ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

ਕੌਮੀ ਮਾਰਗ ਬਿਊਰੋ | May 30, 2026 06:43 PM

ਚੰਡੀਗੜ੍ਹ-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ 15, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇਸਲਾਮਾਬਾਦ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਪੀ.ਐਸ.ਪੀ.ਸੀ.ਐਲ ਵਿਭਾਗ ਤੋਂ ਜੂਨੀਅਰ ਇੰਜੀਨੀਅਰ ਵਜੋਂ ਸੇਵਾਮੁਕਤ ਹੋਇਆ ਸੀ ਅਤੇ ਸੇਵਾਮੁਕਤੀ ਤੋਂ ਬਾਅਦ ਮਹਿੰਗਾਈ ਭੱਤੇ ਅਤੇ ਤਨਖ਼ਾਹ ਫਿਕਸੇਸ਼ਨ ਦੇ ਬਕਾਏ ਵਿਭਾਗ ਕੋਲ ਬਕਾਇਆ ਸਨ। ਇਸ ਸਬੰਧੀ ਉਹ ਆਪਣੇ ਬਕਾਏ ਲੈਣ ਲਈ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ ਮਿਲੇ।

ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਲੇਖਾਕਾਰ ਨੇ ਸ਼ਿਕਾਇਤਕਰਤਾ ਦੇ ਬਕਾਏ ਕਲੀਅਰ ਕਰਨ ਲਈ 15, 000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਲੇਖਾਕਾਰ ਉਸ ਨੂੰ ਪਿਛਲੇ ਡੇਢ ਸਾਲਾਂ ਤੋਂ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਸਾਰੀ ਗੱਲਬਾਤ ਵੀ ਰਿਕਾਰਡ ਕਰ ਲਈ।

ਰਿਸ਼ਵਤ ਨਾ ਦੇਣ ਦੀ ਇੱਛਾ ਸਦਕਾ ਸ਼ਿਕਾਇਤਕਰਤਾ ਨੇ ਵੀਬੀ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਲੇਖਾਕਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਵਿਖੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

Have something to say? Post your comment

 
 
 
 

ਪੰਜਾਬ

ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਲੱਕ ਤੋੜਿਆ: ਬੈਂਸ ਭਰਾ

ਆਖਰੀ ਵਿਕਲਪ ਤੋਂ ਪਹਿਲੀ ਪਸੰਦ ਬਣੇ ਸਰਕਾਰੀ ਸਕੂਲ: ਹਰਜੋਤ ਬੈਂਸ

ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ  65,000 ਤੋਂ ਵੱਧ ਕਰਮਚਾਰੀ ਕੀਤੇ ਰੈਗੂਲਰ

ਇਸ ਘਿਨਾਉਣੇ ਅਪਰਾਧ ਦੇ ਜਿੰਮੇਵਾਰਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ: ਡੀਜੀਪੀ ਗੌਰਵ ਯਾਦਵ

ਖ਼ਾਲਸਾ ਕਾਲਜ ਵਿਖੇ 3 ਰੋਜ਼ਾ ਕੁਦਰਤ ਅਤੇ ਗਣਿਤ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ  ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁਲਿਸ ਵੱਲੋਂ ਸਿੱਖ ਸ਼ਸਤਰ ਜ਼ਬਤ ਕਰਦਿਆਂ ਪਰਚੇ ਦਰਜ਼ ਕਰਨੇ ਬੇਹੱਦ ਮੰਦਭਾਗਾ- ਐਡਵੋਕੇਟ ਧਾਮੀ

ਪੰਜਾਬ ਕੈਬਨਿਟ ਵੱਲੋਂ ਡੀ.ਏ. ਦੇ ਬਕਾਏ ਸਬੰਧੀ ਪੁਨਰ-ਗਠਿਤ ਪੈਨਲ ਨੂੰ ਪ੍ਰਵਾਨਗੀ

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ - ਕੇਜਰੀਵਾਲ

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; 'ਈ.ਡੀ. ਪਾਰਟੀ'  ਪੰਜਵੇਂ ਸਥਾਨ 'ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਮਾਨ