ਪੰਜਾਬ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ  ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 30, 2026 06:55 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਜਸਪਾਲ ਸਿੰਘ ਢੱਡੇ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਭੁਪਿੰਦਰ ਸਿੰਘ, ਬੀਬੀ ਗੁਰਪ੍ਰੀਤ ਕੌਰ, ਮੈਨੇਜਰ ਸ. ਰਣਜੀਤ ਸਿੰਘ ਤੇ ਗੁਰਦੁਆਰਾ ਇੰਸਪੈਕਟਰ ਸ. ਬਲਕਾਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸ. ਭਗਵੰਤ ਸਿੰਘ ਸਿਆਲਕਾ, ਸ. ਅਮਰਜੀਤ ਸਿੰਘ ਬੰਡਾਲਾ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜੈਬ ਸਿੰਘ ਅਭਿਆਸੀ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਵਾਮੁਕਤ ਹੋਏ ਇਨ੍ਹਾਂ ਮੁਲਾਜ਼ਮਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ। ਬੁਲਾਰਿਆਂ ਨੇ ਸੇਵਾ ਮੁਕਤ ਹੋਏ ਇਨ੍ਹਾਂ ਅਧਿਕਾਰੀਆਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਚੰਗੇਰੇ ਭਵਿੱਖ ਲਈ ਅਰਦਾਸ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸ. ਭਗਵੰਤ ਸਿੰਘ ਸਿਆਲਕਾ, ਸ. ਅਮਰਜੀਤ ਸਿੰਘ ਬੰਡਾਲਾ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜ਼ਰ ਸਿੰਘ, ਮੀਤ ਸਕੱਤੲਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਅਜ਼ਾਦਦੀਪ ਸਿੰਘ, ਸ. ਸਤਨਾਮ ਸਿੰਘ ਰਿਆੜ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸਾਬਕਾ ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ ਸਮੇਤ ਸੇਵਾ ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ

ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਲੱਕ ਤੋੜਿਆ: ਬੈਂਸ ਭਰਾ

ਆਖਰੀ ਵਿਕਲਪ ਤੋਂ ਪਹਿਲੀ ਪਸੰਦ ਬਣੇ ਸਰਕਾਰੀ ਸਕੂਲ: ਹਰਜੋਤ ਬੈਂਸ

ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ  65,000 ਤੋਂ ਵੱਧ ਕਰਮਚਾਰੀ ਕੀਤੇ ਰੈਗੂਲਰ

ਇਸ ਘਿਨਾਉਣੇ ਅਪਰਾਧ ਦੇ ਜਿੰਮੇਵਾਰਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ: ਡੀਜੀਪੀ ਗੌਰਵ ਯਾਦਵ

ਖ਼ਾਲਸਾ ਕਾਲਜ ਵਿਖੇ 3 ਰੋਜ਼ਾ ਕੁਦਰਤ ਅਤੇ ਗਣਿਤ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁਲਿਸ ਵੱਲੋਂ ਸਿੱਖ ਸ਼ਸਤਰ ਜ਼ਬਤ ਕਰਦਿਆਂ ਪਰਚੇ ਦਰਜ਼ ਕਰਨੇ ਬੇਹੱਦ ਮੰਦਭਾਗਾ- ਐਡਵੋਕੇਟ ਧਾਮੀ

ਪੰਜਾਬ ਕੈਬਨਿਟ ਵੱਲੋਂ ਡੀ.ਏ. ਦੇ ਬਕਾਏ ਸਬੰਧੀ ਪੁਨਰ-ਗਠਿਤ ਪੈਨਲ ਨੂੰ ਪ੍ਰਵਾਨਗੀ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ