ਪੰਜਾਬ

ਛੀਨਾ ਨੇ ਖਾਲਸਾ ’ਵਰਸਿਟੀ ਦੇ ਰਿਲੀਜੀਅਸ ਸਟੱਡੀ ਵਿਭਾਗ ਦੇ ਡੀਨ ਵਜੋਂ ਡਾ. ਗੋਗੋਆਣੀ ਨੂੰ ਸੌਂਪਿਆ ਅਹੁੱਦਾ

ਕੌਮੀ ਮਾਰਗ ਬਿਊਰੋ | June 03, 2026 08:52 PM

ਅੰਮ੍ਰਿਤਸਰ-ਸਿੱਖਿਆ, ਖੋਜ ਅਤੇ ਸਿੱਖ ਵਿਰਾਸਤ ਦੇ ਪ੍ਰਸਾਰ ਲਈ ਕੰਮ ਕਰ ਰਹੀਆਂ ਖਾਲਸਾ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਤਹਿਤ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਅੱਜ ਖਾਲਸਾ ’ਵਰਸਿਟੀ ਦੇ ਰਿਲੀਜੀਅਸ ਸਟੱਡੀਜ਼ ਵਿਭਾਗ ਦੇ ਡੀਨ ਅਤੇ ਸਿੱਖ ਇਤਿਹਾਸ ਖੋਜ ਕੇਂਦਰ ਦੇ ਪ੍ਰੋਫੈਸਰ ਇੰਚਾਰਜ ਵਜੋਂ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਕਾਰਜਭਾਰ ਸੌਂਪਿਆ ਗਿਆ। ਜਦਕਿ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਸੀਨੀਅਰ ਅਧਿਆਪਕ ਸ: ਸ਼ਰਨਜੀਤ ਸਿੰਘ ਨੂੰ ਬਤੌਰ ਪ੍ਰਿੰਸੀਪਲ ਵਜੋਂ ਨਿਯੁਕਤ ਕੀਤਾ ਗਿਆ।

ਇਸ ਮੌਕੇ ਸ: ਛੀਨਾ ਨੇ ਕੌਂਸਲ ਦੇ ਮੀਤ ਪ੍ਰਧਾਨ ਸ: ਸਵਿੰਦਰ ਸਿੰਘ ਕੱਥੂਨੰਗਲ, ਜੁਆਇੰਟ ਸਕੱਤਰ ਸ: ਗੁਨਬੀਰ ਸਿੰਘ, ’ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਤੇ ਹੋਰਨਾਂ ਅਹੁੱਦੇਦਾਰਾਂ ਦੀ ਮੌਜ਼ੂਦਗੀ ’ਚ ਗੱਲਬਾਤ ਦੌਰਾਨ ਡਾ. ਗੋਗੋਆਣੀ ’ਤੇ ਵਿਸ਼ਵਾਸ ਪ੍ਰਗਟਾਉਂਦਿਆ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸੰਸਥਾਵਾਂ ਨਾ ਸਿਰਫ਼ ਅਕਾਦਮਿਕ ਖੇਤਰ ’ਚ, ਸਗੋਂ ਨੈਤਿਕ, ਸੱਭਿਆਚਾਰਕ ਅਤੇ ਸਮਾਜਿਕ ਮੁੱਲਾਂ ਦੇ ਪ੍ਰਚਾਰ-ਪ੍ਰਸਾਰ ’ਚ ਵੀ ਨਵੀਆਂ ਮਿਸਾਲਾਂ ਕਾਇਮ ਕਰਨਗੀਆਂ।

ਇਸ ਮੌਕੇ ਕੌਂਸਲ ਦੇ ਹੋਰਨਾਂ ਮੌਜ਼ੂਦ ਅਹੁੱਦੇਦਾਰਾਂ ਅਤੇ ਡਾ. ਮਹਿਲ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਡਾ. ਗੋਗੋਆਣੀ ਦੇ ਵਿਸ਼ਾਲ ਅਨੁਭਵ, ਅਕਾਦਮਿਕ ਯੋਗਤਾ ਅਤੇ ਦੂਰਅੰਦੇਸ਼ੀ ਅਗਵਾਈ ਸਦਕਾ ਸੰਸਥਾਵਾਂ ਨੂੰ ਨਵੀਆਂ ਉਪਲਬੱਧੀਆਂ ਪ੍ਰਾਪਤ ਹੋਣਗੀਆਂ। ਉਨ੍ਹਾਂ ਕਿਹਾ ਕਿ ਡਾ. ਗੋਗੋਆਣੀ ਨੇ ਸਿੱਖਿਆ ਅਤੇ ਖੋਜ ਦੇ ਖੇਤਰ ’ਚ ਮਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਦੀ ਅਗਵਾਈ ਹੇਠ ਵਿਦਿਆਰਥੀਆਂ, ਅਧਿਆਪਕਾਂ ਅਤੇ ਖੋਜਾਰਥੀਆਂ ਨੂੰ ਨਵੇਂ ਮੌਕੇ ਮਿਲਣਗੇ।

ਇਸ ਮੌਕੇ ਡਾ. ਗੋਗੋਆਣੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਅਤੇ ਜ਼ਿੰਮੇਵਾਰੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਖਾਲਸਾ ਸੰਸਥਾਵਾਂ ਦੀਆਂ ਉਕਤ ਮਹੱਤਵਪੂਰਨ ਅਹੁੱਦਿਆਂ ਦੀ ਅਗਵਾਈ ਕਰਨ ਦਾ ਮੌਕਾ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਧਾਰਮਿਕ ਅਧਿਐਨ, ਸਿੱਖ ਇਤਿਹਾਸ ਦੀ ਖੋਜ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਰਿਲੀਜੀਅਸ ਵਿਭਾਗ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਮਜ਼ਬੂਤ ਪਹਿਚਾਣ ਦਿਵਾਉਣ ਲਈ ਨਵੇਂ ਖੋਜ ਪ੍ਰੋਜੈਕਟ, ਸੈਮੀਨਾਰ, ਕਾਨਫ਼ਰੰਸਾਂ ਅਤੇ ਅਕਾਦਮਿਕ ਗਤੀਵਿਧੀਆਂ ਉਲੀਕੀਆਂ ਜਾਣਗੀਆਂ ਤਾਂ ਜੋ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਵਧੀਆ ਮੌਕੇ ਪ੍ਰਦਾਨ ਹੋ ਸਕਣ। ਉਨ੍ਹਾਂ ਸਿੱਖ ਇਤਿਹਾਸ ਖੋਜ ਕੇਂਦਰ ਬਾਰੇ ਗੱਲ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਸਬੰਧਿਤ ਦਸਤਾਵੇਜ਼ਾਂ, ਹੱਥ-ਲਿਖਤਾਂ ਅਤੇ ਇਤਿਹਾਸਕ ਸਰੋਤਾਂ ਦੀ ਸੰਭਾਲ ਅਤੇ ਖੋਜ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇਗਾ। ਕਿਉਂਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਨਾ ਸਮੇਂ ਦੀ ਲੋੜ ਹੈ ਅਤੇ ਇਸ ਦਿਸ਼ਾ ’ਚ ਕੇਂਦਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।

ਇਸ ਮੌਕੇ ਉਕਤ ਸਕੂਲ ਦੇ ਪ੍ਰਿੰਸੀਪਲ ਵਜੋਂ ਨਵੀਂ ਜ਼ਿੰਮੇਵਾਰੀ ਸਬੰਧੀ ਸ: ਸ਼ਰਨਜੀਤ ਸਿੰਘ ਨੇ ਕਿਹਾ ਕਿ ਸਕੂਲ ਨੂੰ ਅਕਾਦਮਿਕ, ਖੇਡਾਂ, ਸੱਭਿਆਚਾਰਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਦੇ ਖੇਤਰ ’ਚ ਹੋਰ ਉੱਚਾਈਆਂ ਤੱਕ ਲਿਜਾਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਰਵਪੱਖੀ ਸ਼ਖਸੀਅਤ ਦੇ ਵਿਕਾਸ ਲਈ ਆਧੁਨਿਕ ਸਿੱਖਿਆ ਪ੍ਰਣਾਲੀ ਅਤੇ ਰਵਾਇਤੀ ਮੁੱਲਾਂ ਵਿਚਕਾਰ ਸੰਤੁਲਨ ਬਣਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਖ਼ਾਲਸਾ ’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ, ਐਗਜੇਮੀਨੇਸ਼ਨ ਕੰਟਰੋਲਰ ਡਾ. ਕੰਵਲਜੀਤ ਸਿੰਘ, ਰਿਸਰਚ ਡੀਨ ਡਾ. ਆਰ. ਕੇ. ਧਵਨ, ਸਕੂਲ ਆਫ਼ ਲਾਅ ਡੀਨ ਡਾ. ਜਸਪਾਲ ਸਿੰਘ, ਡਾ. ਰਮਿੰਦਰ ਕੌਰ, ਕੌਂਸਲ ਦੇ ਜੁਆਇੰਟ ਸਕੱਤਰ ਸ: ਰਾਜਬੀਰ ਸਿੰਘ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਗੁਰਮਹਿੰਦਰ ਸਿੰਘ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ਼, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਤੇ ਹੋਰ ਸਟਾਫ਼ ਹਾਜ਼ਰ ਸੀ।

Have something to say? Post your comment

 
 
 
 

ਪੰਜਾਬ

ਡਿਜੀਟਲ ਡੈਸ਼ਬੋਰਡਾਂ ਰਾਹੀਂ ਇਸ ਮੈਗਾ ਮੁਹਿੰਮ ਦੀ ਕੀਤੀ ਜਾਵੇਗੀ ਨਿਗਰਾਨੀ: ਬੈਂਸ

ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਜਲਦੀ ਹੀ ਦੋ ਸਥਾਈ ਜੱਜ ਮਿਲਣਗੇ, ਸੁਪਰੀਮ ਕੋਰਟ ਕੋਲੇਜੀਅਮ ਨੇ ਦਿੱਤੀ ਮਨਜ਼ੂਰੀ 

ਐਵਰੈਸਟ ਫ਼ਤਿਹ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਸ. ਅਜੈਪਾਲ ਸਿੰਘ ਦਾ ਬਾਬਾ ਬਲਬੀਰ ਸਿੰਘ ਵੱਲੋਂ ਸਨਮਾਨ

ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼

ਬਿਜਲੀ ਮੰਤਰੀ ਸੌਂਦ ਨੇ ਚੁਕਾਈ ਅਹੁਦੇ ਦੀ ਸਹੁੰ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਜਾਇਜ਼ ਮੰਗਾਂ ਦਾ ਜਲਦੀ ਕੀਤਾ ਜਾਵੇਗਾ ਨਿਪਟਾਰਾ: ਹਰਪਾਲ ਸਿੰਘ ਚੀਮਾ

ਦੋਵੇਂ ਗ੍ਰਿਫ਼ਤਾਰ ਮੁਲਜ਼ਮ ਆਦਤਨ ਅਪਰਾਧੀ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਜੂਨ 84 ਦੇ ਘੱਲੂਘਾਰੇ ਦੀ ਨਿਰਪੱਖ ਜਾਂਚ ਅਤੇ ਜਿੰਮੇਵਾਰ ਹਾਕਮਾਂ ਨੂੰ ਬਣਦੀਆਂ ਸਜਾਵਾਂ ਦਿੱਤੀਆਂ ਜਾਣ- ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ