ਨੈਸ਼ਨਲ

ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ, ਦਿੱਲੀ ਕਮੇਟੀ ਦੇਵੇਗੀ ਪੂਰਾ ਸਹਿਯੋਗ: ਕਾਲਕਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | May 31, 2026 07:04 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਭਰੋਸਾ ਦਿਵਾਇਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਅਤੇ ਸੱਚੀ ਕਿਰਤ ਦੇ ਪ੍ਰਤੀਕ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਦਿੱਲੀ ਕਮੇਟੀ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ (ਰਜਿ.) ਦੇ ਪ੍ਰਧਾਨ ਸ. ਸੁਖਦੇਵ ਸਿੰਘ ਰਿਆਤ ਦੀ ਅਗਵਾਈ ਹੇਠ ਇਕ ਵਫ਼ਦ ਨਾਲ ਮੁਲਾਕਾਤ ਦੌਰਾਨ ਸ. ਕਾਲਕਾ ਨੇ ਇਹ ਵਿਸ਼ਵਾਸ ਦਿਵਾਇਆ। ਵਫ਼ਦ ਵੱਲੋਂ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਨੂੰ ਯਾਦਗਾਰੀ ਅਤੇ ਇਤਿਹਾਸਕ ਢੰਗ ਨਾਲ ਮਨਾਉਣ ਲਈ ਦਿੱਲੀ ਕਮੇਟੀ ਤੋਂ ਸਹਿਯੋਗ ਦੀ ਮੰਗ ਕੀਤੀ ਗਈ ਸੀ। ਇਸ ਮੌਕੇ ਸ. ਕਾਲਕਾ ਨੇ ਕਿਹਾ ਕਿ ਭਾਈ ਲਾਲੋ ਜੀ ਸੱਚੀ ਕਿਰਤ, ਇਮਾਨਦਾਰੀ, ਨਿਮਰਤਾ ਅਤੇ ਸੇਵਾ ਭਾਵਨਾ ਦੇ ਜੀਵੰਤ ਪ੍ਰਤੀਕ ਹਨ। ਉਨ੍ਹਾਂ ਦਾ ਜੀਵਨ ਸਮਾਜ ਨੂੰ ਮਿਹਨਤ ਦੀ ਕਮਾਈ, ਸਾਦਗੀ ਅਤੇ ਉੱਚੇ ਮਨੁੱਖੀ ਮੁੱਲਾਂ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਆਦਰਸ਼ਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਈ ਲਾਲੋ ਜੀ ਵਰਗੀਆਂ ਮਹਾਨ ਹਸਤੀਆਂ ਦੀ ਯਾਦ ਨੂੰ ਸੰਭਾਲਣਾ ਅਤੇ ਉਨ੍ਹਾਂ ਦੇ ਸੰਦੇਸ਼ ਨੂੰ ਸਮਾਜ ਤੱਕ ਪਹੁੰਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਦਿੱਲੀ ਕਮੇਟੀ ਇਸ ਉਦੇਸ਼ ਲਈ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ। ਵਫ਼ਦ ਦੇ ਮੈਂਬਰਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਇਤਿਹਾਸਕ ਸਮਾਗਮ ਨਾ ਸਿਰਫ਼ ਸੰਗਤਾਂ ਨੂੰ ਆਪਣੇ ਗੌਰਵਮਈ ਇਤਿਹਾਸ ਨਾਲ ਜੋੜਦੇ ਹਨ, ਸਗੋਂ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ, ਕਿਰਤ ਕਰਨ ਦੀ ਮਹਾਨ ਪਰੰਪਰਾ ਅਤੇ ਸਿੱਖੀ ਮੁੱਲਾਂ ਪ੍ਰਤੀ ਜਾਗਰੂਕ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।

Have something to say? Post your comment

 
 
 
 

ਨੈਸ਼ਨਲ

ਸਾਕਾ ਨੀਲਾ ਤਾਰਾ ਸਿੱਖ ਕੌਮ ਦੀ ਰੂਹ 'ਤੇ ਹਮਲਾ ਸੀ, ਪਰ ਟੈਂਕਾਂ ਤੇ ਤੋਪਾਂ ਅੱਗੇ ਡਟੇ ਸਿੰਘਾਂ ਨੇ ਲਿਖਿਆ ਬੇਮਿਸਾਲ ਇਤਿਹਾਸ: ਭਾਈ ਭਿਓਰਾ

ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਜੂਨ 84 ਦੇ ਘਲੂਘਾਰੇ ਵਿਚ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਸ਼ਹਾਦਤ ਕੌਮ ਲਈ ਸਦੀਵੀ ਚਾਨਣ: ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ

“ਬਿਨੁ ਕਰਤਾਰ ਨ ਕਿਰਤਮ ਮਾਨੋ’ : ਡੇਰੇਦਾਰਾਂ ਦੇ ਚਮਤਕਾਰਾਂ ਉੱਤੇ ਗੁਰਬਾਣੀ ਦਾ ਕਰਾਰਾ ਵਾਰ”: ਭਾਈ ਸ਼ੁਭਦੀਪ ਸਿੰਘ

ਸ਼੍ਰੋਮਣੀ ਕਮੇਟੀ ਦੀ ਚੋਣ ਨਾ ਕਰਵਾਉਣ ਲਈ ਕੇਂਦਰ ਸਰਕਾਰ ਜ਼ਿੰਮੇਵਾਰ- ਪਰਮਜੀਤ ਸਿੰਘ ਸਰਨਾ

ਦਿੱਲੀ ਕਮੇਟੀ ਚੋਣਾਂ ਤੋਂ ਭੱਜ ਰਹੇ ਮੌਜੂਦਾ ਪ੍ਰਬੰਧਕ, ਹਾਈ ਕੋਰਟ ਦੀ ਆੜ ‘ਚ ਕੁਰਸੀ ਬਚਾਉਣ ਦੀ ਕੋਸ਼ਿਸ਼..?

ਉੱਤਰੀ ਭਾਰਤ ਵਿੱਚ ਗਰਮੀ ਤੋਂ ਰਾਹਤ, ਗਰਜ-ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ; ਅਗਲੇ ਦੋ ਦਿਨਾਂ ਵਿੱਚ ਘਟੇਗਾ ਤਾਪਮਾਨ 

ਗੁਰਮਤਿ ਸੰਗੀਤ ਦੇ ਪ੍ਰਚਾਰ ਲਈ ਨਵਪ੍ਰੀਤ ਕੌਰ ਦੇ ਉਪਰਾਲੇ ਕਾਬਿਲ-ਏ-ਤਾਰੀਫ਼ : ਬੀਬੀ ਰਣਜੀਤ ਕੌਰ

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਝਟਕਾ, ਅਮਨਜੀਤ ਸਿੰਘ ਦਿੱਲੀ ਸਟੇਟ ਅਕਾਲੀ ਦਲ ’ਚ ਸ਼ਾਮਲ

ਦਿੱਲੀ ਕਮੇਟੀ ਚੋਣਾਂ ਟਾਲਣ ਲਈ ਸਰਕਾਰੀ ਤਾਕਤਾਂ ਦਾ ਦੁਰਪਯੋਗ ਹੋ ਰਿਹਾ : ਸਰਨਾ/ਸ਼ੰਟੀ