BREAKING NEWS
ਵਿਸ਼ੇਸ਼ ਰਾਜ-ਪੱਧਰੀ ਮੁਹਿੰਮ ਦੌਰਾਨ ਪੰਜਾਬ ਸਰਕਾਰ ਕਿਰਤੀਆਂ ਦੀ ਰਜਿਸਟ੍ਰੇਸ਼ਨ ਦਾ ਖ਼ਰਚਾ ਖ਼ੁਦ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਦੀ ਉਚੇਰੀ ਸਿੱਖਿਆ ਨੂੰ ਰੋਜ਼ਗਾਰ ਅਤੇ ਉਦਯੋਗ ਦੀਆਂ ਭਵਿੱਖੀ ਲੋੜਾਂ ਅਨੁਸਾਰ ਢਾਲਿਆ ਜਾ ਰਿਹੈ: ਹਰਜੋਤ ਸਿੰਘ ਬੈਂਸਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ ਨੈੱਟਵਰਕ: ਡੀਜੀਪੀ ਗੌਰਵ ਯਾਦਵ*

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਅਤੇ ਮਾਣ-ਮਰਿਯਾਦਾ ਦੀ ਰਾਖੀ ਲਈ ਸ਼ਹੀਦਾਂ ਦੇ ਪੂਰਨਿਆਂ 'ਤੇ ਚੱਲਣਾ ਹਰ ਸਿੱਖ ਦਾ ਪਹਿਲਾ ਫਰਜ਼ -ਤਰਸੇਮ ਸਿੰਘ

ਕੌਮੀ ਮਾਰਗ ਬਿਊਰੋ | June 06, 2026 07:37 PM


ਅੰਮ੍ਰਿਤਸਰ- ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਮੁੱਚੀ ਲੀਡਰਸ਼ਿਪ ਅੱਜ ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੂਨ 1984 ਸਿੱਖ ਕੌਮ ਦੇ ਇਤਿਹਾਸ ਦਾ ਉਹ ਦਰਦਨਾਕ ਅਧਿਆਇ ਹੈ ਜਦੋਂ ਭਾਰਤੀ ਹਕੂਮਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਕੌਮ ਦੀ ਧਾਰਮਿਕ ਅਜ਼ਾਦੀ ਉੱਤੇ ਹਮਲਾ ਕਰਕੇ ਆਪਣੇ ਜ਼ਬਰ ਦਾ ਪ੍ਰਗਟਾਵਾ ਕੀਤਾ। ਆਗੂਆਂ ਨੇ ਕਿਹਾ ਕਿ ਜੂਨ 1984 ਦੇ ਸ਼ਹੀਦਾਂ ਨੇ ਆਪਾ ਵਾਰਕੇ ਇਹ ਸੰਦੇਸ਼ ਦਿੱਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਯਾਦਾ, ਪੰਥਕ ਸਿਧਾਂਤਾਂ ਅਤੇ ਕੌਮੀ ਅਣਖ ਦੀ ਰਾਖੀ ਲਈ ਹਰ ਕੁਰਬਾਨੀ ਛੋਟੀ ਹੈ। ਉਹਨਾਂ ਦੀਆਂ ਕੁਰਬਾਨੀਆਂ ਅੱਜ ਵੀ ਸਿੱਖ ਨੌਜਵਾਨੀ ਲਈ ਪ੍ਰੇਰਣਾ ਦਾ ਸਰੋਤ ਹਨ। ਇਸ ਮੌਕੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਜੀ ਨੇ ਕਿਹਾ ਕਿ ਜੂਨ 1984 ਦੇ ਸ਼ਹੀਦਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ, ਮਾਣ-ਮਰਿਯਾਦਾ ਅਤੇ ਪੰਥਕ ਪ੍ਰਭੂਸੱਤਾ ਦੀ ਰਾਖੀ ਲਈ ਆਪਣੇ ਸੀਸ ਕੁਰਬਾਨ ਕੀਤੇ ਸਨ। ਉਹਨਾਂ ਦੇ ਪੂਰਨਿਆਂ 'ਤੇ ਚੱਲਣਾ ਅਤੇ ਉਹਨਾਂ ਦੇ ਆਦਰਸ਼ਾਂ ਨੂੰ ਜੀਵਨ ਵਿੱਚ ਅਪਣਾਉਣਾ ਹਰ ਸਿੱਖ ਦਾ ਪਹਿਲਾ ਧਾਰਮਿਕ ਅਤੇ ਪੰਥਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੇਵਲ ਯਾਦ ਕਰਨ ਦੀ ਬਜਾਏ ਉਹਨਾਂ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਪੰਥਕ ਏਕਤਾ, ਗੁਰਮਤਿ ਸਿਧਾਂਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਲਈ ਡਟ ਕੇ ਪਹਿਰਾ ਦੇਣਾ ਹੀ ਉਹਨਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਬਾਪੂ ਤਰਸੇਮ ਸਿੰਘ ਜੀ ਦੇ ਨਾਲ ਮੁੱਖ ਤੌਰ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ, ਬੀਬੀ ਸੰਦੀਪ ਕੌਰ ਜੀ, ਸ੍ਰ ਮਨਪ੍ਰੀਤ ਸਿੰਘ ਇਆਲੀ, ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਹਰਭਜਨ ਸਿੰਘ ਤੁੜ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਸੁਰਜੀਤ ਸਿੰਘ ਦੌਲਤਪੁਰ, ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਚਾਚਾ ਪ੍ਰਗਟ ਸਿੰਘ, ਚਾਚਾ ਸੁਖਚੈਨ ਸਿੰਘ, ਭਾਈ ਪਲਵਿੰਦਰ ਸਿੰਘ, ਚਾਚਾ ਕੁਲਵੰਤ ਸਿੰਘ, ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਦਲੇਰ ਸਿੰਘ ਡੋਡ, ਐਡਵੋਕੇਟ ਅਜੇਪਾਲ ਸਿੰਘ ਢਿਲੋਂ, ਐਡਵੋਕੇਟ ਗੁਰਜੀਤ ਸਿੰਘ, ਭਾਈ ਜੁਗਰਾਜ ਸਿੰਘ ਲਾਲਾਨੰਗਲ, ਸ੍ਰ ਪ੍ਰਿਥੀਪਾਲ ਸਿੰਘ ਬਟਾਲਾ, ਭਾਈ ਰਛਪਾਲ ਸਿੰਘ ਸੋਸਣ, ਬਾਬਾ ਜਰਮਨਜੀਤ ਸਿੰਘ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਭਾਈ ਚਰਨਜੀਤ ਸਿੰਘ ਗਾਲਿਬ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਜਗਨੰਦਨ ਸਿੰਘ, ਭਾਈ ਚਮਕੌਰ ਸਿੰਘ ਧੁੰਨ, ਭਾਈ ਅਮਨਦੀਪ ਸਿੰਘ ਡੱਡੂਆਣਾ, ਭਾਈ ਨਾਥਵਿੰਦਰ ਸਿੰਘ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਜਸਕਰਨ ਸਿੰਘ ਰਿਆੜ, ਭਾਈ ਭੁਪਿੰਦਰ ਸਿੰਘ ਗੱਦਲੀ, ਭਾਈ ਬਲਜਿੰਦਰ ਸਿੰਘ ਬਾਜਵਾ, ਭਾਈ ਪਰਮਜੀਤ ਸਿੰਘ ਵਣੀਏਕੇ, ਭਾਈ ਜਗਜੀਤ ਸਿੰਘ ਰਾਮੂਵਾਲ, ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਰਜਿੰਦਰ ਸਿੰਘ ਤਲਵੰਡੀ, ਭਾਈ ਅਮਨਦੀਪ ਸਿੰਘ ਨਾਰਲੀ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਅਮਰੀਕ ਸਿੰਘ ਬਿੱਟਾ, ਭਾਈ ਜੁਗਰਾਜ ਸਿੰਘ ਭੰਗਵਾਂ, ਭਾਈ ਕੁਲਵਿੰਦਰ ਸਿੰਘ ਵਡਾਲੀ ਅਤੇ ਭਾਈ ਜਸਵਿੰਦਰ ਸਿੰਘ ਕਾਹਨੂੰਵਾਨ ਵੀ ਹਾਜਰ ਸਨ।

Have something to say? Post your comment

 
 
 
 

ਪੰਜਾਬ

ਜੂਨ 1984 ਦੇ ਘੱਲੂਆਰੇ ਦੀ ਪੀੜਾ ਨੂੰ ਸਿੱਖ ਕਦੇ ਵੀ ਭੁੱਲ ਨਹੀਂ ਸਕਦੇ- ਐਡਵੋਕੇਟ ਧਾਮੀ

ਸਰਕਾਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ ਦੇਸ਼ ’ਚ ਬਰਾਬਰ ਦੇ ਭਾਈਵਾਲ ਹਨ, ਦੂਜੇ ਦਰਜੇ ਦੇ ਸ਼ਹਿਰੀ ਨਹੀਂ- ਜਥੇਦਾਰ ਗੜਗੱਜ

ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੀਆਂ ਪੰਥਕ ਸੰਸਥਾਵਾਂ ਇੱਕਜੁੱਟ ਹੋਣ : ਹਰਮੀਤ ਸਿੰਘ ਕਾਲਕਾ

ਭਾਰਤ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ ਤੇ ਕੀਤੇ ਫੌਜੀ ਹਮਲੇ ਦੇ ਸਾਰੇ ਦਸਤਾਵੇਜ਼ ਜਨਤਕ ਕਰਨੇ ਚਾਹੀਦੇ ਹਨ- ਜਥੇਦਾਰ ਧਿਆਨ ਸਿੰਘ ਮੰਡ

ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ

ਆਪ੍ਰੇਸ਼ਨ ਬਲੂ ਸਟਾਰ: ਬੇਅਦਬੀ ਵਿਰੋਧੀ ਕਾਨੂੰਨ ਵਿੱਚੋਂ ਇਤਰਾਜ਼ਯੋਗ ਧਾਰਾਵਾਂ ਹਟਾਓ, ਅਕਾਲ ਤਖ਼ਤ ਦੇ ਜਥੇਦਾਰ ਨੇ ਦਿੱਤੀ ਚੇਤਾਵਨੀ

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਐਲਾਨਿਆ

ਵਿਸ਼ੇਸ਼ ਰਾਜ-ਪੱਧਰੀ ਮੁਹਿੰਮ ਦੌਰਾਨ ਪੰਜਾਬ ਸਰਕਾਰ ਕਿਰਤੀਆਂ ਦੀ ਰਜਿਸਟ੍ਰੇਸ਼ਨ ਦਾ ਖ਼ਰਚਾ ਖ਼ੁਦ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ- ਅਨਿੰਦਿਤਾ ਮਿਤਰਾ

ਪੰਜਾਬ ਦੀ ਉਚੇਰੀ ਸਿੱਖਿਆ ਨੂੰ ਰੋਜ਼ਗਾਰ ਅਤੇ ਉਦਯੋਗ ਦੀਆਂ ਭਵਿੱਖੀ ਲੋੜਾਂ ਅਨੁਸਾਰ ਢਾਲਿਆ ਜਾ ਰਿਹੈ: ਹਰਜੋਤ ਸਿੰਘ ਬੈਂਸ