ਪੰਜਾਬ

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਪੰਜਾਬ ਦੀਆਂ 97 ਫ਼ੀਸਦੀ ਔਰਤਾਂ ਨੂੰ ਬਣਾਏਗੀ ਸਮਰੱਥ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੌਮੀ ਮਾਰਗ ਬਿਊਰੋ | June 05, 2026 09:23 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਭਰ ਦੀਆਂ ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਪ੍ਰਮੁੱਖ ਸਕੀਮ ਨੂੰ ਲਾਗੂਕਰਨ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਉਹ ਸਵੈ-ਮਾਣ ਨਾਲ ਆਪਣਾ ਜੀਵਨ ਬਸਰ ਕਰਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਪੰਜਾਬ ਦੀ ਹਰ ਯੋਗ ਲਾਭਪਾਤਰੀ ਔਰਤ ਨੂੰ 1, 000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ (ਐਸ.ਸੀ.) ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ 1, 500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ, "ਫ਼ੰਡ ਸਿੱਧੇ ਤੌਰ 'ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਸਕੀਮ ਤਹਿਤ ਯੋਗ ਹੋਣਗੀਆਂ। ਪੰਜਾਬ ਦੀਆਂ ਲਗਪਗ 97 ਫ਼ੀਸਦੀ ਔਰਤਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਬਜਟ ਵਿੱਚ 9, 300 ਕਰੋੜ ਰੁਪਏ ਅਲਾਟ ਕੀਤੇ ਹਨ।"

ਇਸ ਸਕੀਮ ਦੇ ਵੱਡੇ ਸਮਾਜਿਕ ਮਹੱਤਵ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਸਵੈ-ਮਾਣ ਜ਼ਰੂਰ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ, "ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ। ਮਾਵਾਂ ਅਤੇ ਭੈਣਾਂ ਦੀਆਂ ਅਸੀਸਾਂ ਦੁਨੀਆ ਦੀ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰ ਸਕਦੀਆਂ ਹਨ। ਪਰਿਵਾਰਕ ਭਲਾਈ ਨੂੰ ਸੁਧਾਰਨ, ਲਿੰਗ ਬਰਾਬਰੀ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲਿਆਂ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਔਰਤਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।"

ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਰਜਿਸਟ੍ਰੇਸ਼ਨ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਹਰ ਰੋਜ਼ ਲੱਖਾਂ ਔਰਤਾਂ ਦੇ ਨਾਂ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, "ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ ਇਸ ਸਕੀਮ ਤਹਿਤ 1, 500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਦੀ ਜ਼ਿੰਮੇਵਾਰੀ ਲਗਪਗ ਦੋ ਲੱਖ 'ਮਹਿਲਾ ਸਤਿਕਾਰ ਸਖੀਆਂ' ਨੂੰ ਸੌਂਪੀ ਗਈ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਇਹ ਰਜਿਸਟ੍ਰੇਸ਼ਨਾਂ ਆਂਗਣਵਾੜੀ ਕੇਂਦਰਾਂ, ਸੇਵਾ ਕੇਂਦਰਾਂ ਅਤੇ ਸਬੰਧਤ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਵੱਲੋਂ ਵਿਸ਼ੇਸ਼ ਤੌਰ 'ਤੇ ਨਿਰਧਾਰਤ ਕੀਤੇ ਗਏ ਹੋਰ ਸਥਾਨਾਂ ਰਾਹੀਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, "ਇਹ ਪਹਿਲਕਦਮੀ ਪੰਜਾਬ ਭਰ ਵਿੱਚ ਔਰਤਾਂ ਨੂੰ ਸਮਰੱਥ ਬਣਾਉਣ ਅਤੇ ਇਹ ਯਕੀਨੀ ਬਣਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ ਕਿ ਉਹ ਮਾਣ ਅਤੇ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਸਰ ਕਰ ਸਕਣ।"

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

ਸ਼ਾਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੋ ਪਾਵਨ ਸਰੂਪਾਂ ਦੀਆਂ ਜਿਲਦਾ ਨੁਕਸਾਨੀਆਂ ਗਈਆਂ ਗੁਰਦਵਾਰਾ ਸੰਗਤਸਰ ਸਾਹਿਬ ਵਿਖੇ

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ 'ਤੇ ਸਿਖਲਾਈ ਸੈਸ਼ਨ ਕਰਵਾਇਆ

ਸਿੱਖ ਪੰਥ ਦੇ ਲਟਕ ਰਹੇ ਗੰਭੀਰ ਮਸਲਿਆਂ ਦੇ ਹੱਲ ਲਈ ਕੇਂਦਰ ਨਾਲ ਸੰਵਾਦ ਦੀ ਮੰਗ, ਰਾਜਪਾਲ ਰਾਹੀਂ ਗ੍ਰਿਹ ਮੰਤਰੀ ਨੂੰ ਸੌਂਪਿਆ ਮੰਗ ਪੱਤਰ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਯੂਕੇ ਦੇ ਨੌਜਵਾਨ ਹੈਨਰੀ ਨੋਵਾਕ ਦੇ ਪਰਿਵਾਰ ਨਾਲਨਾਲ ਪ੍ਰਗਟ ਕੀਤੀ ਹਮਦਰਦੀ

ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ ਨੈੱਟਵਰਕ: ਡੀਜੀਪੀ ਗੌਰਵ ਯਾਦਵ*