BREAKING NEWS
ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾਜ਼ੀਰਕਪੁਰ ਵਿੱਚ ਟਿਕਾਊ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗਅਧਿਕਾਰੀਆਂ ਨੂੰ ਮੈਡੀਕਲ ਸਹੂਲਤਾਂ ਸਬੰਧੀ ਦਿੱਤੀਆਂ ਹਦਾਇਤਾਂਚਿੜੀਆਘਰ ਵਿਖੇ ਸੈਲਾਨੀਆਂ ਦੀ ਰਿਕਾਰਡ ਗਿਣਤੀ ਪੰਜਾਬ ਸਰਕਾਰ ਦੀ ਜੰਗਲੀ ਜੀਵ ਜਾਗਰੂਕਤਾ ਮੁਹਿੰਮ ਦੀ ਸਫ਼ਲਤਾ ‘ਤੇ ਮੋਹਰ: ਲਾਲ ਚੰਦ ਕਟਾਰੂਚੱਕ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਪੰਜਾਬ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਕੌਮੀ ਮਾਰਗ ਬਿਊਰੋ | May 29, 2026 06:55 PM

ਚੰਡੀਗੜ੍ਹ- ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਦੀ ਇੱਕ ਹੋਰ ਕੈਡਿਟ ਨਿਸ਼ਾ ਨੂੰ ਭਾਰਤੀ ਜਲ ਸੈਨਾ ਵਿੱਚ ਸਬ ਲੈਫਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਉਸ ਨੇ ਇੰਡੀਅਨ ਨੇਵਲ ਅਕੈਡਮੀ, ਏਝੀਮਾਲਾ (ਕੇਰਲਾ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ ਅਤੇ ਆਪਣੀ ਸੰਸਥਾ ਅਤੇ ਪਰਿਵਾਰ ਦਾ ਮਾਣ ਵਧਾਇਆ।

ਇਸ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਜੋ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਦੱਖਣੀ ਨੇਵਲ ਕਮਾਂਡ ਹਨ, ਵੱਲੋਂ ਕੀਤਾ ਗਿਆ।

ਭਾਰਤੀ ਨੇਵੀ ਦੀ ਸਿੱਖਿਆ ਸ਼ਾਖਾ ਵਿੱਚ ਕਮਿਸ਼ਨ ਹਾਸਲ ਕਰਨ ਵਾਲੀ ਸਬ ਲੈਫਟੀਨੈਂਟ ਨਿਸ਼ਾ ਦੇ ਪਿਤਾ ਸ੍ਰੀ ਦਿਨੇਸ਼ ਚੰਦਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਬ ਲੈਫਟੀਨੈਂਟ ਨਿਸ਼ਾ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਪ੍ਰਤੀ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਕੁੜੀਆਂ ਲਈ ਇੱਕ ਐਨਡੀਏ ਪ੍ਰਾਪਰੇਟਰੀ ਵਿੰਗ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦਾ ਤੀਜਾ ਬੈਚ ਇਸ ਸਮੇਂ ਸਿਖਲਾਈ ਪ੍ਰਾਪਤ ਕਰ ਰਿਹਾ ਹੈ।

ਮਾਈ ਭਾਗੋ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਸਬ ਲੈਫਟੀਨੈਂਟ ਨਿਸ਼ਾ ਦੀ ਇਸ ਪ੍ਰਾਪਤੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਹਥਿਆਰਬੰਦ ਸੈਨਾਵਾਂ ਵਿੱਚ ਹੋਰ ਲੜਕੀਆਂ ਨੂੰ ਸ਼ਾਮਲ ਕਰਨ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਨੂੰ ਵੱਡਾ ਹੁਲਾਰਾ ਦੇਵੇਗੀ। ਉਨ੍ਹਾਂ ਨੇ ਨਵੀਂ ਕਮਿਸ਼ਨਡ ਅਫਸਰ ਨੂੰ ਭਾਰਤੀ ਜਲ ਸੈਨਾ ਵਿੱਚ ਉੱਜਵਲ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

 

Have something to say? Post your comment

 
 
 
 

ਪੰਜਾਬ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਪੰਜਾਬ ਨਗਰ ਨਿਗਮ ਚੋਣਾਂ: ਸ਼ੁਰੂਆਤੀ ਰੁਝਾਨਾਂ ਵਿੱਚ 'ਆਪ' ਅੱਗੇ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਨਿਗਮ ਚੋਣਾਂ ਵਿੱਚ ਆਪਣੀ ਭਰਵੀਂ ਹਾਜਰੀ ਲਗਵਾਈ- ਗਿਆਨੀ ਹਰਪ੍ਰੀਤ ਸਿੰਘ

ਸੁਲਤਾਨਪੁਰ ਲੋਧੀ ਦੇ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨੇ ਹਰ ਸਿਆਸੀ ਗਠਜੋੜ ਨੂੰ ਹਰਾਇਆ : ਰਾਣਾ ਇੰਦਰ ਪ੍ਰਤਾਪ ਸਿੰਘ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੋਟਾਂ ਦੀ ਗਿਣਤੀ ਲਈ ਨਿਰਧਾਰਿਤ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ

ਭਾਕਿਯੂ ਏਕਤਾ ਡਕੌਂਦਾ ਵੱਲੋਂ ਐੱਸਕੇਐੱਮ ਦੇ ਸੱਦੇ ਤੇ 2 ਜੂਨ ਦੇ ਧਰਨਿਆਂ ਵਿੱਚ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ: ਮਨਜੀਤ ਧਨੇਰ

ਜੇਕਰ ਪੰਜਾਬ ਪੁਲਿਸ ਇੰਨੀ ਹੀ ਮਾੜੀ ਹੈ ਤਾਂ ਆਪਣੇ ਭਰਾ ਨੂੰ ਨਿਯਮਾਂ ਦੇ ਖਿਲਾਫ ਜਾ ਕੇ ਸਿੱਧਾ ਡੀ.ਐਸ.ਪੀ. ਕਿਉਂ ਲਗਵਾਇਆ? ਅਮਨ ਅਰੋੜਾ

ਭਾਜਪਾ ਸਰਕਾਰ ਦੇ ਰਾਜ ਵਿੱਚ ਨੀਤੀਗਤ ਅਨਿਸ਼ਚਿਤਤਾ ਵਧਣ ਕਾਰਨ ਵਿਦੇਸ਼ੀ ਨਿਵੇਸ਼ਕ ਦੂਜੇ ਦੇਸ਼ਾਂ ਵੱਲ ਦੇਖ ਰਹੇ ਹਨ: ਹਰਪਾਲ ਸਿੰਘ ਚੀਮਾ

ਬੀਜੇਪੀ ਆਗੂ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਦਰਸਾਉਂਦਾ - ਬਲਤੇਜ ਪੰਨੂ

ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਸੀਚੇਵਾਲ ਵਿਖੇ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਮੌਕੇ ਕਰਵਾਏ ਸਮਾਗਮ ਵਿੱਚ ਕੀਤੀ ਸ਼ਿਰਕਤ