BREAKING NEWS
ਵਿਸ਼ੇਸ਼ ਰਾਜ-ਪੱਧਰੀ ਮੁਹਿੰਮ ਦੌਰਾਨ ਪੰਜਾਬ ਸਰਕਾਰ ਕਿਰਤੀਆਂ ਦੀ ਰਜਿਸਟ੍ਰੇਸ਼ਨ ਦਾ ਖ਼ਰਚਾ ਖ਼ੁਦ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਦੀ ਉਚੇਰੀ ਸਿੱਖਿਆ ਨੂੰ ਰੋਜ਼ਗਾਰ ਅਤੇ ਉਦਯੋਗ ਦੀਆਂ ਭਵਿੱਖੀ ਲੋੜਾਂ ਅਨੁਸਾਰ ਢਾਲਿਆ ਜਾ ਰਿਹੈ: ਹਰਜੋਤ ਸਿੰਘ ਬੈਂਸਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ ਨੈੱਟਵਰਕ: ਡੀਜੀਪੀ ਗੌਰਵ ਯਾਦਵ*

ਪੰਜਾਬ

ਭਾਰਤ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ ਤੇ ਕੀਤੇ ਫੌਜੀ ਹਮਲੇ ਦੇ ਸਾਰੇ ਦਸਤਾਵੇਜ਼ ਜਨਤਕ ਕਰਨੇ ਚਾਹੀਦੇ ਹਨ- ਜਥੇਦਾਰ ਧਿਆਨ ਸਿੰਘ ਮੰਡ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | June 06, 2026 07:31 PM

ਅੰਮ੍ਰਿਤਸਰ- ਸਰਬਤ ਖ਼ਾਲਸਾ ਦੁਆਰਾ ਨਾਮਜਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ ਤੇ ਕੀਤੇ ਫੌਜੀ ਹਮਲੇ ਦੇ ਸਾਰੇ ਦਸਤਾਵੇਜ਼ ਜਨਤਕ ਕਰਨੇ ਚਾਹੀਦੇ ਹਨ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ 6 ਜ਼ੂਨ ਦੇ ਸ਼ਹੀਦੀ ਦਿਹਾੜੇ ਮੌਕੇ ਤੇ ਗੁਰਦਵਾਰਾ ਯਾਦਗਾਰ ਸ਼ਹੀਦਾਂ ਸੰਤ ਜਰਨੈਲ ਸਿੰਘ ਵਿਖੇ ਸੰਗਤ ਦੇ ਨਾਮ ਜਾਰੀ ਸੰਦੇਸ਼ ਵਿਚ ਜਥੇਦਾਰ ਮੰਡ ਨੇ ਕਿਹਾ ਕਿ 6 ਜੂਨ ਦਾ ਦਿਨ ਭਾਰਤ ਦੇ ਇਤਿਹਾਸ ਦਾ ਸਭ ਤੋਂ ਕਾਲਾ ਦਿਨ ਹੈ। ਕੇਂਦਰ ਦੀ ਬ੍ਰਾਹਮਣਵਾਦੀ ਸਰਕਾਰ ਨੇ ਹਮੇਸ਼ਾ ਸਿੱਖਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਸਮਝਿਆ ਅਤੇ ਹਮੇਸ਼ਾ ਹੀ ਸਿੱਖਾਂ ਨੂੰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਤੌਰ ਤੇ ਕਮਜ਼ੋਰ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਹਨ, ਨਿਰਸੰਦੇਹ ਸਿੱਖਾਂ ਨੇ ਇਸ ਦੇਸ਼ ਦੀ ਸਭਿਅਤਾ, ਲਈ ਬੇਮਿਸਾਲ ਕੁਰਬਾਨੀਆਂ ਕੀਤੀਆਂ ਇਸ ਦੇ ਸਿੱਟੇ ਵਜੋਂ ਕਦੀ ਜਰਾਇਮ ਪੇਸ਼ਾ ਕੌਮ ਅਤੇ ਕਦੀ ਅੱਤਵਾਦੀ ਕਹਿ ਕੇ ਭੰਡਿਆ।ਜਥੇਦਾਰ ਮੰਡ ਨੇ ਕਿਹਾ ਕਿ ਸਾਡੇ ਸਰੂਪ ਅਤੇ ਸਿਧਾਂਤਾਂ ਉੱਪਰ ਸਮੇਂ ਸਮੇਂ ਹਮਲੇ ਕੀਤੇ ਗਏ ਸਾਡੀ ਬੋਲੀ ਅਤੇ ਅੱਡਰੀ ਪਹਿਚਾਣ ਮਿਟਾਉਣ ਦੇ ਯਤਨ ਕੀਤੇ ਗਏ, ਜਿਸ ਦੇ ਸਿੱਟੇ ਵਜੋਂ ਧਰਮ ਯੁੱਧ ਮੋਰਚੇ ਦੇ ਰੂਪ ਵਿੱਚ ਆਪਣੇ ਬਣਦੇ ਹੱਕਾਂ ਲਈ ਅਵਾਜ਼ ਉਠਾਈ ਤਾਂ ਕੇਂਦਰ ਸਰਕਾਰ ਨੇ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਟੈਂਕਾਂ, ਤੋਪਾਂ ਨਾਲ ਸਿੱਖਾਂ ਦੇ ਜਾਨ ਤੋਂ ਪਿਆਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਮੇਤ ਪੰਜਾਬ ਵਿਚਲੇ ਚਾਲੀ ਹੋਰ ਗੁਰਧਾਮਾਂ ਤੇ ਹਮਲਾ ਕਰਕੇ ਜਿੱਥੇ ਵੀਹਵੀਂ ਸਦੀ ਦੇ ਮਹਾਨ ਆਗੂ ਮਰਦ ਏ ਮੁਜਾਹਿਦ ਸ੍ਰੀਮਾਨ ਸੰਤ ਗਿਆਨੀ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ , ਦੀ ਅਗਵਾਈ ਵਿੱਚ ਅਨੇਕਾਂ ਸਿੰਘਾ ਅਤੇ ਸਿੱਖ ਸੰਗਤਾਂ ਨੂੰ ਸ਼ਹੀਦ ਕੀਤਾ ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਅਗਨ ਭੇਟ ਕਰ ਦਿੱਤਾ ਗਿਆ ।
ਉਨਾਂ ਕਿਹਾ ਕਿ ਗੁਰਧਾਮਾਂ ਦੀ ਪਵਿੱਤਰਤਾ ਨੂੰ ਕਾਇਮ ਰੱਖਦਿਆਂ ਸ਼ਹੀਦੀਆਂ ਪਾਉਣ ਵਾਲੇ ਮਹਾਨ ਸ਼ਹੀਦਾਂ ਨੂੰ ਮੈਂ ਹਾਰਦਿਕ ਸ਼ਰਧਾ ਅਤੇ ਸਤਿਕਾਰ ਭੇਟ ਕਰਦਾ ਹਾਂ ਅਤੇ ਕੌਮ ਨੂੰ ਅਪੀਲ ਕਰਦਾ ਹਾਂ ਇਸ ਸਾਰੇ ਵਰਤਾਰੇ ਲਈ ਜਿੱਥੇ ਉਸ ਸਮੇਂ ਦੀ ਕਾਂਗਰਸ ਸਰਕਾਰ ਦੋਸ਼ੀ ਹੈ ਉੱਥੇ ਬੁੱਕਲ ਦੇ ਸੱਪ ਪ੍ਰਕਾਸ਼ ਸਿੰਘ ਬਾਦਲ ਦੀ ਭ੍ਰਿਸ਼ਟ ਜੁੰਡਲ਼ੀ ਜਿਨ੍ਹਾਂ ਨੇ ਕਦੀ ਨਕਲੀ ਨਿਰੰਕਾਰੀਆਂ ਕਦੀ ਆਸ਼ੂਤੋਸ਼ ਅਤੇ ਕਦੀ ਸਰਸੇ ਵਾਲੇ ਸੌਦਾ ਸਾਧ ਰਾਹੀਂ ਕੌਮ ਦੀ ਅਣਖ ਨੂੰ ਵੰਗਾਰਿਆ ਅਤੇ ਸਿੱਖ ਸਿਧਾਂਤਾਂ ਨੂੰ ਨੇਸ਼ਤੋ ਨਬੂਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ, ਸਿੱਖ ਨੌਜਵਾਨਾਂ ਨੂੰ ਕੋਹ ਕੋਹ ਕੇ ਮਾਰਨ ਵਾਲੇ ਅਤੇ ਸਿੱਖ ਬੀਬੀਆਂ ਦੀ ਬੇਪਤੀ ਕਰਨ ਵਾਲੇ ਦੁਸ਼ਟ ਪੁਲਿਸ ਅਧਿਕਾਰੀਆਂ ਨੂੰ ਤਰੱਕੀਆਂ ਦੇ ਕੇ ਨਿਵਾਜਿਆ ਉਨ੍ਹਾਂ ਦੇ ਰੋਲ ਨੂੰ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਅਜਿਹੀਆਂ ਸਿੱਖ ਵਿਰੋਧੀ ਤਾਕਤਾਂ ਤੋਂ ਨਿਜ਼ਾਤ ਪਾਉਣ ਲਈ ਮਹਾਨ ਸ਼ਹੀਦਾਂ ਦੇ ਦਰਸਾਏ ਮਾਰਗ ਤੇ ਪਹਿਰਾ ਦਿੰਦਿਆਂ ਕੌਮੀ ਨਿਸ਼ਨੇ ਦੀ ਪ੍ਰਾਪਤੀ ਲਈ ਨਿੱਜੀ ਹਿੱਤਾਂ ਨੂੰ ਤਿਆਗ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰੋਸ਼ਨੀ ਲੈ ਕੇ ਕੇਸਰੀ ਨਿਸ਼ਾਨ ਸਾਹਿਬ ਹੇਠ ਇਕੱਤਰ ਹੋਕੇ, ਬੰਦੀ ਸਿਘਾਂ ਦੀ ਰਿਹਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਖਾਲਸਾ ਰਾਜ ਦੀ ਪ੍ਰਾਪਤੀ ਲਈ ਆਪਣਾਂ ਬਣਦਾ ਯੋਗਦਾਨ ਪਾਈਏ। ਕੇਂਦਰ ਦੀ ਸਰਕਾਰ ਵੱਲੋਂ ਜੂਨ ਚਰਾਸੀ ਦੇ ਘੱਲੂਘਾਰੇ ਦੀ ਪਾਰਲੀਮੈਂਟ ਵਿੱਚ ਮੁਆਫ਼ੀ ਮੰਗ ਕੇ ਸਿੱਖ ਹਿਰਦਿਆਂ ਤੇ ਮਲ੍ਹਮ ਲਗਾਉਣ ਦੇ ਯਤਨ ਕੀਤੇ ਜਾਣੇ ਚਾਹੀਦੇ ਹਨ। ਜਥੇਦਾਰ ਮੰਡ ਨੇ ਕਿਹਾ ਕਿ ਸਿੱਖ ਰੈਂਫਰੈਸ ਲਾਇਬਰੇਰੀ ਵਿੱਚੋਂ ਚੁੱਕੇ ਗਏ ਪਾਵਨ ਸਰੂਪਾਂ ਅਤੇ ਦੁਰਲੱਭ ਧਾਰਮਿਕ ਲਿਟਰੇਚਰ ਬਾਰੇ ਕੌਮ ਨੂੰ ਸਪੱਸ਼ਟ ਕੀਤਾ ਜਾਵੇ ਜੇਕਰ ਇਹ ਸਰਮਾਇਆ ਸਰਕਾਰ ਪਾਸ ਹੈ ਤਾਂ ਵਾਪਸ ਕੀਤਾ ਜਾਵੇ, ਅਤੇ ਜੇ ਸ਼੍ਰੋਮਣੀ ਕਮੇਟੀ ਨੂੰ ਵਾਪਸ ਕੀਤਾ ਜਾ ਚੁੱਕਾ ਹੈ ਜਾਂ ਸਾੜ ਦਿੱਤਾ ਗਿਆ ਹੈ।ਇਸ ਸਾਰੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੀ ਭੂਮਿਕਾ ਵੀ ਸ਼ੱਕੀ ਹੈ ਜੋ ਸਿੱਖ ਰੈਫਰੈਂਸ ਲਾਇਬਰੇਰੀ ਦੇ ਸਰਮਾਏ ਸਬੰਧੀ ਕੌਮ ਨੂੰ ਸਪਸ਼ਟ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਕੇਂਦਰ ਸਰਕਾਰ ਨੂੰ ਜੂਨ 1984 ਦੇ ਘੱਲੂਘਾਰੇ ਸਬੰਧੀ ਸਾਰੇ ਡਾਕੂਮੈਂਟ ਜਨਤਕ ਕਰਨੇ ਚਾਹੀਦੇ ਹਨ ਤਾਂ ਜੋ ਇਸ ਘਿਨਾਉਣੇ ਅਪਰਾਧ ਲਈ ਦੇਸ਼ ਅਤੇ ਵਿਦੇਸ਼ ਵਿਚਲੀਆਂ ਤਾਕਤਾਂ ਦੀ ਪਹਿਚਾਣ ਹੋ ਸਕੇ।ਅੰਤ ਵਿੱਚ ਮਹਾਨ ਸ਼ਹੀਦਾਂ ਦੀ ਸੋਚ ਤੇ ਪਹਿਰਾ ਦੇਣ ਅਤੇ ਕੌਮੀ ਨਿਸ਼ਾਨੇ ਦੀ ਪ੍ਰਾਪਤੀ ਤੱਕ ਸੰਘਰਸ਼ ਚਾਲੂ ਰੱਖਣ ਦੀ ਵਚਨਬੱਧਤਾ ਦੁਹਰਾਉਂਦਿਆਂ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿੰਘਾਂ ਨੂ ਪ੍ਰਣਾਮ ਕੀਤਾ। ਇਸ ਮੌਕੇ ਤੇ ਭਾਈ ਜਰਨੈਲ ਸਿੰਘ ਸਖੀਰਾ, ਭਾਈ ਵਸਣ ਸਿੰਘ ਜਫਰਵਾਲ, ਭਾਈ ਸਤਨਾਮ ਸਿੰਘ ਮਨਾਵਾ, ਭਾਈ ਜ਼ਸਕਰਨ ਸਿੰਘ ਕਾਹਨ ਸਿੰਘ ਵਾਲਾ ਆਦਿ ਵੀ ਹਾਜਰ ਸਨ।

Have something to say? Post your comment

 
 
 
 

ਪੰਜਾਬ

ਜੂਨ 1984 ਦੇ ਘੱਲੂਆਰੇ ਦੀ ਪੀੜਾ ਨੂੰ ਸਿੱਖ ਕਦੇ ਵੀ ਭੁੱਲ ਨਹੀਂ ਸਕਦੇ- ਐਡਵੋਕੇਟ ਧਾਮੀ

ਸਰਕਾਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ ਦੇਸ਼ ’ਚ ਬਰਾਬਰ ਦੇ ਭਾਈਵਾਲ ਹਨ, ਦੂਜੇ ਦਰਜੇ ਦੇ ਸ਼ਹਿਰੀ ਨਹੀਂ- ਜਥੇਦਾਰ ਗੜਗੱਜ

ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੀਆਂ ਪੰਥਕ ਸੰਸਥਾਵਾਂ ਇੱਕਜੁੱਟ ਹੋਣ : ਹਰਮੀਤ ਸਿੰਘ ਕਾਲਕਾ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਅਤੇ ਮਾਣ-ਮਰਿਯਾਦਾ ਦੀ ਰਾਖੀ ਲਈ ਸ਼ਹੀਦਾਂ ਦੇ ਪੂਰਨਿਆਂ 'ਤੇ ਚੱਲਣਾ ਹਰ ਸਿੱਖ ਦਾ ਪਹਿਲਾ ਫਰਜ਼ -ਤਰਸੇਮ ਸਿੰਘ

ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ

ਆਪ੍ਰੇਸ਼ਨ ਬਲੂ ਸਟਾਰ: ਬੇਅਦਬੀ ਵਿਰੋਧੀ ਕਾਨੂੰਨ ਵਿੱਚੋਂ ਇਤਰਾਜ਼ਯੋਗ ਧਾਰਾਵਾਂ ਹਟਾਓ, ਅਕਾਲ ਤਖ਼ਤ ਦੇ ਜਥੇਦਾਰ ਨੇ ਦਿੱਤੀ ਚੇਤਾਵਨੀ

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਐਲਾਨਿਆ

ਵਿਸ਼ੇਸ਼ ਰਾਜ-ਪੱਧਰੀ ਮੁਹਿੰਮ ਦੌਰਾਨ ਪੰਜਾਬ ਸਰਕਾਰ ਕਿਰਤੀਆਂ ਦੀ ਰਜਿਸਟ੍ਰੇਸ਼ਨ ਦਾ ਖ਼ਰਚਾ ਖ਼ੁਦ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ- ਅਨਿੰਦਿਤਾ ਮਿਤਰਾ

ਪੰਜਾਬ ਦੀ ਉਚੇਰੀ ਸਿੱਖਿਆ ਨੂੰ ਰੋਜ਼ਗਾਰ ਅਤੇ ਉਦਯੋਗ ਦੀਆਂ ਭਵਿੱਖੀ ਲੋੜਾਂ ਅਨੁਸਾਰ ਢਾਲਿਆ ਜਾ ਰਿਹੈ: ਹਰਜੋਤ ਸਿੰਘ ਬੈਂਸ