ਨੈਸ਼ਨਲ

ਜੂਨ 84 ਦੇ ਘਲੂਘਾਰੇ ਵਿਚ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਸ਼ਹਾਦਤ ਕੌਮ ਲਈ ਸਦੀਵੀ ਚਾਨਣ: ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 30, 2026 07:06 PM

ਜੂਨ 84 ਦੇ ਘਲੂਘਾਰੇ ਵਿਚ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਸ਼ਹਾਦਤ ਕੌਮ ਲਈ ਸਦੀਵੀ ਚਾਨਣ: ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ

ਨਵੀਂ ਦਿੱਲੀ - “ਜੂਨ 1984 ਸਿੱਖ ਕੌਮ ਦੇ ਇਤਿਹਾਸ ਦਾ ਦਰਦਨਾਕ ਦੌਰ ਹੈ, ਜਿਸ ਨੇ ਹਰ ਸਿੱਖ ਦੇ ਮਨ ਉੱਤੇ ਅਮਿੱਟ ਘਾਵ ਛੱਡੇ ਹਨ। ਓਪਰੇਸ਼ਨ ਬਲੂ ਸਟਾਰ ਦੌਰਾਨ ਸਰਕਾਰ ਵੱਲੋਂ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਅਨੇਕਾਂ ਗੁਰੁਘਰਾਂ ਉੱਤੇ ਕੀਤਾ ਗਿਆ ਹਮਲਾ ਸਿਰਫ਼ ਇੱਕ ਫੌਜੀ ਕਾਰਵਾਈ ਨਹੀਂ ਸੀ, ਇਹ ਸਿੱਖ ਕੌਮ ਦੀ ਆਤਮਿਕਤਾ, ਅਸਮੀਤਾ ਅਤੇ ਅਜ਼ਾਦ ਸੋਚ ਨੂੰ ਕੁਚਲਣ ਦੀ ਕੋਸ਼ਿਸ਼ ਸੀ। ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਉਂਕਾਰ ਸਿੰਘ ਦੇ ਨਾਲ ਭਾਈ ਸ਼ੁਭਦੀਪ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਕਾਰਜ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ ਅਨੰਦਪੁਰੀ, ਭਾਈ ਪਲਵਿੰਦਰ ਸਿੰਘ, ਭਾਈ ਸਤਿੰਦਰਬੀਰ ਸਿੰਘ, ਭਾਈ ਨਵਨੀਤ ਸਿੰਘ, ਭਾਈ ਕੰਵਲਦੀਪ ਸਿੰਘ, ਭਾਈ ਬਿਕਰਮਜੀਤ ਸਿੰਘ, ਭਾਈ ਕਰਨੈਲ ਸਿੰਘ, ਭਾਈ ਸਿਮਰਨਜੀਤ ਸਿੰਘ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਕਿ ਸੱਚਾਈ ਨੂੰ ਗੋਲੀਆਂ ਨਾਲ ਦਬਾਇਆ ਜਾ ਸਕਦਾ ਹੈ, ਪਰ ਮਿਟਾਇਆ ਨਹੀਂ ਜਾ ਸਕਦਾ। ਜਿਨ੍ਹਾਂ ਨੇ ਸੋਚਿਆ ਸੀ ਕਿ ਟੈਂਕਾਂ ਅਤੇ ਬਾਰੂਦ ਨਾਲ ਖਾਲਸੇ ਦੀ ਆਵਾਜ਼ ਖਾਮੋਸ਼ ਹੋ ਜਾਵੇਗੀ, ਉਹ ਸਿੱਖ ਇਤਿਹਾਸ ਦੀ ਹਕੀਕਤ ਨੂੰ ਨਹੀਂ ਜਾਣਦੇ ਸਨ। ਖਾਲਸਾ ਨਾ ਕਦੇ ਜ਼ੁਲਮ ਅੱਗੇ ਝੁਕਿਆ ਹੈ ਤੇ ਨਾ ਹੀ ਝੁਕੇਗਾ।

ਉਨ੍ਹਾਂ ਕਿਹਾ ਅਸੀਂ ਉਹਨਾਂ ਮਹਾਨ ਸ਼ਹੀਦਾਂ ਨੂੰ ਸਿਰ ਨਿਵਾਉਂਦੇ ਹਾਂ ਜਿਨ੍ਹਾਂ ਨੇ ਗੁਰੂ ਘਰ ਦੀ ਸ਼ਾਨ ਅਤੇ ਸਿੱਖੀ ਦੇ ਸਿਧਾਂਤਾਂ ਦੀ ਰੱਖਿਆ ਲਈ ਆਪਣਾ ਸਰਬੰਸ ਵਾਰ ਦਿੱਤਾ। ਉਹਨਾਂ ਦੀ ਸ਼ਹਾਦਤ ਕੌਮ ਲਈ ਸਦੀਵੀ ਚਾਨਣ ਹੈ। ਇਹ ਘਲੂਘਾਰਾ ਸਾਨੂੰ ਸਿਰਫ਼ ਦੁੱਖ ਨਹੀਂ ਦਿੰਦਾ, ਸਗੋਂ ਆਪਣੀ ਪਛਾਣ, ਆਪਣੇ ਇਤਿਹਾਸ ਅਤੇ ਆਪਣੇ ਅਧਿਕਾਰਾਂ ਲਈ ਜਾਗਰੂਕ ਰਹਿਣ ਦਾ ਸੰਦੇਸ਼ ਵੀ ਦਿੰਦਾ ਹੈ। ਉਨ੍ਹਾਂ ਕਿਹਾ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਚਾਹੀਦਾ ਹੈ ਕਿ ਉਹ ਗੁਰੂ ਸਾਹਿਬਾਨ ਦੀ ਬਾਣੀ ਅਤੇ ਸ਼ਹੀਦਾਂ ਦੇ ਇਤਿਹਾਸ ਨਾਲ ਜੁੜੇ, ਨਸ਼ਿਆਂ, ਫੁੱਟ ਅਤੇ ਮਨਮਤ ਤੋਂ ਦੂਰ ਰਹਿ ਕੇ ਕੌਮ ਦੀ ਚੜ੍ਹਦੀ ਕਲਾ ਲਈ ਕੰਮ ਕਰੇ। ਕੌਮ ਦੀ ਤਾਕਤ ਏਕਤਾ, ਨਿਮਰਤਾ ਅਤੇ ਗੁਰਮਤ ਵਿੱਚ ਹੈ। ਅਸੀਂ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਕੌਮ ਨੂੰ ਚੜ੍ਹਦੀ ਕਲਾ, ਏਕਤਾ ਅਤੇ ਸੱਚ ਦੇ ਰਾਹ ‘ਤੇ ਡਟੇ ਰਹਿਣ ਦੀ ਤਾਕਤ ਬਖ਼ਸ਼ਣ। ਉਨ੍ਹਾਂ ਕਿਹਾ ਸ਼ਹੀਦਾਂ ਦੀ ਕੁਰਬਾਨੀ ਹਰ ਯੁੱਗ ਵਿੱਚ ਸਾਨੂੰ ਇਹ ਯਾਦ ਕਰਵਾਉਂਦੀ ਰਹੇਗੀ ਕਿ ਧਰਮ ਅਤੇ ਇਨਸਾਫ਼ ਲਈ ਦਿੱਤੀ ਗਈ ਸ਼ਹਾਦਤ ਕਦੇ ਵਿਅਰਥ ਨਹੀਂ ਜਾਂਦੀ। "ਰਾਜ ਕਰੇਗਾ ਖਾਲਸਾ, ਆਕੀ ਰਹੇ ਨ ਕੋਇ।"

Have something to say? Post your comment

 
 
 
 

ਨੈਸ਼ਨਲ

ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

“ਬਿਨੁ ਕਰਤਾਰ ਨ ਕਿਰਤਮ ਮਾਨੋ’ : ਡੇਰੇਦਾਰਾਂ ਦੇ ਚਮਤਕਾਰਾਂ ਉੱਤੇ ਗੁਰਬਾਣੀ ਦਾ ਕਰਾਰਾ ਵਾਰ”: ਭਾਈ ਸ਼ੁਭਦੀਪ ਸਿੰਘ

ਸ਼੍ਰੋਮਣੀ ਕਮੇਟੀ ਦੀ ਚੋਣ ਨਾ ਕਰਵਾਉਣ ਲਈ ਕੇਂਦਰ ਸਰਕਾਰ ਜ਼ਿੰਮੇਵਾਰ- ਪਰਮਜੀਤ ਸਿੰਘ ਸਰਨਾ

ਦਿੱਲੀ ਕਮੇਟੀ ਚੋਣਾਂ ਤੋਂ ਭੱਜ ਰਹੇ ਮੌਜੂਦਾ ਪ੍ਰਬੰਧਕ, ਹਾਈ ਕੋਰਟ ਦੀ ਆੜ ‘ਚ ਕੁਰਸੀ ਬਚਾਉਣ ਦੀ ਕੋਸ਼ਿਸ਼..?

ਉੱਤਰੀ ਭਾਰਤ ਵਿੱਚ ਗਰਮੀ ਤੋਂ ਰਾਹਤ, ਗਰਜ-ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ; ਅਗਲੇ ਦੋ ਦਿਨਾਂ ਵਿੱਚ ਘਟੇਗਾ ਤਾਪਮਾਨ 

ਗੁਰਮਤਿ ਸੰਗੀਤ ਦੇ ਪ੍ਰਚਾਰ ਲਈ ਨਵਪ੍ਰੀਤ ਕੌਰ ਦੇ ਉਪਰਾਲੇ ਕਾਬਿਲ-ਏ-ਤਾਰੀਫ਼ : ਬੀਬੀ ਰਣਜੀਤ ਕੌਰ

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਝਟਕਾ, ਅਮਨਜੀਤ ਸਿੰਘ ਦਿੱਲੀ ਸਟੇਟ ਅਕਾਲੀ ਦਲ ’ਚ ਸ਼ਾਮਲ

ਦਿੱਲੀ ਕਮੇਟੀ ਚੋਣਾਂ ਟਾਲਣ ਲਈ ਸਰਕਾਰੀ ਤਾਕਤਾਂ ਦਾ ਦੁਰਪਯੋਗ ਹੋ ਰਿਹਾ : ਸਰਨਾ/ਸ਼ੰਟੀ

ਰਾਮ ਰਹੀਮ ਨੂੰ 16ਵੀਂ ਵਾਰ ਪਰੋਲ, ਪਰ ਬੰਦੀ ਸਿੰਘਾਂ ਲਈ ਦੇਸ਼ ਦਾ ਕਾਨੂੰਨ ਕਿਉਂ ਹੁੰਦਾ ਖਾਮੋਸ਼” — ਭਾਈ ਪਰਮਜੀਤ ਸਿੰਘ ਵੀਰਜੀ

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ - ਕੇਜਰੀਵਾਲ