BREAKING NEWS
ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾਜ਼ੀਰਕਪੁਰ ਵਿੱਚ ਟਿਕਾਊ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗਅਧਿਕਾਰੀਆਂ ਨੂੰ ਮੈਡੀਕਲ ਸਹੂਲਤਾਂ ਸਬੰਧੀ ਦਿੱਤੀਆਂ ਹਦਾਇਤਾਂਚਿੜੀਆਘਰ ਵਿਖੇ ਸੈਲਾਨੀਆਂ ਦੀ ਰਿਕਾਰਡ ਗਿਣਤੀ ਪੰਜਾਬ ਸਰਕਾਰ ਦੀ ਜੰਗਲੀ ਜੀਵ ਜਾਗਰੂਕਤਾ ਮੁਹਿੰਮ ਦੀ ਸਫ਼ਲਤਾ ‘ਤੇ ਮੋਹਰ: ਲਾਲ ਚੰਦ ਕਟਾਰੂਚੱਕ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਪੰਜਾਬ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਕੌਮੀ ਮਾਰਗ ਬਿਊਰੋ | May 29, 2026 07:15 PM

ਜਲੰਧਰ-ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਪੰਜ .32 ਬੋਰ ਪਿਸਤੌਲਾਂ ਦੇ ਨਾਲ-ਨਾਲ 9 ਮੈਗਜ਼ੀਨਾਂ ਅਤੇ 22 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜੋਤ ਸਿੰਘ ਵਾਸੀ ਪਿੰਡ ਢੇਸੀਆਂ, ਗੁਰਦਾਸਪੁਰ; ਸੰਦੀਪ ਸਿੰਘ ਵਾਸੀ ਪਿੰਡ ਜਾਗੋਵਾਲ, ਗੁਰਦਾਸਪੁਰ ਅਤੇ ਅਮਨਦੀਪ ਸਿੰਘ ਉਰਫ਼ ਅਮਨ ਵਾਸੀ ਪਿੰਡ ਭੈਣੀ ਪਸਵਾਲ, ਗੁਰਦਾਸਪੁਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਮੁਕੰਮਲ ਖਾਤਮਾ ਕਰਨ ਲਈ ਹੋਰ ਜਾਂਚ ਜਾਰੀ ਹੈ।

ਪੁਲਿਸ ਕਮਿਸ਼ਨਰ (ਸੀਪੀ) ਧਨਪ੍ਰੀਤ ਕੌਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮ ਨੇ ਸ਼ੱਕੀ ਮਨਜੋਤ ਸਿੰਘ ਨੂੰ ਬੱਸ ਸਟੈਂਡ ਜਲੰਧਰ ਨੇੜਿਓਂ ਇੱਕ .32 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਮਨਜੋਤ ਨੇ ਆਪਣੇ ਖੁਲਾਸੇ ਦੌਰਾਨ ਇਸ ਮਾਡਿਊਲ ਵਿੱਚ ਸ਼ਾਮਲ ਆਪਣੇ ਦੋ ਸਾਥੀਆਂ - ਸੰਦੀਪ ਅਤੇ ਅਮਨਦੀਪ - ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਭੈਣੀ ਪਸਵਾਲ ਤੋਂ ਉਕਤ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਸੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਅਮਨਦੀਪ ਦੇ ਖੁਲਾਸੇ ਦੇ ਅਧਾਰ 'ਤੇ, ਪੁਲਿਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਭੈਣੀ ਪਸਵਾਲ ਵਿਖੇ ਧੁੱਸੀ ਬੰਨ੍ਹ ਨੇੜੇ ਛੁਪਾਏ ਗਏ ਚਾਰ ਹੋਰ .32 ਬੋਰ ਪਿਸਤੌਲਾਂ ਦੇ ਨਾਲ-ਨਾਲ ਅੱਠ ਮੈਗਜ਼ੀਨਾਂ ਅਤੇ 18 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 153 ਮਿਤੀ 25/5/2026 ਨੂੰ ਜਲੰਧਰ ਕਮਿਸ਼ਨਰੇਟ ਦੇ ਪੁਲਿਸ ਸਟੇਸ਼ਨ ਡਿਵੀਜ਼ਨ-6 ਵਿਖੇ ਅਸਲਾ ਐਕਟ ਦੀ ਧਾਰਾ 25 (1-ਬੀ)ਏ ਤਹਿਤ ਦਰਜ ਕੀਤੀ ਗਈ ਹੈ।

Have something to say? Post your comment

 
 
 
 

ਪੰਜਾਬ

ਪੰਜਾਬ ਨਗਰ ਨਿਗਮ ਚੋਣਾਂ: ਸ਼ੁਰੂਆਤੀ ਰੁਝਾਨਾਂ ਵਿੱਚ 'ਆਪ' ਅੱਗੇ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਨਿਗਮ ਚੋਣਾਂ ਵਿੱਚ ਆਪਣੀ ਭਰਵੀਂ ਹਾਜਰੀ ਲਗਵਾਈ- ਗਿਆਨੀ ਹਰਪ੍ਰੀਤ ਸਿੰਘ

ਸੁਲਤਾਨਪੁਰ ਲੋਧੀ ਦੇ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨੇ ਹਰ ਸਿਆਸੀ ਗਠਜੋੜ ਨੂੰ ਹਰਾਇਆ : ਰਾਣਾ ਇੰਦਰ ਪ੍ਰਤਾਪ ਸਿੰਘ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੋਟਾਂ ਦੀ ਗਿਣਤੀ ਲਈ ਨਿਰਧਾਰਿਤ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ

ਭਾਕਿਯੂ ਏਕਤਾ ਡਕੌਂਦਾ ਵੱਲੋਂ ਐੱਸਕੇਐੱਮ ਦੇ ਸੱਦੇ ਤੇ 2 ਜੂਨ ਦੇ ਧਰਨਿਆਂ ਵਿੱਚ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ: ਮਨਜੀਤ ਧਨੇਰ

ਜੇਕਰ ਪੰਜਾਬ ਪੁਲਿਸ ਇੰਨੀ ਹੀ ਮਾੜੀ ਹੈ ਤਾਂ ਆਪਣੇ ਭਰਾ ਨੂੰ ਨਿਯਮਾਂ ਦੇ ਖਿਲਾਫ ਜਾ ਕੇ ਸਿੱਧਾ ਡੀ.ਐਸ.ਪੀ. ਕਿਉਂ ਲਗਵਾਇਆ? ਅਮਨ ਅਰੋੜਾ

ਭਾਜਪਾ ਸਰਕਾਰ ਦੇ ਰਾਜ ਵਿੱਚ ਨੀਤੀਗਤ ਅਨਿਸ਼ਚਿਤਤਾ ਵਧਣ ਕਾਰਨ ਵਿਦੇਸ਼ੀ ਨਿਵੇਸ਼ਕ ਦੂਜੇ ਦੇਸ਼ਾਂ ਵੱਲ ਦੇਖ ਰਹੇ ਹਨ: ਹਰਪਾਲ ਸਿੰਘ ਚੀਮਾ

ਬੀਜੇਪੀ ਆਗੂ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਦਰਸਾਉਂਦਾ - ਬਲਤੇਜ ਪੰਨੂ

ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਸੀਚੇਵਾਲ ਵਿਖੇ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਮੌਕੇ ਕਰਵਾਏ ਸਮਾਗਮ ਵਿੱਚ ਕੀਤੀ ਸ਼ਿਰਕਤ