ਪੰਜਾਬ

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਕੌਮੀ ਮਾਰਗ ਬਿਊਰੋ | June 01, 2026 10:15 PM

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਨੂੰ ਸੁਚਾਰੂ ਅਤੇ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ ਅਤੇ ਚੋਣਾਂ ਨਾਲ ਸਬੰਧਤ ਕਾਰਜਾਂ ਲਈ ਲੋੜੀਂਦਾ ਸਟਾਫ਼ ਯਕੀਨੀ ਬਣਾਉਣ ਲਈ ਖਾਲੀ ਪਈਆਂ ਮਹੱਤਵਪੂਰਨ ਅਸਾਮੀਆਂ ਨੂੰ ਭਰਨ ਲਈ ਰਾਹ ਪੱਧਰਾ ਹੋਵੇਗਾ। ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਫੈਸਲੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ।

ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਚੋਣ ਕਾਨੂੰਨਗੋ ਦੀ ਅਸਾਮੀ ਤੋਂ ਚੋਣ ਤਹਿਸੀਲਦਾਰ ਵਜੋਂ ਤਰੱਕੀ ਲਈ ਲੋੜੀਂਦੇ ਤਜਰਬੇ ਨੂੰ 15 ਸਾਲ ਤੋਂ ਘਟਾ ਕੇ 12 ਸਾਲ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਸੋਧ ਵਿਭਾਗ ਵਿੱਚ ਚੋਣ ਤਹਿਸੀਲਦਾਰ ਦੀਆਂ 7 ਖਾਲੀ ਅਸਾਮੀਆਂ ਹੋਣ ਕਾਰਨ ਜ਼ਰੂਰੀ ਹੋ ਗਈ ਸੀ। ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸੁਧਾਈ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੋਣ ਤਹਿਸੀਲਦਾਰਾਂ ਦੀਆਂ ਸੇਵਾਵਾਂ ਦੀ ਤੁਰੰਤ ਲੋੜ ਹੈ।

ਮੌਜੂਦਾ ਨਿਯਮਾਂ ਤਹਿਤ 15 ਸਾਲਾਂ ਦੇ ਤਜਰਬੇ ਦੀ ਲੋੜ ਹੁੰਦੀ ਹੈ ਅਤੇ ਇਸ ਵੇਲੇ ਸੇਵਾ ਨਿਭਾ ਰਹੇ ਚੋਣ ਕਾਨੂੰਨਗੋਆਂ ਵਿੱਚੋਂ ਕੋਈ ਵੀ ਤਰੱਕੀ ਲਈ ਯੋਗ ਨਹੀਂ ਹੈ। ਵਿਭਾਗ ਨੇ ਲੋੜੀਂਦੇ ਤਜਰਬੇ ਨੂੰ ਘਟਾ ਕੇ 12 ਸਾਲ ਕਰਨ ਦੀ ਤਜਵੀਜ਼ ਰੱਖੀ ਸੀ ਤਾਂ ਜੋ ਯੋਗ ਚੋਣ ਕਾਨੂੰਨਗੋਆਂ ਨੂੰ ਆਉਣ ਵਾਲੇ ਸਮੇਂ ਵਿੱਚ ਪਦ-ਉੱਨਤ ਕੀਤਾ ਜਾ ਸਕੇ ਅਤੇ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾ ਸਕੇ।

ਇਸ ਦੌਰਾਨ ਮੰਤਰੀ ਮੰਡਲ ਨੇ ਸਾਲ 2025-26 ਲਈ ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਰਿਪੋਰਟ ਦੀ ਪ੍ਰਵਾਨਗੀ ਨਾਲ ਵਿੱਤੀ ਸਾਲ ਦੌਰਾਨ ਵਿਭਾਗ ਦੇ ਪ੍ਰਸ਼ਾਸਨਿਕ ਕੰਮਕਾਜ ਅਤੇ ਪ੍ਰਾਪਤੀਆਂ ਦੇ ਦਸਤਾਵੇਜ਼ੀਕਰਨ ਅਤੇ ਸਮੀਖਿਆ ਕਰਨ ਵਿੱਚ ਮਦਦ ਮਿਲੇਗੀ।

Have something to say? Post your comment

 
 
 
 

ਪੰਜਾਬ

ਸਰਕਾਰੀ ਸਕੂਲਾਂ ਵਿੱਚ ਛੇਵੀਂ ਜਮਾਤ ਤੋਂ ਏ.ਆਈ. ਵਿਸ਼ਾ ਪੜ੍ਹਾਇਆ ਜਾਵੇਗਾ: ਹਰਜੋਤ ਸਿੰਘ ਬੈਂਸ

ਸੁਖਬੀਰ ਅਤੇ ਹਰਸਿਮਰਤ ਬਾਦਲ ਮਜੀਠੀਆ ਦੇ ਸਮਰਥਨ ਵਿੱਚ ਆਏ, ਪੰਜਾਬ ਸਰਕਾਰ 'ਤੇ ਬਦਲਾਖੋਰੀ ਦੀ ਰਾਜਨੀਤੀ ਦਾ ਦੋਸ਼ ਲਗਾਇਆ

2027 'ਚ ਪੰਜਾਬ 'ਚ ਭਾਜਪਾ ਦੀ ਸਰਕਾਰ ਬਣੇਗੀ- ਕੇਵਲ ਢਿੱਲੋਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੰਨੇ ਦੀ ਸਾਰੀ ਅਦਾਇਗੀ ਕਰਨ ਦੇ ਇਤਿਹਾਸਕ ਫੈਸਲੇ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ-ਕਿਸਾਨ ਲਖਬੀਰ ਸਿੰਘ

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਕੁੱਲ ਜੀ.ਐੱਸ.ਟੀ. ਪ੍ਰਾਪਤੀ ਵਿੱਚ 305 ਕਰੋੜ ਰੁਪਏ ਤੋਂ ਵੱਧ ਦਾ ਸ਼ਾਨਦਾਰ ਵਾਧਾ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 45 ਲੱਖ ਤੋਂ ਵੱਧ ਪੰਜਾਬੀਆਂ ਦਾ ਰਜਿਸਟ੍ਰੇਸ਼ਨ; ਆਰਥੋਪੀਡਿਕ ਇਲਾਜ ਮੁੱਖ ਸਿਹਤ ਸੇਵਾਵਾਂ ਵਿੱਚ ਸ਼ਾਮਲ: ਡਾ. ਬਲਬੀਰ ਸਿੰਘ

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਜੂਨ '84 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਪੰਥਕ ਕਾਨਫਰੰਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਪੇਸ਼ ਕੀਤਾ ਗਿਆ ਮਤਾ ਸਰਬਸੰਮਤੀ ਨਾਲ ਪਾਸ