BREAKING NEWS
ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾਜ਼ੀਰਕਪੁਰ ਵਿੱਚ ਟਿਕਾਊ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗਅਧਿਕਾਰੀਆਂ ਨੂੰ ਮੈਡੀਕਲ ਸਹੂਲਤਾਂ ਸਬੰਧੀ ਦਿੱਤੀਆਂ ਹਦਾਇਤਾਂਚਿੜੀਆਘਰ ਵਿਖੇ ਸੈਲਾਨੀਆਂ ਦੀ ਰਿਕਾਰਡ ਗਿਣਤੀ ਪੰਜਾਬ ਸਰਕਾਰ ਦੀ ਜੰਗਲੀ ਜੀਵ ਜਾਗਰੂਕਤਾ ਮੁਹਿੰਮ ਦੀ ਸਫ਼ਲਤਾ ‘ਤੇ ਮੋਹਰ: ਲਾਲ ਚੰਦ ਕਟਾਰੂਚੱਕ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਪੰਜਾਬ

ਸੁਲਤਾਨਪੁਰ ਲੋਧੀ ਦੇ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨੇ ਹਰ ਸਿਆਸੀ ਗਠਜੋੜ ਨੂੰ ਹਰਾਇਆ : ਰਾਣਾ ਇੰਦਰ ਪ੍ਰਤਾਪ ਸਿੰਘ

ਕੌਮੀ ਮਾਰਗ ਬਿਊਰੋ | May 29, 2026 06:56 PM

ਸੁਲਤਾਨਪੁਰ ਲੋਧੀ - ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਅੱਜ ਇੱਕ ਬਿਆਨ ਜਾਰੀ ਕਰਦਿਆਂ ਸੁਲਤਾਨਪੁਰ ਲੋਧੀ ਹਲਕੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਸ਼ਹਿਰ ਅਤੇ ਪਿੰਡਾਂ ਦੇ ਲੋਕਾਂ ਨੇ ਹਮੇਸ਼ਾਂ ਉਨ੍ਹਾਂ ਨੂੰ ਆਪਣੇ ਪਰਿਵਾਰ ਦੇ ਮੈਂਬਰ ਵਾਂਗ ਪਿਆਰ, ਸਤਿਕਾਰ ਅਤੇ ਮਜ਼ਬੂਤ ਸਹਿਯੋਗ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਅਥਾਹ ਪਿਆਰ ਅਤੇ ਭਰੋਸੇ ਸਦਕਾ ਹੀ ਪਹਿਲਾਂ ਉਨ੍ਹਾਂ ਨੂੰ ਵਿਧਾਇਕ ਬਣਨ ਦਾ ਮਾਣ ਮਿਲਿਆ, ਫਿਰ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਵੀ ਭਰਵੀਂ ਜਿੱਤ ਪ੍ਰਾਪਤ ਹੋਈ ਅਤੇ ਹੁਣ ਮਿਉਂਸਪਲ ਕਮੇਟੀ ਦੀਆਂ 13 ਵਾਰਡਾਂ ਵਿੱਚੋਂ 7 ਵਾਰਡਾਂ ਵਿੱਚ ਉਨ੍ਹਾਂ ਦੇ ਸਮਰਥਿਤ ਉਮੀਦਵਾਰਾਂ ਨੂੰ ਜਿਤਾ ਕੇ ਲੋਕਾਂ ਨੇ ਬਹੁਮਤ ਦਿੱਤਾ ਹੈ।
ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਕੋਈ ਆਮ ਚੋਣ ਨਹੀਂ ਸੀ, ਸਗੋਂ ਕਈ ਵਾਰਡਾਂ ਵਿੱਚ ਚਾਰ ਵੱਡੇ ਸਿਆਸੀ ਧੜੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਬੀਜੇਪੀ ਪਾਰਟੀਆਂ ਇਕੱਠੇ ਹੋ ਕੇ ਉਨ੍ਹਾਂ ਦੇ ਵਿਰੁੱਧ ਮੈਦਾਨ ਵਿੱਚ ਉਤਰੇ ਹੋਏ ਸਨ। ਪਰ ਸੁਲਤਾਨਪੁਰ ਲੋਧੀ ਦੀ ਸੂਝਵਾਨ ਸੈਂਟਰਾਂ ਨੇ ਇਹ ਸਾਬਤ ਕਰ ਦਿੱਤਾ ਕਿ ਸੱਚੀ ਨੀਅਤ, ਲੋਕ ਸੇਵਾ ਅਤੇ ਪਿਆਰ ਅੱਗੇ ਹਰ ਸਿਆਸੀ ਗਠਜੋੜ ਫੇਲ੍ਹ ਹੋ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਇਹ ਪਿਆਰ ਅਤੇ ਵਿਸ਼ਵਾਸ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਹਮੇਸ਼ਾਂ ਇਸ ਦੇ ਰਿਣੀ ਰਹਿਣਗੇ। ਉਨ੍ਹਾਂ ਹਲਕੇ ਦੇ ਹਰ ਨਿਵਾਸੀ ਨਾਲ ਵਾਅਦਾ ਕਰਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਜਿੰਨੇ ਵੀ ਵਿਕਾਸ ਕਾਰਜ ਅਧੂਰੇ ਪਏ ਹਨ, ਉਨ੍ਹਾਂ ਨੂੰ ਦਿਨ-ਰਾਤ ਇੱਕ ਕਰਕੇ ਜਲਦ ਤੋਂ ਜਲਦ ਪੂਰਾ ਕਰਵਾਇਆ ਜਾਵੇਗਾ।
ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਵਾਂਗ ਹੀ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਹਾਜ਼ਰ ਹਨ ਅਤੇ ਭਵਿੱਖ ਵਿੱਚ ਵੀ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਹਲਕੇ ਦੀ ਤਰੱਕੀ ਅਤੇ ਲੋਕ ਭਲਾਈ ਲਈ ਕੰਮ ਕਰਦੇ ਰਹਿਣਗੇ

Have something to say? Post your comment

 
 
 
 

ਪੰਜਾਬ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਪੰਜਾਬ ਨਗਰ ਨਿਗਮ ਚੋਣਾਂ: ਸ਼ੁਰੂਆਤੀ ਰੁਝਾਨਾਂ ਵਿੱਚ 'ਆਪ' ਅੱਗੇ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਨਿਗਮ ਚੋਣਾਂ ਵਿੱਚ ਆਪਣੀ ਭਰਵੀਂ ਹਾਜਰੀ ਲਗਵਾਈ- ਗਿਆਨੀ ਹਰਪ੍ਰੀਤ ਸਿੰਘ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੋਟਾਂ ਦੀ ਗਿਣਤੀ ਲਈ ਨਿਰਧਾਰਿਤ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ

ਭਾਕਿਯੂ ਏਕਤਾ ਡਕੌਂਦਾ ਵੱਲੋਂ ਐੱਸਕੇਐੱਮ ਦੇ ਸੱਦੇ ਤੇ 2 ਜੂਨ ਦੇ ਧਰਨਿਆਂ ਵਿੱਚ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ: ਮਨਜੀਤ ਧਨੇਰ

ਜੇਕਰ ਪੰਜਾਬ ਪੁਲਿਸ ਇੰਨੀ ਹੀ ਮਾੜੀ ਹੈ ਤਾਂ ਆਪਣੇ ਭਰਾ ਨੂੰ ਨਿਯਮਾਂ ਦੇ ਖਿਲਾਫ ਜਾ ਕੇ ਸਿੱਧਾ ਡੀ.ਐਸ.ਪੀ. ਕਿਉਂ ਲਗਵਾਇਆ? ਅਮਨ ਅਰੋੜਾ

ਭਾਜਪਾ ਸਰਕਾਰ ਦੇ ਰਾਜ ਵਿੱਚ ਨੀਤੀਗਤ ਅਨਿਸ਼ਚਿਤਤਾ ਵਧਣ ਕਾਰਨ ਵਿਦੇਸ਼ੀ ਨਿਵੇਸ਼ਕ ਦੂਜੇ ਦੇਸ਼ਾਂ ਵੱਲ ਦੇਖ ਰਹੇ ਹਨ: ਹਰਪਾਲ ਸਿੰਘ ਚੀਮਾ

ਬੀਜੇਪੀ ਆਗੂ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਦਰਸਾਉਂਦਾ - ਬਲਤੇਜ ਪੰਨੂ

ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਸੀਚੇਵਾਲ ਵਿਖੇ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਮੌਕੇ ਕਰਵਾਏ ਸਮਾਗਮ ਵਿੱਚ ਕੀਤੀ ਸ਼ਿਰਕਤ