ਪੰਜਾਬ

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁਲਿਸ ਵੱਲੋਂ ਸਿੱਖ ਸ਼ਸਤਰ ਜ਼ਬਤ ਕਰਦਿਆਂ ਪਰਚੇ ਦਰਜ਼ ਕਰਨੇ ਬੇਹੱਦ ਮੰਦਭਾਗਾ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 30, 2026 06:53 PM

ਅੰਮ੍ਰਿਤਸਰ- ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਰਧਾਲੂਆਂ, ਸ਼ਸਤਰ ਵੇਚਣ ਵਾਲੇ ਦੁਕਾਨਦਾਰਾਂ ਅਤੇ ਧਾਰਮਿਕ ਪ੍ਰੰਪਰਾਵਾਂ ਨਾਲ ਜੁੜੇ ਵਿਅਕਤੀਆਂ ਖਿਲਾਫ਼ ਦਰਜ ਕੀਤੇ ਗਏ ਪਰਚਿਆਂ ਅਤੇ ਵੱਡੀ ਗਿਣਤੀ ਵਿਚ ਕਿਰਪਾਨਾਂ ਤੇ ਸ਼ਸਤਰਾਂ ਨੂੰ ਜਬਤ ਕੀਤੇ ਜਾਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਹੱਦ ਮੰਦਭਾਗਾ ਅਤੇ ਸਿੱਖ ਮਨਾਂ ਨੂੰ ਸੱਟ ਮਾਰਨ ਵਾਲੀ ਕਾਰਵਾਈ ਆਖਿਆ ਹੈ। ਜਾਰੀ ਪ੍ਰੈੱਸ ਬਿਆਨ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਧਰਮ ਅੰਦਰ ਸ਼ਸਤਰਾਂ ਦੀ ਅਹਿਮ ਮਹੱਤਤਾ ਹੈ ਅਤੇ ਗੁਰੂ ਸਾਹਿਬ ਨੇ ਹਰ ਸਿੱਖ ਨੂੰ ਸ਼ਸ਼ਤਰਧਾਰੀ ਹੋਣ ਦਾ ਆਦੇਸ਼ ਕੀਤਾ ਹੈ, ਇਸ ਲਈ ਸ਼ਸਤਰ ਸਿੱਖ ਰਹਿਣੀ ਦਾ ਅਹਿਮ ਅੰਗ ਹਨ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਉਹ ਪਾਵਨ ਅਸਥਾਨ ਹੈ, ਜਿਥੇ ਸ਼ਸ਼ਤਰਾਂ ਦੀ ਸੇਵਾ ਅਤੇ ਸਤਿਕਾਰ ਸਦੀਆਂ ਤੋਂ ਸਿੱਖ ਪ੍ਰੰਪਰਾਵਾਂ ਦਾ ਅਟੁੱਟ ਹਿੱਸਾ ਰਿਹਾ ਹੈ। ਅਜਿਹੇ ਵਿਚ ਸਿੱਖਾਂ ਦੀ ਆਸਥਾ ਨਾਲ ਜੁੜੇ ਅਸਥਾਨ ’ਤੇ ਪ੍ਰਸ਼ਾਸਨ ਵੱਲੋਂ ਸਿੱਖ ਪ੍ਰੰਪਰਾਵਾਂ ਨੂੰ ਨਜ਼ਰਅੰਦਾਜ਼ ਕਰਦਿਆਂ ਕੀਤੀ ਗਈ ਕਾਰਵਾਈ ਨੇ ਸਿੱਖ ਕੌਮ ਅੰਦਰ ਵੱਡਾ ਰੋਸ ਪੈਦਾ ਕੀਤਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਨੂੰਨ ਦੀ ਪਾਲਣਾ ਕਰਨਾ ਹਰ ਨਾਗਰਿਕ ਦਾ ਫ਼ਰਜ਼ ਹੈ, ਪ੍ਰੰਤੂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਸਿੱਖ ਧਰਮ ਦੀਆਂ ਧਾਰਮਿਕ ਭਾਵਨਾਵਾਂ, ਮਰਯਾਦਾ ਅਤੇ ਇਤਿਹਾਸਕ ਪ੍ਰੰਪਰਾਵਾਂ ਦਾ ਪੂਰਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਕੋਈ ਵੀ ਅਜਿਹੀ ਕਾਰਵਾਈ ਨਹੀਂ ਕਰਨੀ ਚਾਹੀਦੀ, ਜੋ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹੋਵੇ। ਐਡਵੋਕੇਟ ਧਾਮੀ ਨੇ ਮਹਾਰਾਸ਼ਟਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਦਰਜ ਕੀਤੇ ਅਜਿਹੇ ਪਰਚੇ ਤੁਰੰਤ ਰੱਦ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਿੱਖ ਆਪਣੇ ਧਾਰਮਿਕ ਚਿੰਨ੍ਹਾਂ, ਸ਼ਸ਼ਤਰ ਪ੍ਰੰਪਰਾ ਅਤੇ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੀ ਵਿਲੱਖਣ ਪਛਾਣ ’ਤੇ ਹਮੇਸ਼ਾ ਦ੍ਰਿੜ੍ਹਤਾ ਨਾਲ ਪਹਿਰਾ ਦਿੰਦੇ ਹਨ ਅਤੇ ਸਰਕਾਰਾਂ ਨੂੰ ਵੀ ਸਿੱਖ ਪ੍ਰੰਪਰਾਵਾਂ ਦੀ ਮਾਣ-ਮਰਯਾਦਾ ਦਾ ਧਿਆਨ ਰੱਖਣਾ ਚਾਹੀਦਾ ਹੈ।

Have something to say? Post your comment

 
 
 
 

ਪੰਜਾਬ

ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ

ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਲੱਕ ਤੋੜਿਆ: ਬੈਂਸ ਭਰਾ

ਆਖਰੀ ਵਿਕਲਪ ਤੋਂ ਪਹਿਲੀ ਪਸੰਦ ਬਣੇ ਸਰਕਾਰੀ ਸਕੂਲ: ਹਰਜੋਤ ਬੈਂਸ

ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ  65,000 ਤੋਂ ਵੱਧ ਕਰਮਚਾਰੀ ਕੀਤੇ ਰੈਗੂਲਰ

ਇਸ ਘਿਨਾਉਣੇ ਅਪਰਾਧ ਦੇ ਜਿੰਮੇਵਾਰਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ: ਡੀਜੀਪੀ ਗੌਰਵ ਯਾਦਵ

ਖ਼ਾਲਸਾ ਕਾਲਜ ਵਿਖੇ 3 ਰੋਜ਼ਾ ਕੁਦਰਤ ਅਤੇ ਗਣਿਤ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ  ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਪੰਜਾਬ ਕੈਬਨਿਟ ਵੱਲੋਂ ਡੀ.ਏ. ਦੇ ਬਕਾਏ ਸਬੰਧੀ ਪੁਨਰ-ਗਠਿਤ ਪੈਨਲ ਨੂੰ ਪ੍ਰਵਾਨਗੀ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ