ਪੰਜਾਬ

ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ

ਕੌਮੀ ਮਾਰਗ ਬਿਊਰੋ | June 04, 2026 07:25 PM

ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਵਾਂਗ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੇ ਪੰਜਾਬ ਸਟੇਟ ਇਲੇਟ੍ਰਿਸਿਟੀ ਰੈਗੂਲੇਟਰੀ ਕਮਿਸ਼ਨ (ਪੀਐੱਸਈਆਰਸੀ) ਦੇ ਚੇਅਰਮੈਨ ਵਜੋਂ ਇੱਕ ਬਾਹਰੀ ਵਿਅਕਤੀ ਦੀ ਨਿਯੁਕਤੀ ਕਰਨ ਸਬੰਧੀ ਆਪ ਸਰਕਾਰ ਦੇ ਫ਼ੈਸਲੇ ਦੀ ਨਿੰਦਾ ਕੀਤੀ।

ਇਸ ਲੜੀ ਹੇਠ, ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਸਕੱਤਰ ਸੰਜੇ ਗੁਪਤਾ ਨੂੰ ਪੀਐੱਸਈਆਰਸੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ, ਵੜਿੰਗ ਨੇ ਕਿਹਾ ਕਿ ਆਪ ਪੰਜਾਬੀਆਂ ਦਾ ਬੇਸ਼ਰਮੀਪੂਰਵਕ ਅਪਮਾਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਅਹੁਦਿਆਂ ‘ਤੇ ਪੰਜਾਬੀਆਂ ਦਾ ਹੱਕ ਬਣਦਾ ਹੈ, ਉੱਥੇ ਬਾਹਰੀ ਲੋਕਾਂ ਨੂੰ ਬਿਠਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਹੁਣ ਇਹ ਜਗ ਜਾਹਿਰ ਹੋ ਚੁੱਕਾ ਹੈ ਕਿ ਆਪ ਨੇ ਪੂਰੀ ਸਰਕਾਰ ਦਾ ਸੰਚਾਲਨ ਦਿੱਲੀ ਦੇ ਹਵਾਲੇ ਕਰ ਦਿੱਤਾ ਹੈ। ਕੌਮੀ ਰਾਜਧਾਨੀ ਤੋਂ ਆਏ ਲੋਕ ਵੱਖ-ਵੱਖ ਵਿਭਾਗਾਂ ਨੂੰ ਚਲਾ ਰਹੇ ਹਨ ਅਤੇ ਇਹ ਤਾਜ਼ਾ ਨਿਯੁਕਤੀ ਪੰਜਾਬੀਆਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਵਰਗੀ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਆਪ ਨੂੰ ਪੀਐੱਸਈਆਰਸੀ ਦੀ ਅਗਵਾਈ ਲਈ ਪੰਜਾਬ ਵਿੱਚੋਂ ਕੋਈ ਯੋਗ ਵਿਅਕਤੀ ਨਹੀਂ ਮਿਲਿਆ ਸੀ?

ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਆਪ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਅਤੇ ਨਿਗਮਾਂ ਦੇ ਚੇਅਰਪਰਸਨ ਬਾਹਰਲੇ ਸੂਬਿਆਂ ਤੋਂ ਨਿਯੁਕਤ ਕੀਤੇ ਗਏ ਸਨ, ਖ਼ਾਸ ਕਰਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਰੀਅਲ ਐਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਵਿੱਚ ਬਾਹਰੀ ਲੋਕਾਂ ਦੀ ਨਿਯੁਕਤੀ ਕੀਤੀ ਗਈ ਹੈ।

ਵੜਿੰਗ ਨੇ ਜ਼ਿਕਰ ਕੀਤਾ ਕਿ ਇਹ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੀ ਯਾਦ ਦਿਵਾਉਂਦਾ ਹੈ, ਜੋ ਭਾਰਤ ਨੂੰ ਲੁੱਟਣ ਲਈ ਬ੍ਰਿਟੇਨ ਤੋਂ ਆਪਣੇ ਅਧਿਕਾਰੀ ਇੱਥੇ ਨਿਯੁਕਤ ਕਰਦੀ ਸੀ। ਆਪ ਵੀ ਬਿਲਕੁਲ ਉਹੀ ਕਰ ਰਹੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਪੰਜਾਬ ਦੀ ਦੌਲਤ ਨੂੰ ਖਾਲੀ ਕੀਤਾ ਜਾ ਰਿਹਾ ਹੈ ਅਤੇ ਇਸਨੂੰ ਦੂਜੇ ਸੂਬਿਆਂ ਵੱਲ ਮੋੜਿਆ ਜਾ ਰਿਹਾ ਹੈ, ਤਾਂ ਜੋ ਆਪ ਦੀ ਲਾਲਚ ਅਤੇ ਸਿਆਸੀ ਚਾਹਤਾਂ ਨੂੰ ਪੂਰਾ ਕੀਤਾ ਜਾ ਸਕੇ।

Have something to say? Post your comment

 
 
 
 

ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ  ਬਿੱਟੂ 'ਵਰਤੋ ਅਤੇ ਸੁੱਟੋ' ਰਣਨੀਤੀ ਦੀਆਂ ਪ੍ਰਮੁੱਖ ਉਦਾਹਰਣਾਂ-ਚੀਮਾ

ਪ੍ਰਾਈਵੇਟ ਸਕੂਲਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਪ੍ਰਤੀ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੰਮ ਕਰਨਾ ਚਾਹੀਦੈ: ਹਰਜੋਤ ਸਿੰਘ ਬੈਂਸ

ਗੁਰੂ ਦਾ ਪੂਰਨ ਸਿੰਘ- ਪਿੰਗਲਵਾੜਾ ਅੰਮ੍ਰਿਤਸਰ ਬਾਨੀ ਭਗਤ ਪੂਰਨ ਸਿੰਘ ਜੀ ਦੇ ਜਨਮ ਦਿਵਸ ਮੌਕੇ ਯਾਦ ਕਰਦਿਆਂ

ਵੀਲ੍ਹ ਚੇਅਰ ਦੇ ਸਹਾਰੇ ਮਾਊਂਟ ਐਵਰੈਸਟ ਦੇ ਬੇਸ ਕੈਂਪ ਤੇ ਪੁੱਜਣ ਵਾਲੀ ਪੰਜਾਬ ਦੀ ਧੀ ਡਾ. ਰੁਪਿੰਦਰ ਕੌਰ ਨੇ ਰਚਿਆ ਨਵਾਂ ਇਤਿਹਾਸ

ਪੰਜਾਬ ਦੀ 'ਪੰਜ-ਆਬ' ਪਛਾਣ ਦੇ ਸਨਮਾਨ ਵਿੱਚ ਸ਼ੰਭੂ ਵਿਖੇ ਸਵਾਗਤੀ ਗੇਟ ਉਸਾਰਿਆ ਜਾਵੇਗਾ: ਮੁੱਖ ਮੰਤਰੀ ਭਗਵੰਤ ਮਾਨ

ਅਪਰੇਸ਼ਨ ਬਲੂ ਸਟਾਰ ਦੇ ਜ਼ਖ਼ਮ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ: ਕਾਲਕਾ, ਕਾਹਲੋਂ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ- ਦੁਖਾਂਤ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ