ਪੰਜਾਬ

ਇਸ ਘਿਨਾਉਣੇ ਅਪਰਾਧ ਦੇ ਜਿੰਮੇਵਾਰਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ: ਡੀਜੀਪੀ ਗੌਰਵ ਯਾਦਵ

ਕੌਮੀ ਮਾਰਗ ਬਿਊਰੋ | May 30, 2026 06:57 PM

ਬਟਾਲਾ-ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜੋਗਾ ਸਿੰਘ ਦੇ ਘਰ ਪਿੰਡ ਘਣੀਏ ਕੇ ਬਾਂਗਰ, ਬਟਾਲਾ ਵਿਖੇ ਜਾ ਕੇ ਬਹਾਦਰ ਮੁਲਾਜ਼ਮ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।

ਡੀਜੀਪੀ ਨੇ ਕਿਹਾ, “ਏ.ਐਸ.ਆਈ. ਜੋਗਾ ਸਿੰਘ ਨੇ ਆਪਣੀ ਹਿੰਮਤ, ਸਮਰਪਣ ਅਤੇ ਨਿਰਸਵਾਰਥ ਸੇਵਾ ਰਾਹੀਂ ਪੰਜਾਬ ਪੁਲਿਸ ਦੀਆਂ ਸਰਬਉੱਚ ਪਰੰਪਰਾਵਾਂ ਨੂੰ ਕਾਇਮ ਰੱਖਦਿਆਂ ਡਿਊਟੀ ਦੌਰਾਨ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ।”

ਏ.ਐਸ.ਆਈ. ਜੋਗਾ ਸਿੰਘ (54) ਜੋ ਕਿ 1989 ਵਿੱਚ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋਏ ਸਨ ਅਤੇ ਮੌਜੂਦਾ ਸਮੇਂ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਟ੍ਰੈਫਿਕ ਸਟਾਫ਼ ਵਿੱਚ ਤਾਇਨਾਤ ਸਨ, ਨੇ 24 ਮਈ, 2026 ਨੂੰ ਡਿਊਟੀ ਦੌਰਾਨ ਆਪਣੀ ਜਾਨ ਗੁਆ ਦਿੱਤੀ ਸੀ। ਉਹ ਆਪਣੇ ਪਿੱਛੇ ਮਾਂ, ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ।

ਡੀਜੀਪੀ ਗੌਰਵ ਯਾਦਵ ਨੇ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।

ਡੀਜੀਪੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਭਲਾਈ ਲਾਭ ਪ੍ਰਦਾਨ ਕਰੇਗੀ।

 

Have something to say? Post your comment

 
 
 
 

ਪੰਜਾਬ

ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ

ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਲੱਕ ਤੋੜਿਆ: ਬੈਂਸ ਭਰਾ

ਆਖਰੀ ਵਿਕਲਪ ਤੋਂ ਪਹਿਲੀ ਪਸੰਦ ਬਣੇ ਸਰਕਾਰੀ ਸਕੂਲ: ਹਰਜੋਤ ਬੈਂਸ

ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ  65,000 ਤੋਂ ਵੱਧ ਕਰਮਚਾਰੀ ਕੀਤੇ ਰੈਗੂਲਰ

ਖ਼ਾਲਸਾ ਕਾਲਜ ਵਿਖੇ 3 ਰੋਜ਼ਾ ਕੁਦਰਤ ਅਤੇ ਗਣਿਤ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ  ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁਲਿਸ ਵੱਲੋਂ ਸਿੱਖ ਸ਼ਸਤਰ ਜ਼ਬਤ ਕਰਦਿਆਂ ਪਰਚੇ ਦਰਜ਼ ਕਰਨੇ ਬੇਹੱਦ ਮੰਦਭਾਗਾ- ਐਡਵੋਕੇਟ ਧਾਮੀ

ਪੰਜਾਬ ਕੈਬਨਿਟ ਵੱਲੋਂ ਡੀ.ਏ. ਦੇ ਬਕਾਏ ਸਬੰਧੀ ਪੁਨਰ-ਗਠਿਤ ਪੈਨਲ ਨੂੰ ਪ੍ਰਵਾਨਗੀ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ