ਪੰਜਾਬ

ਐਵਰੈਸਟ ਫ਼ਤਿਹ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਸ. ਅਜੈਪਾਲ ਸਿੰਘ ਦਾ ਬਾਬਾ ਬਲਬੀਰ ਸਿੰਘ ਵੱਲੋਂ ਸਨਮਾਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 03, 2026 07:44 PM


ਅੰਮ੍ਰਿਤਸਰ-  ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਐਵਰੈਸਟ ਫ਼ਤਿਹ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਸਰੀ ਨਿਵਾਸੀ ਪੰਜਾਬੀ ਵਕੀਲ, ਜੰਮਪਲ ਫ਼ਰੀਦਕੋਟ ਦੇ ਪਿੰਡ ਕਾਸਮ ਭੱਟੀ ਦੇ ਸ. ਅਜੈਪਾਲ ਸਿੰਘ ਧਾਲੀਵਾਲ ਨੂੰ ਸਿਰਪਾਓ, ਦੋਸ਼ਾਲਾ, ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਇਸ ਸਮੇਂ ਕਿਹਾ ਕਿ ਸ. ਅਜੈਪਾਲ ਸਿੰਘ ਨੇ ਐਵਰੈਸਟ ਚੜ੍ਹ ਕੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ, ਇਨ੍ਹਾਂ ਦੀ ਕਾਮਯਾਬੀ ਅਸਾਧਾਰਨ ਹਾਲਾਤ ਵਿੱਚ ਅਟੁੱਟ ਵਿਸ਼ਵਾਸ ਅਤੇ ਜ਼ਿੰਦਾਦਿਲੀ ਦੀ ਮਿਸਾਲ ਹੈ। ਮੂਲ ਰੂਪ ਵਿੱਚ ਅਜੈ ਪਾਲ ਸਿੰਘ ਜਦੋਂ ਐਵਰੈਸਟ ਦੀ ਚੋਟੀ ’ਤੇ ਪਹੁੰਚੇ ਤਾਂ ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਸੁਨੇਹੇ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਲਿਖੀ ਤਖ਼ਤੀ ਲਹਿਰਾਈ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸ. ਅਜੈਪਾਲ ਸਿੰਘ ਨੂੰ ਭਵਿੱਖ ਲਈ ਵੀ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿਤੀਆਂ ਤਾਂ ਜੋ ਤੁਸੀਂ ਕਾਮਯਾਬੀ ਦੇ ਹੋਰ ਲੰਮੇ ਪੈਂਡੇ ਤੈਅ ਕਰ ਸਕੋ। ਇਸ ਮੌਕੇ ਸ. ਕਰਨਰਾਜਬੀਰ ਸਿੰਘ ਐਡਵੋਕੇਟ, ਬਾਬਾ ਗੁਰਮੁਖ ਸਿੰਘ, ਬਾਬਾ ਸੁਖਦੇਵ ਸਿੰਘ ਆਦਿ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

ਛੀਨਾ ਨੇ ਖਾਲਸਾ ’ਵਰਸਿਟੀ ਦੇ ਰਿਲੀਜੀਅਸ ਸਟੱਡੀ ਵਿਭਾਗ ਦੇ ਡੀਨ ਵਜੋਂ ਡਾ. ਗੋਗੋਆਣੀ ਨੂੰ ਸੌਂਪਿਆ ਅਹੁੱਦਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਜਲਦੀ ਹੀ ਦੋ ਸਥਾਈ ਜੱਜ ਮਿਲਣਗੇ, ਸੁਪਰੀਮ ਕੋਰਟ ਕੋਲੇਜੀਅਮ ਨੇ ਦਿੱਤੀ ਮਨਜ਼ੂਰੀ 

ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼

ਬਿਜਲੀ ਮੰਤਰੀ ਸੌਂਦ ਨੇ ਚੁਕਾਈ ਅਹੁਦੇ ਦੀ ਸਹੁੰ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਜਾਇਜ਼ ਮੰਗਾਂ ਦਾ ਜਲਦੀ ਕੀਤਾ ਜਾਵੇਗਾ ਨਿਪਟਾਰਾ: ਹਰਪਾਲ ਸਿੰਘ ਚੀਮਾ

ਦੋਵੇਂ ਗ੍ਰਿਫ਼ਤਾਰ ਮੁਲਜ਼ਮ ਆਦਤਨ ਅਪਰਾਧੀ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਜੂਨ 84 ਦੇ ਘੱਲੂਘਾਰੇ ਦੀ ਨਿਰਪੱਖ ਜਾਂਚ ਅਤੇ ਜਿੰਮੇਵਾਰ ਹਾਕਮਾਂ ਨੂੰ ਬਣਦੀਆਂ ਸਜਾਵਾਂ ਦਿੱਤੀਆਂ ਜਾਣ- ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ  ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ