ਲੁਧਿਆਣਾ- ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੂਰੀ ਸ਼ਰਧਾ ਭਾਵਨਾ ਦੇ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜੂਨ '84 ਦੌਰਾਨ ਵਾਪਰੇ ਘੱਲੂਘਾਰੇ ਦੌਰਾਨ ਸ਼ਹੀਦ ਹੋਣ ਵਾਲੇ ਸਮੂਹ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਦੇ ਅੰਦਰ ਗੁਰੂ ਘਰ ਦੇ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨੀ ਜੱਥਾ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਮੇਤ ਪ੍ਰਮੁੱਖ ਗੁਰਧਾਮਾਂ ਦੀ ਰਾਖੀ ਕਰਨ ਲਈ ਜੂਨ 84 ਦੌਰਾਨ ਭਾਰਤੀ ਫੌਜ ਹੱਥੋਂ ਸ਼ਹੀਦ ਹੋਣ ਵਾਲੇ ਸਿੰਘ ਕੌਮ ਦਾ ਵੱਡਮੁੱਲਾ ਸਰਮਾਇਆ ਹਨ। ਜਿੰਨ੍ਹਾਂ ਦੀ ਲਾਸਾਨੀ ਕੁਰਬਾਨੀ ਇਤਿਹਾਸ ਅੰਦਰ ਸੁਨਹਿਰੀ ਅੱਖਰਾਂ ਵਿੱਚ ਲਿਖੀ ਗਈ ਹੈ।ਉਨ੍ਹਾਂ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਗੁਰੂ ਸਾਹਿਬਾਂ ਵੱਲੋ ਬਖਸ਼ੇ ਭਗਤੀ ਤੇ ਸ਼ਕਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ । ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ, ਜਤਿੰਦਰਪਾਲ ਸਿੰਘ ਸਲੂਜਾ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਕੀਰਤਨੀ ਜੱਥੇ ਦੇ ਸਮੂਹ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ! ਇਸ ਦੌਰਾਨ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਭਾਈ ਅਮਨਦੀਪ ਸਿੰਘ ਜਫ਼ਰਵਾਲ
ਹਜੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਾਲਿਆ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕਰੇਗਾ ।ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਐਨ. ਐਸ ਕਥੂਰੀਆਂ, ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ) ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ (ਬਲਬੀਰ ਕਲਾਥ ਵਾਲੇ, )ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ , ਕਮਲਦੀਪ ਸਿੰਘ ਕਾਲੜਾ ਪਰਮਜੀਤ ਸਿੰਘ ਡੀਮਾਰਟੇ , ਪਰਮਿੰਦਰਪਾਲ ਸਿੰਘ ਡੀਮਾਰਟੇ , ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਭਗਵਿੰਦਰ ਕੌਰ ਸਲੂਜਾ, ਸਤਿੰਦਰਪਾਲ ਕੌਰ, ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ਤੇ ਹਾਜਰ ਸਨ!