਲ

ਰਾਮ ਰਹੀਮ ਨੂੰ ਮੁੜ ਪੈਰੋਲ, ਪਰ ਬੰਦੀ ਸਿੰਘਾਂ ਲਈ ਚੁੱਪੀ ਕਿਉਂ.?”: ਬੀਬੀ ਰਣਜੀਤ ਕੌਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਜੂਨ ਤੋਂ ਸ਼ੁਰੂ ਹੋਣ ਵਾਲੇ ਪੰਜਵੇਂ ਗੁਰਮਤਿ ਕੈਂਪ ਦੀਆਂ ਤਿਆਰੀਆਂ ਮੁਕੰਮਲ

ਸਰਨਾ ਨੇ ਸੀਬੀਆਈ ਨੂੰ ਕੀਤਾ ਸਵਾਲ ਭਾਈ ਹਵਾਰਾ ਲਈ ਵਿਰੋਧ 'ਤੇ ਰਾਮ ਰਹੀਮ ਲਈ ਰਾਹਤ ਕਿਉਂ?

ਸੱਜਣ ਕੁਮਾਰ ਦੀ ਬਰੀਅਤ ਨੂੰ ਚੁਣੌਤੀ, ਹਾਈ ਕੋਰਟ ਨੇ ਕੇਂਦਰ ਅਤੇ ਦੋਸ਼ੀ ਨੂੰ ਭੇਜਿਆ ਨੋਟਿਸ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ - 10 ਦਿਨਾਂ ਵਿੱਚ ਚੌਥਾ ਵਾਧਾ

ਦਿੱਲੀ ਵਿੱਚ ਪੈਟਰੋਲ 100 ਰੁਪਏ ਤੋਂ ਪਾਰ, ਬਾਲਣ 2 ਰੁਪਏ ਮਹਿੰਗਾ ਹੋਇਆ