ਪੰਜਾਬ

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

ਕੌਮੀ ਮਾਰਗ ਬਿਊਰੋ | June 05, 2026 07:14 PM

ਗੜ੍ਹਸ਼ੰਕਰ- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸ਼ੇਰੇ-ਏ-ਪੰਜਾਬ ਮੈਰਿਜ ਪੈਲੇਸ, ਪਿੰਡ ਪਦਰਾਣਾ ਵਿਖੇ ਇੱਕ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ। ਇਸ ਲੋਕ ਮਿਲਣੀ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਨਾਲ ਸਬੰਧਿਤ ਮੁੱਦੇ ਡਿਪਟੀ ਸਪੀਕਰ ਦੇ ਧਿਆਨ ਵਿੱਚ ਲਿਆਂਦੇ।

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਹਰ ਇੱਕ ਸ਼ਿਕਾਇਤ ਅਤੇ ਮੰਗ ਨੂੰ ਗੰਭੀਰਤਾ ਨਾਲ ਸੁਣਦਿਆਂ ਮੌਕੇ 'ਤੇ ਹੀ ਮੌਜੂਦ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਅਤੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਨਹੀਂ ਕਰਨਾ ਚਾਹੀਦਾ।

ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਲੋਕ ਮਿਲਣੀਆਂ ਦਾ ਮਕਸਦ ਵੀ ਆਮ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਦੂਰੀ ਘਟਾਉਣਾ ਅਤੇ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਵਰਗ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ ਅਤੇ ਕੋਈ ਵੀ ਯੋਗ ਵਿਅਕਤੀ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ।

ਸ. ਰੌੜੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਨਿਰਧਾਰਤ ਸਮਾਂ-ਸੀਮਾ ਤੈਅ ਕੀਤੀ ਜਾਵੇ ਅਤੇ ਲੰਬਿਤ ਪਏ ਮਾਮਲਿਆਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੀ ਲੋਕ ਪ੍ਰਤੀਨਿਧੀਆਂ ਅਤੇ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ।

ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਹਾਜ਼ਰ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਵਿਕਾਸ ਲਈ ਕਈ ਮਹੱਤਵਪੂਰਨ ਪ੍ਰੋਜੈਕਟ ਚਲਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਹਮੇਸ਼ਾ ਹਲਕੇ ਦੇ ਲੋਕਾਂ ਦੀ ਸੇਵਾ ਲਈ ਤਤਪਰ ਹਨ।

ਪ੍ਰੋਗਰਾਮ ਦੇ ਅੰਤ ਵਿੱਚ ਲੋਕਾਂ ਨੇ ਸ. ਰੌੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਲੋਕ ਮਿਲਣੀਆਂ ਨਾਲ ਆਮ ਲੋਕਾਂ ਨੂੰ ਆਪਣੀ ਗੱਲ ਸਿੱਧੇ ਤੌਰ 'ਤੇ ਪ੍ਰਸ਼ਾਸਨ ਅਤੇ ਲੋਕ ਪ੍ਰਤੀਨਿਧੀਆਂ ਤੱਕ ਪਹੁੰਚਾਉਣ ਦਾ ਮੌਕਾ ਮਿਲਦਾ ਹੈ, ਜਿਸ ਨਾਲ ਸਮੱਸਿਆਵਾਂ ਦੇ ਹੱਲ ਦੀ ਪ੍ਰਕਿਰਿਆ ਹੋਰ ਪ੍ਰਭਾਵਸ਼ਾਲੀ ਬਣਦੀ ਹੈ।

ਇਸ ਲੋਕ ਮਿਲਣੀ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਇਲਾਕੇ ਦੇ ਪਤਵੰਤੇ ਵਿਅਕਤੀ, ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

 

Have something to say? Post your comment

 
 
 
 

ਪੰਜਾਬ

ਸ਼ਾਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੋ ਪਾਵਨ ਸਰੂਪਾਂ ਦੀਆਂ ਜਿਲਦਾ ਨੁਕਸਾਨੀਆਂ ਗਈਆਂ ਗੁਰਦਵਾਰਾ ਸੰਗਤਸਰ ਸਾਹਿਬ ਵਿਖੇ

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ 'ਤੇ ਸਿਖਲਾਈ ਸੈਸ਼ਨ ਕਰਵਾਇਆ

ਸਿੱਖ ਪੰਥ ਦੇ ਲਟਕ ਰਹੇ ਗੰਭੀਰ ਮਸਲਿਆਂ ਦੇ ਹੱਲ ਲਈ ਕੇਂਦਰ ਨਾਲ ਸੰਵਾਦ ਦੀ ਮੰਗ, ਰਾਜਪਾਲ ਰਾਹੀਂ ਗ੍ਰਿਹ ਮੰਤਰੀ ਨੂੰ ਸੌਂਪਿਆ ਮੰਗ ਪੱਤਰ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਯੂਕੇ ਦੇ ਨੌਜਵਾਨ ਹੈਨਰੀ ਨੋਵਾਕ ਦੇ ਪਰਿਵਾਰ ਨਾਲਨਾਲ ਪ੍ਰਗਟ ਕੀਤੀ ਹਮਦਰਦੀ

ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ ਨੈੱਟਵਰਕ: ਡੀਜੀਪੀ ਗੌਰਵ ਯਾਦਵ*

ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ  ਬਿੱਟੂ 'ਵਰਤੋ ਅਤੇ ਸੁੱਟੋ' ਰਣਨੀਤੀ ਦੀਆਂ ਪ੍ਰਮੁੱਖ ਉਦਾਹਰਣਾਂ-ਚੀਮਾ