ਪੰਜਾਬ

ਅਪਰੇਸ਼ਨ ਬਲੂ ਸਟਾਰ ਦੇ ਜ਼ਖ਼ਮ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ: ਕਾਲਕਾ, ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 04, 2026 07:32 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਪਰੇਸ਼ਨ ਬਲੂ ਸਟਾਰ ਦੌਰਾਨ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਜੂਨ 1984 ਦੇ ਅਪਰੇਸ਼ਨ ਬਲੂ ਸਟਾਰ ਦੇ ਜ਼ਖ਼ਮ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਸੰਗਤ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਅਪਰੇਸ਼ਨ ਬਲੂ ਸਟਾਰ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ ਅਤੇ ਬੇਗੁਨਾਹ ਲੋਕਾਂ ਦੀਆਂ ਜਾਨਾਂ ਗਈਆਂ। ਉਨ੍ਹਾਂ ਕਿਹਾ ਕਿ ਇਸ ਘਟਨਾ ਅਤੇ ਉਸ ਤੋਂ ਬਾਅਦ ਹੋਏ 1984 ਦੇ ਸਿੱਖ ਵਿਰੋਧੀ ਦੰਗਿਆਂ ਨੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ, ਜੋ ਅੱਜ ਵੀ ਤਾਜ਼ਾ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕਰਨਾ ਸਮੂਹ ਸਿੱਖ ਭਾਈਚਾਰੇ ਦੀ ਸਾਂਝੀ ਜ਼ਿੰਮੇਵਾਰੀ ਹੈ। ਨਾਲ ਹੀ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ, ਸ਼ਹਾਦਤਾਂ ਅਤੇ ਕੌਮ ਦੇ ਸੰਘਰਸ਼ਾਂ ਨਾਲ ਜਾਣੂ ਕਰਵਾਉਣਾ ਵੀ ਲਾਜ਼ਮੀ ਹੈ।
ਕਾਲਕਾ ਅਤੇ ਕਾਹਲੋਂ ਨੇ ਸਿੱਖ ਜਥੇਬੰਦੀਆਂ, ਸੰਸਥਾਵਾਂ ਅਤੇ ਸੰਪਰਦਾਵਾਂ ਨੂੰ ਅਪੀਲ ਕੀਤੀ ਕਿ ਕੌਮ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਏਕਤਾ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਇਕਜੁੱਟਤਾ ਨਾਲ ਹੀ ਲੰਬੇ ਸਮੇਂ ਤੋਂ ਲਟਕਦੇ ਮਸਲਿਆਂ ਦਾ ਹੱਲ ਸੰਭਵ ਹੋ ਸਕੇਗਾ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ ਭਾਈ ਰਣਜੀਤ ਸਿੰਘ ਨੇ ਅਰਦਾਸ ਕੀਤੀ। ਸਮਾਗਮ ਵਿੱਚ ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ, ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਰਹੀ।

Have something to say? Post your comment

 
 
 
 

ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ  ਬਿੱਟੂ 'ਵਰਤੋ ਅਤੇ ਸੁੱਟੋ' ਰਣਨੀਤੀ ਦੀਆਂ ਪ੍ਰਮੁੱਖ ਉਦਾਹਰਣਾਂ-ਚੀਮਾ

ਪ੍ਰਾਈਵੇਟ ਸਕੂਲਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਪ੍ਰਤੀ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੰਮ ਕਰਨਾ ਚਾਹੀਦੈ: ਹਰਜੋਤ ਸਿੰਘ ਬੈਂਸ

ਗੁਰੂ ਦਾ ਪੂਰਨ ਸਿੰਘ- ਪਿੰਗਲਵਾੜਾ ਅੰਮ੍ਰਿਤਸਰ ਬਾਨੀ ਭਗਤ ਪੂਰਨ ਸਿੰਘ ਜੀ ਦੇ ਜਨਮ ਦਿਵਸ ਮੌਕੇ ਯਾਦ ਕਰਦਿਆਂ

ਵੀਲ੍ਹ ਚੇਅਰ ਦੇ ਸਹਾਰੇ ਮਾਊਂਟ ਐਵਰੈਸਟ ਦੇ ਬੇਸ ਕੈਂਪ ਤੇ ਪੁੱਜਣ ਵਾਲੀ ਪੰਜਾਬ ਦੀ ਧੀ ਡਾ. ਰੁਪਿੰਦਰ ਕੌਰ ਨੇ ਰਚਿਆ ਨਵਾਂ ਇਤਿਹਾਸ

ਪੰਜਾਬ ਦੀ 'ਪੰਜ-ਆਬ' ਪਛਾਣ ਦੇ ਸਨਮਾਨ ਵਿੱਚ ਸ਼ੰਭੂ ਵਿਖੇ ਸਵਾਗਤੀ ਗੇਟ ਉਸਾਰਿਆ ਜਾਵੇਗਾ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ- ਦੁਖਾਂਤ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ