ਪੰਜਾਬ

ਵੀਲ੍ਹ ਚੇਅਰ ਦੇ ਸਹਾਰੇ ਮਾਊਂਟ ਐਵਰੈਸਟ ਦੇ ਬੇਸ ਕੈਂਪ ਤੇ ਪੁੱਜਣ ਵਾਲੀ ਪੰਜਾਬ ਦੀ ਧੀ ਡਾ. ਰੁਪਿੰਦਰ ਕੌਰ ਨੇ ਰਚਿਆ ਨਵਾਂ ਇਤਿਹਾਸ

ਖਾਲਸਾ /ਕੌਮੀ ਮਾਰਗ ਬਿਊਰੋ | June 04, 2026 09:02 PM


ਲੁਧਿਆਣਾ-ਬੁਲੰਦ ਹੌਸਲੇ ਦੀ ਮਾਲਕ, ਸੀਰੜੀ ਸੋਚ ਦੀ ਧਾਰਨੀ ਤੇ ਆਪਣੀ ਤਾਕਤ ਦੇ ਸਦਕਾ ਵੀਲ੍ਹ ਚੇਅਰ ਦੇ ਸਹਾਰੇ ਮਾਊਂਟ ਐਵਰੈਸਟ ਦੇ ਬੇਸ ਕੈਂਪ ਤੇ ਪੁੱਜ ਕੇ ਸਮੁੱਚੇ ਸੰਸਾਰ ਅੰਦਰ ਪੰਜਾਬ ਤੇ ਪੰਜਾਬੀਅਤ ਦਾ ਨਾਮ ਰੌਸ਼ਨ ਕਰਨ ਵਾਲੀ ਡਾ. ਰੁਪਿੰਦਰ ਕੌਰ ਕੇਵਲ ਇੱਕ ਬੇਹਤਰੀਨ ਹੈਡੀਕੈਂਪ ਪਰਬਤਾਰੋਹੀ ਨਹੀਂ ਬਣੀ ਬਲਕਿ ਸਿੱਖ ਕੌਮ ਦਾ ਨਾਮ ਰੋਸ਼ਨ ਕਰਨ ਵਾਲੀ ਜਾਬਾਜ਼ ਤੇ ਦਲੇਰ ਧੀ ਬਣਨ ਦਾ ਮਾਣ ਵੀ ਪ੍ਰਾਪਤ ਕੀਤਾ ਹੈ! ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਨਾਈਟਿਡ ਸਿੱਖਸ ਦੇ ਡਾਇਰੈਕਟਰ ਪੰਜਾਬ ਸ.ਅੰਮ੍ਰਿਤਪਾਲ ਸਿੰਘ ਨੇ ਅੱਜ ਹੈਡੀਕੈਂਪ ਪਰਬਤਾਰੋਹੀ ਤੇ ਪੰਜਾਬ ਦੀ ਬਹਾਦਰ ਧੀ ਵੱਜੋਂ ਪ੍ਰਸਿੱਧ ਹੋਈ ਡਾ. ਰੁਪਿੰਦਰ ਕੌਰ ਨੂੰ ਨੂੰ ਸਮਮਾਨਿਤ ਕਰਨ ਹਿੱਤ ਯੂਨਾਈਟਿਡ ਸਿੱਖਸ ਵੱਲੋ ਆਯੋਜਿਤ ਕੀਤੇ ਗਏ ਇੱਕ ਵਿਸੇਸ਼ ਸਨਮਾਨ ਸਮਾਗਮ ਦੌਰਾਨ ਇੱਕਤਰ ਹੋਈਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸੰਬੋਧਿਤ ਕਰਦਿਆਂ ਹੋਇਆ ਕੀਤਾ। ਉਨ੍ਹਾਂ ਨੇ ਆਪਣੀ ਪ੍ਰਭਾਵਸ਼ਾਲੀ ਤਕਰੀਰ ਵਿੱਚ ਕਿਹਾ ਕਿ ਪਿਛਲੇ ਦਿਨੀ ਦੁਨੀਆਂ ਦੀ ਸਭ ਤੋ ਉੱਚੀ ਚੋਟੀ ਮਾਊਟ ਐਵਰੈਸਟ ਦੇ ਬੇਸ ਕੈਂਪ ਤੇ ਆਪਣੀ ਵੀਲ੍ਹ ਚੇਅਰ ਦੇ ਸਹਾਰੇ ਪੁੱਜਕੇ ਜਿੱਤ ਦਾ ਪਰਚੰਮ ਲਹਿਰਾਣ ਵਾਲੀ 40 ਸਾਲਾ ਆਯੂਰਵੈਦਿਕ ਮੈਡੀਕਲ ਅਫਸਰ ਡਾ. ਰੁਪਿੰਦਰ ਕੌਰ(ਹੈਡੀਕੈਂਪ ਪਰਬਤਾਰੋਹੀ ) ਨੇ ਜੋ ਨਵਾਂ ਇਤਿਹਾਸ ਸਿਰਜਿਆਂ ਹੈ! ਉਹ ਸਮੁੱਚੀ ਨੌਜਵਾਨ ਪੀੜ੍ਹੀ ਤੇ ਬੱਚਿਆਂ ਲਈ ਇੱਕ ਮਿਸਾਲ ਬਣਿਆ ਹੈ! ਜਿਸ ਦੇ ਮੱਦੇਨਜ਼ਰ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਯੂਨਾਈਟਿਡ ਸਿੱਖਸ ਪੰਜਾਬ ਦੀ ਜਾਬਾਜ਼ ਧੀ ਡਾ. ਰੁਪਿੰਦਰ ਕੌਰ ਨੂੰ ਸਨਮਾਨਿਤ ਕਰਨ ਵਿੱਚ ਮਾਣ ਮਹਿਸੂਸ ਕਰ ਰਹੀ ਹੈ! ਇਸ ਦੌਰਾਨ ਉਨ੍ਹਾਂ ਨੇ ਲੁਧਿਆਣਾ ਦੇ ਰਾਜਗੁਰੂ ਨਿਵਾਸੀ ਤੇ ਡਾ. ਰੁਪਿੰਦਰ ਕੌਰ ਦੇ ਸਤਿਕਾਰਯੋਗ ਪਿਤਾ ਸ. ਮੇਜਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋ ਦਿੱਤੀ ਗੁਣਤੀ ਤੇ ਹੌਸਲੇ ਦੀ ਬਦੌਲਤ ਅੱਜ ਉਨ੍ਹਾਂ ਦੀ ਲਾਡਲੀ ਧੀ ਨੇ ਉਨ੍ਹਾਂ ਦਾ ਨਾਮ ਸਮਾਜ ਅੰਦਰ ਹੋਰ ਰੋਸ਼ਨ ਕੀਤਾ ਹੈ! ਜਿਸ ਲਈ ਮੈ ਉਨਾਂ ਨੂੰ ਆਪਣੀ ਦਿਲੀ ਮੁਬਾਰਕਬਾਦ ਦੇਦਾ ਹਾਂ!ਇਸ ਦੌਰਾਨ ਸਨਮਾਨ ਸਮਾਗਮ ਵਿੱਚ ਇਕੱਤਰ ਹੋਈਆਂ ਮਹਿਨਾਜ਼ ਸ਼ਖਸੀਅਤਾਂ ਦੇ ਨਾਲ ਆਪਣੇ ਦਿਲੀ ਜ਼ਜਬਾਤਾਂ ਦਾ ਪ੍ਰਗਟਾਵਾ ਕਰਦਿਆਂ ਹੋਇਆ ਡਾ ਰੁਪਿੰਦਰ ਕੌਰ ਨੇ ਕਿਹਾ ਕਿ ਵੀਲ੍ਹ ਚੇਅਰ ਦੇ ਸਹਾਰੇ ਮਾਊਂਟ ਐਵਰੈਸਟ ਦੇ ਬੇਸ ਕੈਂਪ ਨੂੰ ਸਰ ਕਰਨ ਦੇ ਦੇਖੇ ਹੋਏ ਸੁਪਨੇ ਨੂੰ ਹਕੀਕੀ ਰੂਪ ਵਿੱਚ ਬਦਲਣ ਲਈ ਉਸਨੇ ਦਿਨ ਰਾਤ ਸਖਤ ਮੇਹਨਤ ਕੀਤੀ ਅਤੇ ਵੀਲ੍ਹ ਚੇਅਰ ਰਾਹੀ ਪਰਬਤ ਉਪਰ ਚੜਨ ਦੀ ਔਖੀ ਸਿਖਲਾਈ ਵੀ ਪ੍ਰਾਪਤ ਕੀਤੀ! ਪਰ ਇਹ ਕਾਰਜ ਕੋਈ ਸੁਖਾਲਾ ਨਹੀਂ ਸੀ! ਪਰ ਟਿੰਕੇਸ਼ ਐਬਿਲਟੀ ਫਾਊਂਡੇਸ਼ਨ ਦੇ ਨਿੱਘੇ ਥਾਪੜੇ, ਅਕਾਲ ਪੁਰਖ ਦੀ ਬਖਸਿਸ਼, ਪਿਤਾ ਤੇ ਪਰਵਾਰਿਕ ਮੈਬਰਾਂ ਦੀ ਆਸੀਸ ਤੇ ਟੀਮ ਦੇ ਸਾਥੀਆਂ ਦੇ ਨਿੱਘੇ ਸਹਿਯੋਗ ਸਦਕਾ ਮੈਨੂੰ ਭਾਰਤ ਦੀ ਪਹਿਲੀ ਵੀਲ੍ਹ ਚੇਅਰ ਯੂਜ਼ਰ ਬਣਨ ਦਾ ਮਾਣ ਪ੍ਰਾਪਤ ਹੋਇਆ।ਉਨ੍ਹਾਂ ਨੇ ਕਿਹਾ ਕਿ ਇਹ ਜਿੱਤ ਮੇਰੀ ਨਹੀਂ ਬਲਕਿ ਪੰਜਾਬ ਦੀ ਨੌਜਵਾਨੀ ਖਾਸ ਕਰਕੇ ਵਿਕਲਾਂਗ ਖਿਡਾਰੀਆਂ ਦੀ ਜਿੱਤ ਹੈ! ਇਸ ਦੌਰਾਨ ਭਾਰਤ ਦੀ ਪਹਿਲੀ ਵੀਲ੍ਹ ਚੇਅਰ ਯੂਜ਼ਰ ਬਣਨ ਦਾ ਮਾਣ ਪ੍ਰਾਪਤ ਕਰਨ ਵਾਲੀ ਪੰਜਾਬ ਦੀ ਜਾਬਾਜ਼ ਧੀ ਡਾ. ਰੁਪਿੰਦਰ ਕੌਰ ਨੂੰ ਉਨ੍ਹਾਂ ਦੀ ਮਾਣਮੱਤੀ ਪ੍ਰਾਪਤੀ ਨੂੰ ਮੁੱਖ ਰੱਖਦਿਆਂ ਹੋਇਆ ਯੂਨਾਈਟਿਡ ਸਿੱਖਸ ਦੇ ਡਾਇਰੈਕਟਰ ਪੰਜਾਬ ਸ.ਅੰਮ੍ਰਿਤਪਾਲ ਸਿੰਘ ਨੇ ਯੂਨਾਈਟਿਡ ਸਿੱਖਸ ਸੰਸਥਾ ਵੱਲੋ ਟੀ ਸ਼ਰਟ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ!ਇਸ ਸਮੇ ਉਨ੍ਹਾਂ ਦੇ ਨਾਲ ਸ. ਸੁਰਿੰਦਰ ਸਿੰਘ ਮਕੱੜ, ਭੁਪਿੰਦਰ ਸਿੰਘ ਮਕੱੜ, ਪ੍ਰੀਤਮ ਸਿੰਘ ਕ੍ਰਿਸ਼ਨ ਸਿੰਘ, ਬੀਬਾ ਤਰਨਜੀਤ ਕੌਰ, ਮਨਪ੍ਰੀਤ ਕੌਰ, ਅਜੀਤ ਕੌਰ, ਸੁਮਨਜੀਤ ਕੌਰ, ਆਦਿ ਵਿਸੇਸ਼ ਤੌਰ ਤੇ ਹਾਜ਼ਰ ਸਨ!

Have something to say? Post your comment

 
 
 
 

ਪੰਜਾਬ

ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ  ਬਿੱਟੂ 'ਵਰਤੋ ਅਤੇ ਸੁੱਟੋ' ਰਣਨੀਤੀ ਦੀਆਂ ਪ੍ਰਮੁੱਖ ਉਦਾਹਰਣਾਂ-ਚੀਮਾ

ਪ੍ਰਾਈਵੇਟ ਸਕੂਲਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਪ੍ਰਤੀ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੰਮ ਕਰਨਾ ਚਾਹੀਦੈ: ਹਰਜੋਤ ਸਿੰਘ ਬੈਂਸ

ਗੁਰੂ ਦਾ ਪੂਰਨ ਸਿੰਘ- ਪਿੰਗਲਵਾੜਾ ਅੰਮ੍ਰਿਤਸਰ ਬਾਨੀ ਭਗਤ ਪੂਰਨ ਸਿੰਘ ਜੀ ਦੇ ਜਨਮ ਦਿਵਸ ਮੌਕੇ ਯਾਦ ਕਰਦਿਆਂ

ਪੰਜਾਬ ਦੀ 'ਪੰਜ-ਆਬ' ਪਛਾਣ ਦੇ ਸਨਮਾਨ ਵਿੱਚ ਸ਼ੰਭੂ ਵਿਖੇ ਸਵਾਗਤੀ ਗੇਟ ਉਸਾਰਿਆ ਜਾਵੇਗਾ: ਮੁੱਖ ਮੰਤਰੀ ਭਗਵੰਤ ਮਾਨ

ਅਪਰੇਸ਼ਨ ਬਲੂ ਸਟਾਰ ਦੇ ਜ਼ਖ਼ਮ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ: ਕਾਲਕਾ, ਕਾਹਲੋਂ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ- ਦੁਖਾਂਤ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਪੰਜਾਬ: ਗੁਰਦਾਸਪੁਰ ਵਿੱਚ ਭਾਜਪਾ ਆਗੂ 'ਤੇ ਗੋਲੀਬਾਰੀ, ਵਾਲ-ਵਾਲ ਬਚੇ