BREAKING NEWS
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾਜ਼ੀਰਕਪੁਰ ਵਿੱਚ ਟਿਕਾਊ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗਅਧਿਕਾਰੀਆਂ ਨੂੰ ਮੈਡੀਕਲ ਸਹੂਲਤਾਂ ਸਬੰਧੀ ਦਿੱਤੀਆਂ ਹਦਾਇਤਾਂਚਿੜੀਆਘਰ ਵਿਖੇ ਸੈਲਾਨੀਆਂ ਦੀ ਰਿਕਾਰਡ ਗਿਣਤੀ ਪੰਜਾਬ ਸਰਕਾਰ ਦੀ ਜੰਗਲੀ ਜੀਵ ਜਾਗਰੂਕਤਾ ਮੁਹਿੰਮ ਦੀ ਸਫ਼ਲਤਾ ‘ਤੇ ਮੋਹਰ: ਲਾਲ ਚੰਦ ਕਟਾਰੂਚੱਕ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਕੌਮੀ ਮਾਰਗ ਬਿਊਰੋ | May 28, 2026 08:47 PM

ਐਸਏਐਸ ਨਗਰ- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਅਰਪਿਤ ਪਰਾਸ਼ਰ (9ਵਾਂ ਕੋਰਸ) ਅਤੇ ਵਿਸ਼ੇਸ਼ ਸੂਦ (10ਵਾਂ ਕੋਰਸ) ਨੂੰ ਅੱਜ ਕੇਰਲਾ ਦੇ ਏਝੀਮਾਲਾ ਵਿੱਚ ਇੰਡੀਅਨ ਨੇਵਲ ਅਕੈਡਮੀ ਦੀ ਪਾਸਿੰਗ ਆਊਟ ਪਰੇਡ (ਪੀਓਪੀ) ਵਿੱਚ ਭਾਰਤੀ ਜਲ ਸੈਨਾ ਵਿੱਚ ਬਤੌਰ ਅਫ਼ਸਰ ਕਮਿਸ਼ਨ ਮਿਲਿਆ ਹੈ। ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਏ.ਵੀ.ਐਸ.ਐਮ, ਐਨ.ਐਮ, ਦੱਖਣੀ ਨੇਵਲ ਕਮਾਂਡ ਦੇ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਵੱਲੋਂ ਕੀਤਾ ਗਿਆ।

ਸੰਗਰੂਰ ਜ਼ਿਲ੍ਹੇ ਦੇ ਧੂਰੀ ਦੇ ਰਹਿਣ ਵਾਲੇ ਕੈਡਿਟ ਅਰਪਿਤ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੈਡਿਟ ਵਿਸ਼ੇਸ਼ ਸੂਦ ਨੇ ਇੰਸਟੀਚਿਊਟ ਵਿੱਚ ਦੋ ਸਾਲ ਦੀ ਸਿਖਲਾਈ ਪੂਰੀ ਕਰਨ ਬਾਅਦ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਤਿੰਨ ਸਾਲ ਅਤੇ ਆਈਐਨਏ ਵਿੱਚ ਇੱਕ ਸਾਲ ਦੀ ਸੇਵਾ-ਵਿਸ਼ੇਸ਼ ਸਿਖਲਾਈ ਪੂਰੀ ਕੀਤੀ। ਹੁਣ, ਉਹ ਜਲਦੀ ਭਾਰਤੀ ਜਲ ਸੈਨਾ ਵਿੱਚ ਡਿਊਟੀਆਂ ਨਿਭਾਉਣਗੇ।

ਦੋਵਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧ ਹੈ। ਇਨ੍ਹਾਂ ਅਧਿਕਾਰੀਆਂ ਨੇ ਪੰਜਾਬ ਨੂੰ ਮਾਣ ਵਧਾਇਆ ਹੈ। ਇਸ ਤੋਂ ਬਾਅਦ ਕਈ ਹੋਰ ਕੈਡਿਟ ਵੀ ਬੁਲੰਦੀਆਂ ਨੂੰ ਛੂਹਣਗੇ। ਇਹਨਾਂ ਕੈਡਿਟਾਂ ਦੇ ਕਮਿਸ਼ਨਡ ਅਫਸਰ ਬਣਨ ਨਾਲ ਭਾਰਤੀ ਜਲ ਸੈਨਾ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 24 ਹੋ ਗਈ ਹੈ, ਜੋ ਕਿ ਸੰਸਥਾ ਲਈ ਇੱਕ ਨਵਾਂ ਮੀਲ ਪੱਥਰ ਹੈ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਕਿਹਾ ਕਿ ਇਹਨਾਂ ਕੈਡਿਟਾਂ ਤੋਂ ਇਲਾਵਾ, ਸਾਡੀ ਸੰਸਥਾ ਦੇ 24 ਹੋਰ ਕੈਡਿਟਾਂ ਨੇ ਆਪਣੇ ਐਸਐਸਬੀ ਇੰਟਰਵਿਊ ਪਾਸ ਕਰ ਲਏ ਹਨ ਅਤੇ ਜੂਨ 2026 ਤੋਂ ਵੱਖ-ਵੱਖ ਸਿਖਲਾਈ ਅਕੈਡਮੀਆਂ ਵਿੱਚ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੇ ਇਨ੍ਹਾਂ ਨਵ-ਨਿਯੁਕਤ ਅਫਸਰਾਂ ਦੇ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।

Have something to say? Post your comment

 
 
 
 

ਪੰਜਾਬ

ਭਾਕਿਯੂ ਏਕਤਾ ਡਕੌਂਦਾ ਵੱਲੋਂ ਐੱਸਕੇਐੱਮ ਦੇ ਸੱਦੇ ਤੇ 2 ਜੂਨ ਦੇ ਧਰਨਿਆਂ ਵਿੱਚ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ: ਮਨਜੀਤ ਧਨੇਰ

ਜੇਕਰ ਪੰਜਾਬ ਪੁਲਿਸ ਇੰਨੀ ਹੀ ਮਾੜੀ ਹੈ ਤਾਂ ਆਪਣੇ ਭਰਾ ਨੂੰ ਨਿਯਮਾਂ ਦੇ ਖਿਲਾਫ ਜਾ ਕੇ ਸਿੱਧਾ ਡੀ.ਐਸ.ਪੀ. ਕਿਉਂ ਲਗਵਾਇਆ? ਅਮਨ ਅਰੋੜਾ

ਭਾਜਪਾ ਸਰਕਾਰ ਦੇ ਰਾਜ ਵਿੱਚ ਨੀਤੀਗਤ ਅਨਿਸ਼ਚਿਤਤਾ ਵਧਣ ਕਾਰਨ ਵਿਦੇਸ਼ੀ ਨਿਵੇਸ਼ਕ ਦੂਜੇ ਦੇਸ਼ਾਂ ਵੱਲ ਦੇਖ ਰਹੇ ਹਨ: ਹਰਪਾਲ ਸਿੰਘ ਚੀਮਾ

ਬੀਜੇਪੀ ਆਗੂ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਦਰਸਾਉਂਦਾ - ਬਲਤੇਜ ਪੰਨੂ

ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਸੀਚੇਵਾਲ ਵਿਖੇ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਮੌਕੇ ਕਰਵਾਏ ਸਮਾਗਮ ਵਿੱਚ ਕੀਤੀ ਸ਼ਿਰਕਤ

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਵਿੱਚ ਸੂਬਾ ਪ੍ਰਧਾਨ ਨਿਯੁਕਤ ਕੀਤਾ ਭਾਜਪਾ ਨੇ

ਜਾਂਚ ਟੀਮ ਵੱਲੋਂ ਕੋਰਟ ਵਿਚ ਹਲਫ਼ਨਾਮਾ ਦਾਖ਼ਲ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਨਾ ਕਰਨ ਬਾਰੇ ਕਹਿਣਾ ਸਰਾਸਰ ਝੂਠ- ਐਡਵੋਕੇਟ ਧਾਮੀ

ਬੁਲੰਦ ਉਰਦੂ ਸ਼ਾਇਰ ਡਾ. ਬਸ਼ੀਰ ਬਦਰ ਦੇ ਵਿਛੋੜੇ ਤੇ ਯਾਦਾਂ ਦੇ ‘ਵਾ ਵਰੋਲੇ

ਭਾਜਪਾ ਵੱਲੋਂ ਨਿਰਪੱਖ ਅਤੇ ਪਾਰ ਦਰਸ਼ੀ ਵੋਟਾਂ ਦੀ ਗਿਣਤੀ ਦੀ ਮੰਗ; ਪ੍ਰਭਾਵਿਤ ਨਗਰ ਨਿਗਮ ਖੇਤਰਾਂ ਵਿੱਚ ਦੁਬਾਰਾ ਚੋਣ ਕਰਵਾਉਣ ਦੀ ਮੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ