ਪੰਜਾਬ

ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼

ਕੌਮੀ ਮਾਰਗ ਬਿਊਰੋ | June 03, 2026 07:29 PM

ਚੰਡੀਗੜ੍ਹ-ਪੰਜਾਬ ਭਾਰਤੀ ਜਨਤਾ ਪਾਰਟੀ ਨੇ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਨੂੰ ਪੰਜਾਬ ਲਈ ਆਦਰਸ਼ ਮਾਡਲ ਦੱਸਦਿਆਂ ਸੂਬੇ ਵਿੱਚ ਖੁਸ਼ਹਾਲੀ, ਭਾਈਚਾਰੇ ਅਤੇ ਸੁਸ਼ਾਸਨ ਵਾਲਾ ਪੰਜਾਬ ਸਿਰਜਣ ਦਾ ਸੰਕਲਪ ਦੁਹਰਾਇਆ ਹੈ। ਚੰਡੀਗੜ੍ਹ ਵਿੱਚ ਇਹ ਐਲਾਨ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਕੇ ਪੰਜਾਬ ਨੂੰ ਨਵੀਂ ਦਿਸ਼ਾ ਦਿੱਤੀ ਜਾਵੇਗੀ।

ਇਹ ਸੰਕਲਪ ਪੰਜਾਬ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੇ ਅਹੁਦਾ ਸੰਭਾਲਣ ਮੌਕੇ ਪ੍ਰਗਟ ਕੀਤਾ ਗਿਆ। ਸੈਕਟਰ-37 ਸਥਿਤ ਪੰਜਾਬ ਭਾਜਪਾ ਮੁੱਖ ਦਫ਼ਤਰ ਵਿੱਚ ਅਹੁਦਾ ਸੰਭਾਲਣ ਸਮੇਂ ਕੇਵਲ ਸਿੰਘ ਢਿੱਲੋਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਸਥਾਪਿਤ ਕਰਕੇ ਉਨ੍ਹਾਂ ਦੇ ਸ਼ਾਸਨ ਨੂੰ ਪ੍ਰੇਰਣਾ ਸਰੋਤ ਵਜੋਂ ਪੇਸ਼ ਕੀਤਾ।

ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕੌਮੀ ਸਕੱਤਰ ਨਰਿੰਦਰ ਸਿੰਘ ਰੈਣਾ, ਭਾਜਪਾ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ ਅਤੇ ਸ਼ਵੇਤ ਮਲਿਕ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਡਾ. ਅਸ਼ੋਕ ਮਿੱਤਲ ਵਿਸ਼ੇਸ਼, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢ, ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਅਤੇ ਸਟੇਟ ਮੀਡੀਆ ਹੈਂਡ ਵਿਨੀਤ ਜੋਸ਼ੀ ਵਿਸ਼ੇਸ ਤੌਰ 'ਤੇ ਮੌਜੂਦ ਸਨ।
ਅਹੁਦਾ ਸੰਭਾਲਣ ਉਪਰੰਤ ਆਪਣੇ ਸੰਬੋਧਨ ਵਿੱਚ ਕੇਵਲ ਸਿੰਘ ਢਿੱਲੋਂ ਨੇ ਕਿਹਾ, “ਮਹਾਰਾਜਾ ਰਣਜੀਤ ਸਿੰਘ ਦਾ ਪੰਜਾਬ ਉਹ ਪੰਜਾਬ ਸੀ ਜਿੱਥੇ ਹਰ ਕਿਸਾਨ ਖੁਸ਼ਹਾਲ ਸੀ, ਹਰ ਧਰਮ ਦਾ ਸਤਿਕਾਰ ਹੁੰਦਾ ਸੀ ਅਤੇ ਕੋਈ ਵੀ ਪੰਜਾਬੀ ਡਰ ਦੇ ਸਾਏ ਹੇਠ ਨਹੀਂ ਜੀਉਂਦਾ ਸੀ। ਅਸੀਂ ਅਜਿਹਾ ਪੰਜਾਬ ਬਣਾਉਣ ਲਈ ਵਚਨਬੱਧ ਹਾਂ ਜਿੱਥੇ ਹਰ ਨਾਗਰਿਕ ਨੂੰ ਬਰਾਬਰੀ ਅਤੇ ਸਨਮਾਨ ਮਿਲੇ।”

ਉਨ੍ਹਾਂ ਪਾਰਟੀ ਵਰਕਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਸਭਕਾ ਸਾਥ, ਸਭਕਾ ਵਿਕਾਸ’ ਦੇ ਮੰਤਰ ’ਤੇ ਚੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਭਾਜਪਾ ਇਸੇ ਸੋਚ ਨਾਲ ਪੰਜਾਬ ਵਿੱਚ ਲੋਕਾਂ ਦਾ ਭਰੋਸਾ ਜਿੱਤੇਗੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਦਲਾਅ ਦੇ ਨਾਮ ’ਤੇ ਸੱਤਾ ਹਾਸਲ ਕੀਤੀ, ਪਰ ਹਰ ਵਰਗ ਨੂੰ ਨਿਰਾਸ਼ ਕੀਤਾ ਹੈ। ਪੰਜਾਬ ਦੇ ਲੋਕ ਜਿਸ ਅਸਲ ਬਦਲਾਅ ਦੀ ਉਮੀਦ ਕਰ ਰਹੇ ਹਨ, ਉਹ ਸਿਰਫ਼ ਭਾਜਪਾ ਹੀ ਦੇ ਸਕਦੀ ਹੈ।

Have something to say? Post your comment

 
 
 
 

ਪੰਜਾਬ

ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

ਛੀਨਾ ਨੇ ਖਾਲਸਾ ’ਵਰਸਿਟੀ ਦੇ ਰਿਲੀਜੀਅਸ ਸਟੱਡੀ ਵਿਭਾਗ ਦੇ ਡੀਨ ਵਜੋਂ ਡਾ. ਗੋਗੋਆਣੀ ਨੂੰ ਸੌਂਪਿਆ ਅਹੁੱਦਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਜਲਦੀ ਹੀ ਦੋ ਸਥਾਈ ਜੱਜ ਮਿਲਣਗੇ, ਸੁਪਰੀਮ ਕੋਰਟ ਕੋਲੇਜੀਅਮ ਨੇ ਦਿੱਤੀ ਮਨਜ਼ੂਰੀ 

ਐਵਰੈਸਟ ਫ਼ਤਿਹ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਸ. ਅਜੈਪਾਲ ਸਿੰਘ ਦਾ ਬਾਬਾ ਬਲਬੀਰ ਸਿੰਘ ਵੱਲੋਂ ਸਨਮਾਨ

ਬਿਜਲੀ ਮੰਤਰੀ ਸੌਂਦ ਨੇ ਚੁਕਾਈ ਅਹੁਦੇ ਦੀ ਸਹੁੰ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਜਾਇਜ਼ ਮੰਗਾਂ ਦਾ ਜਲਦੀ ਕੀਤਾ ਜਾਵੇਗਾ ਨਿਪਟਾਰਾ: ਹਰਪਾਲ ਸਿੰਘ ਚੀਮਾ

ਦੋਵੇਂ ਗ੍ਰਿਫ਼ਤਾਰ ਮੁਲਜ਼ਮ ਆਦਤਨ ਅਪਰਾਧੀ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਜੂਨ 84 ਦੇ ਘੱਲੂਘਾਰੇ ਦੀ ਨਿਰਪੱਖ ਜਾਂਚ ਅਤੇ ਜਿੰਮੇਵਾਰ ਹਾਕਮਾਂ ਨੂੰ ਬਣਦੀਆਂ ਸਜਾਵਾਂ ਦਿੱਤੀਆਂ ਜਾਣ- ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ  ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ