BREAKING NEWS
ਵਿਸ਼ੇਸ਼ ਰਾਜ-ਪੱਧਰੀ ਮੁਹਿੰਮ ਦੌਰਾਨ ਪੰਜਾਬ ਸਰਕਾਰ ਕਿਰਤੀਆਂ ਦੀ ਰਜਿਸਟ੍ਰੇਸ਼ਨ ਦਾ ਖ਼ਰਚਾ ਖ਼ੁਦ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਦੀ ਉਚੇਰੀ ਸਿੱਖਿਆ ਨੂੰ ਰੋਜ਼ਗਾਰ ਅਤੇ ਉਦਯੋਗ ਦੀਆਂ ਭਵਿੱਖੀ ਲੋੜਾਂ ਅਨੁਸਾਰ ਢਾਲਿਆ ਜਾ ਰਿਹੈ: ਹਰਜੋਤ ਸਿੰਘ ਬੈਂਸਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ ਨੈੱਟਵਰਕ: ਡੀਜੀਪੀ ਗੌਰਵ ਯਾਦਵ*

ਨੈਸ਼ਨਲ

ਜੂਨ 84 ਘਲੂਘਾਰਾ: ਸਿੱਖਾਂ ਦੇ ਸਭ ਤੋਂ ਪਵਿੱਤਰ ਅਸਥਾਨ 'ਤੇ ਫੌਜੀ ਕਹਿਰ ਅੱਜ ਵੀ ਗਵਾਹ ਹੈ ਅਕਾਲ ਤਖ਼ਤ: ਕੈਨੇਡੀਅਨ ਸਿੱਖ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 06, 2026 07:48 PM

ਨਵੀਂ ਦਿੱਲੀ- ਗੁਰੂ ਨਾਨਕ ਸਾਹਿਬ ਜੀ ਵੱਲੋਂ ਬਾਬਰ ਦੇ ਹਮਲਿਆਂ ਦੌਰਾਨ ਉਚਾਰੀ ਗਈ ਤੁਕ “ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੂ ਪਾਇ ਵੇ ਲਾਲੋ ॥” ਅੱਜ ਵੀ ਹਰ ਉਸ ਵੇਲੇ ਦੀ ਯਾਦ ਤਾਜ਼ਾ ਕਰਦੀ ਹੈ ਜਦੋਂ ਜ਼ੁਲਮ ਅਤੇ ਤਾਕਤ ਦੇ ਨਸ਼ੇ ਵਿੱਚ ਮਨੁੱਖਤਾ ਦਾ ਖੂਨ ਵਹਾਇਆ ਜਾਂਦਾ ਹੈ। ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹੋਏ ਫੌਜੀ ਹਮਲੇ ਨੂੰ ਯਾਦ ਕਰਦਿਆਂ ਸਿੱਖ ਜਗਤ ਵੱਲੋਂ ਇਸ ਘਟਨਾ ਨੂੰ ਡੂੰਘੇ ਦੁੱਖ, ਰੋਸ ਅਤੇ ਸ਼ਹੀਦਾਂ ਪ੍ਰਤੀ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਹੈ। ਭਾਈ ਗੁਰਮੀਤ ਸਿੰਘ ਤੂਰ ਅਤੇ ਭਾਈ ਨਰਿੰਦਰ ਸਿੰਘ ਰੰਧਾਵਾ ਮੈਂਬਰ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਨੇ ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ 1 ਜੂਨ ਤੋਂ 6 ਜੂਨ 1984 ਤੱਕ ਚੱਲੀ ਫੌਜੀ ਕਾਰਵਾਈ ਦੌਰਾਨ ਸਿੱਖਾਂ ਦੇ ਸਭ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦਾ ਮਾਹੌਲ ਗੋਲੀਆਂ, ਗੋਲਾਬਾਰੀ ਅਤੇ ਖੂਨ-ਖਰਾਬੇ ਨਾਲ ਭਰ ਗਿਆ। ਇਸ ਘਟਨਾ ਨੇ ਨਾ ਸਿਰਫ਼ ਪੰਜਾਬ ਸਗੋਂ ਵਿਸ਼ਵ ਭਰ ਦੇ ਸਿੱਖਾਂ ਦੇ ਮਨਾਂ ਉੱਤੇ ਡੂੰਘਾ ਅਸਰ ਛੱਡਿਆ। ਇਸ ਮੌਕੇ ਸਿੱਖ ਸੰਗਤਾਂ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਜਨਰਲ ਸੁਬੇਗ ਸਿੰਘ ਅਤੇ ਉਨ੍ਹਾਂ ਦੇ ਨਾਲ ਸ਼ਹੀਦ ਹੋਏ ਅਨੇਕਾਂ ਸਿੰਘਾਂ-ਸਿੰਘਣੀਆਂ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਹੈ। ਸਿੱਖ ਪਰੰਪਰਾ ਅਨੁਸਾਰ ਇਨ੍ਹਾਂ ਸ਼ਹੀਦਾਂ ਨੂੰ ਧਾਰਮਿਕ ਅਸਥਾਨਾਂ ਦੀ ਮਰਯਾਦਾ ਅਤੇ ਸਨਮਾਨ ਦੀ ਰੱਖਿਆ ਲਈ ਆਪਣੇ ਪ੍ਰਾਣ ਨਿਛਾਵਰ ਕਰਨ ਵਾਲੇ ਯੋਧਿਆਂ ਵਜੋਂ ਸਿਮਰਿਆ ਜਾਂਦਾ ਹੈ। ਭਾਈ ਤੂਰ ਅਤੇ ਭਾਈ ਰੰਧਾਵਾ ਨੇ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਲੇ-ਦੁਆਲੇ ਡਟੇ ਸਿੰਘਾਂ ਨੇ ਅਸਧਾਰਨ ਹੌਸਲੇ, ਦ੍ਰਿੜਤਾ ਅਤੇ ਕੁਰਬਾਨੀ ਦੀ ਮਿਸਾਲ ਪੇਸ਼ ਕੀਤੀ। ਗੋਲੀਆਂ ਅਤੇ ਟੈਂਕਾਂ ਦੇ ਸਾਹਮਣੇ ਡਟ ਕੇ ਖੜ੍ਹੇ ਰਹਿਣ ਵਾਲੇ ਇਹ ਯੋਧੇ ਅੱਜ ਵੀ ਕਈ ਸਿੱਖਾਂ ਲਈ ਚੜ੍ਹਦੀ ਕਲਾ, ਨਿਡਰਤਾ ਅਤੇ ਧਰਮ ਪ੍ਰਤੀ ਸਮਰਪਣ ਦੇ ਪ੍ਰਤੀਕ ਮੰਨੇ ਜਾਂਦੇ ਹਨ। ਓਨ੍ਹਾ ਦਸਿਆ ਜੂਨ 1984 ਦੀਆਂ ਉਹ ਖੂਨੀ ਘੜੀਆਂ ਅੱਜ ਵੀ ਸਿੱਖ ਇਤਿਹਾਸ ਦੇ ਸਭ ਤੋਂ ਦਰਦਨਾਕ ਅਧਿਆਇਆਂ ਵਿੱਚੋਂ ਇੱਕ ਵਜੋਂ ਯਾਦ ਕੀਤੀਆਂ ਜਾਂਦੀਆਂ ਹਨ। ਹਰ ਸਾਲ ਇਨ੍ਹਾਂ ਦਿਨਾਂ ਦੌਰਾਨ ਗੁਰਦੁਆਰਿਆਂ ਵਿੱਚ ਅਰਦਾਸਾਂ, ਗੁਰਮਤਿ ਸਮਾਗਮ ਅਤੇ ਸ਼ਹੀਦੀ ਸਮਾਗਮ ਕਰਵਾਏ ਜਾਂਦੇ ਹਨ, ਜਿੱਥੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਨਮਨ ਕੀਤਾ ਜਾਂਦਾ ਹੈ ਅਤੇ ਸ੍ਰੀ ਦਰਬਾਰ ਸਾਹਿਬ ਉੱਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਜਾਂਦੀ ਹੈ। ਅੰਤ ਵਿਚ ਭਾਈ ਨਰਿੰਦਰ ਸਿੰਘ ਰੰਧਾਵਾ ਅਤੇ ਭਾਈ ਗੁਰਮੀਤ ਸਿੰਘ ਤੂਰ ਨੇ ਕਿਹਾ ਅੱਜ, ਚਾਰ ਦਹਾਕਿਆਂ ਤੋਂ ਵੱਧ ਸਮੇਂ ਬਾਅਦ ਵੀ, ਉਹ ਖੂਨ ਨਾਲ ਲਿਖਿਆ ਇਤਿਹਾਸ ਸਿੱਖ ਕੌਮ ਦੀ ਯਾਦ ਵਿੱਚ ਜੀਊਂਦਾ ਹੈ। ਗੁਰੂ ਨਾਨਕ ਸਾਹਿਬ ਦੀ ਇਹ ਬਾਣੀ ਮਾਨੋ ਉਸ ਦੁਖਾਂਤ ਦੀ ਗਵਾਹੀ ਦਿੰਦੀ ਹੈ ਕਿ ਜਦੋਂ ਜ਼ੁਲਮ ਦਾ ਹਨੇਰਾ ਛਾ ਜਾਂਦਾ ਹੈ ਤਾਂ ਕੁਰਬਾਨੀਆਂ ਦਾ ਲਹੂ ਹੀ ਇਤਿਹਾਸ ਦੇ ਮੱਥੇ ਦਾ ਕੁੰਗੂ ਬਣ ਜਾਂਦਾ ਹੈ। ਸ਼ਹੀਦਾਂ ਦੀ ਕੁਰਬਾਨੀ ਨੂੰ ਕੋਟਿ-ਕੋਟਿ ਪ੍ਰਣਾਮ। ਇਸ ਮੌਕੇ ਓਨ੍ਹਾ ਨਾਲ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਤੋਂ ਵਾਈਸ ਪ੍ਰੈਸੀਡੈਂਟ ਗੁਰਮੀਤ ਸਿੰਘ ਗਿੱਲ, ਗੁਰਮੀਤ ਸਿੰਘ ਤੂਰ, ਭਾਈ ਨਰਿੰਦਰ ਸਿੰਘ ਰੰਧਾਵਾ, ਭਾਈ ਮਨਜਿੰਦਰ ਸਿੰਘ, ਭਾਈ ਅਵਤਾਰ ਸਿੰਘ ਖਹਿਰਾ, ਭਾਈ ਅਜੈਪਾਲ ਸਿੰਘ, ਭਾਈ ਦਲਜੀਤ ਸਿੰਘ, ਭਾਈ ਚਰਨਜੀਤ ਸਿੰਘ ਭਾਈ ਰਜਿੰਦਰ ਸਿੰਘ ਭਾਈ ਜੈਕ ਸਿੱਧੂ, ਭਾਈ ਰਜਿੰਦਰ ਸਿੰਘ ਨੱਤ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਭਾਈ ਹਰਬੰਸ ਸਿੰਘ ਔਜਲਾ ਸਮੇਤ ਹੋਰ ਸੰਗਤਾਂ ਵੀ ਸ਼ਾਮਿਲ ਸਨ।

Have something to say? Post your comment

 
 
 
 

ਨੈਸ਼ਨਲ

ਜੂਨ 84 ਦੇ ਫੌਜੀ ਹਮਲੇ ਦੀ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜਾਂ ਦੁਆਰਾ ਸਮਾਂ ਬੱਧ ਜਾਂਚ ਕੀਤੀ ਜਾਵੇ ਬੱਬਰ ਨੇ ਲਿਖਿਆ ਪ੍ਰਧਾਨ ਮੰਤਰੀ ਨੂੰ ਪੱਤਰ

ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ, ਮੁੱਖ ਮੰਤਰੀ ਮੋਹਨ ਯਾਦਵ ਸਮੇਤ ਸੀਨੀਅਰ ਆਗੂ ਰਹੇ ਮੌਜੂਦ

ਜੂਨ 84 ਤੀਜੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਨੌਜਵਾਨਾਂ ਨੂੰ ਇਤਿਹਾਸ ਜਾਣਨ ਦੀ ਅਪੀਲ: ਪਰਮਜੀਤ ਸਿੰਘ ਸਰਨਾ

ਵਿਸ਼ਵ ਵਾਤਾਵਰਣ ਦਿਵਸ ਮੌਕੇ ਰੁੱਖ ਲਗਾਉਣ ਤੇ ਵਾਤਾਵਰਣ ਸੰਭਾਲ ਦਾ ਸੱਦਾ: ਕਾਲਕਾ, ਕਾਹਲੋਂ

ਜੂਨ 1984: ਜਦੋਂ ਗੁਰੂ ਘਰ ਹੋਏ ਲਹੂ-ਲੁਹਾਣ, ਕੌਮ ਦੇ ਦਿਲਾਂ ਵਿੱਚ ਸਦਾ ਲਈ ਵੱਸ ਗਿਆ ਨਾ ਮਿਟਣ ਵਾਲਾ ਦਰਦ : ਭਾਈ ਉਂਕਾਰ ਸਿੰਘ

ਜੂਨ 1984 ਦਾ ਘਲੂਘਾਰਾ: ਸਿੰਘ ਸਿੰਘਣੀਆਂ ਦੀ ਸ਼ਹਾਦਤ, ਸਿਦਕ ਅਤੇ ਖਾਲਸਾਈ ਜਜ਼ਬੇ ਦੀ ਅਮਰ ਮਿਸਾਲ: ਅਖੰਡ ਕੀਰਤਨੀ ਜਥਾ ਵਿਸ਼ਵਵਿਆਪੀ

ਹਰਮੀਤ ਸਿੰਘ ਕਾਲਕਾ "ਪੰਥ ਰਤਨ ਜਾਂ ਨਾਕਾਮੀਆਂ ਦਾ ਰਤਨ..?" — ਪਰਮਜੀਤ ਸਿੰਘ ਵੀਰਜੀ

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਰ ਗੁਰਧਾਮਾਂ ਉਪਰ ਫੌਜੀ ਹਮਲਾ- ਜਿਸ ਨੇ ਕੌਮ ਦੀ ਅਡੋਲ ਚੜ੍ਹਦੀ ਕਲਾ ਨੂੰ ਦੁਨੀਆ ਸਾਹਮਣੇ ਰੱਖਿਆ

ਜੂਨ 1984 ਦੇ ਘਲੂਘਾਰੇ ਨੂੰ ਯਾਦ ਕਰਦਿਆਂ: ਸ਼ਹੀਦਾਂ ਦੇ ਜਜ਼ਬੇ ਨੂੰ ਸਲਾਮ, ਜ਼ੁਲਮ ਕਰਨ ਵਾਲਿਆਂ ਉੱਤੇ ਇਤਿਹਾਸ ਦੀ ਲਾਹਨਤ: ਭਾਈ ਅਮਨਦੀਪ ਸਿੰਘ

ਪੰਨੂ ਕਤਲ ਸਾਜ਼ਿਸ਼ ਮਾਮਲਾ: ਨਿਖਿਲ ਗੁਪਤਾ ਦੀ ਸਜ਼ਾ 25 ਸਤੰਬਰ ਤੱਕ ਟਲੀ, ਭਾਰਤ- ਅਮਰੀਕਾ ਸਬੰਧਾਂ 'ਤੇ ਨਜ਼ਰ