BREAKING NEWS
ਵਿਸ਼ੇਸ਼ ਰਾਜ-ਪੱਧਰੀ ਮੁਹਿੰਮ ਦੌਰਾਨ ਪੰਜਾਬ ਸਰਕਾਰ ਕਿਰਤੀਆਂ ਦੀ ਰਜਿਸਟ੍ਰੇਸ਼ਨ ਦਾ ਖ਼ਰਚਾ ਖ਼ੁਦ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਦੀ ਉਚੇਰੀ ਸਿੱਖਿਆ ਨੂੰ ਰੋਜ਼ਗਾਰ ਅਤੇ ਉਦਯੋਗ ਦੀਆਂ ਭਵਿੱਖੀ ਲੋੜਾਂ ਅਨੁਸਾਰ ਢਾਲਿਆ ਜਾ ਰਿਹੈ: ਹਰਜੋਤ ਸਿੰਘ ਬੈਂਸਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ ਨੈੱਟਵਰਕ: ਡੀਜੀਪੀ ਗੌਰਵ ਯਾਦਵ*

ਪੰਜਾਬ

ਜੂਨ 1984 ਦੇ ਘੱਲੂਆਰੇ ਦੀ ਪੀੜਾ ਨੂੰ ਸਿੱਖ ਕਦੇ ਵੀ ਭੁੱਲ ਨਹੀਂ ਸਕਦੇ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ | June 06, 2026 07:46 PM


ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਤੋਂ 42 ਸਾਲ ਪਹਿਲਾਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮੇਂ ਦੀ ਕਾਂਗਰਸ ਸਰਕਾਰ ਨੇ ਸਿੱਖ ਗੁਰਧਾਮਾਂ ’ਤੇ ਫ਼ੌਜੀ ਹਮਲਾ ਕਰਵਾਇਆ, ਜਿਸ ਦਾ ਜਵਾਬ ਦਿੰਦਿਆਂ ਸਿੱਖ ਯੋਧਿਆਂ ਨੇ ਪੁਰਾਣੇ ਸਾਕਿਆਂ ਨੂੰ ਦੁਹਰਾ ਕੇ ਸ਼ਹਾਦਤਾਂ ਪ੍ਰਾਪਤ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਫ਼ੌਜੀ ਹਮਲੇ ਸਮੇਂ ਦਰਸ਼ਨਾਂ ਲਈ ਪੁੱਜੇ ਬੇਦੋਸ਼ੇ ਸਿੰਘ/ਸਿੰਘਣੀਆਂ ਅਤੇ ਬਜ਼ੁਰਗਾਂ ਦੀਆਂ ਵੀ ਸ਼ਹਾਦਤਾਂ ਹੋਈਆਂ। ਇਹ ਅਜ਼ਾਦ ਭਾਰਤ ਵਿਚ ਕਾਂਗਰਸ ਦੇ ਮੱਥੇ ’ਤੇ ਵੱਡਾ ਕਲੰਕ ਹੈ, ਜੋ ਕਦੇ ਵੀ ਧੋਤਾ ਨਹੀਂ ਜਾ ਸਕੇਗਾ ਅਤੇ ਸਰਕਾਰ ਦੀਆਂ ਵਧੀਕੀਆਂ ਹਮੇਸ਼ਾ ਯਾਦ ਰਹਿਣਗੀਆਂ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰ ਸਾਲ ਜੂਨ ਮਹੀਨੇ ਅੰਦਰ ਸਿੱਖ ਕੌਮ ਦੀਆਂ ਭਾਵਨਾਵਾਂ ਗਹਿਰੀ ਪੀੜਾ ’ਚੋਂ ਲੰਘਦੀਆਂ ਹਨ ਅਤੇ ਹਰ ਸੰਜੀਦਾ ਮਨੁੱਖ ਸਰਕਾਰ ਦੀ ਇਸ ਘਟੀਆ ਹਰਕਤ ਨੂੰ ਨਿੰਦਦਾ ਹੈ। ਇਸ ਪੀੜਾ ਨੂੰ ਸਿੱਖ ਕਦੇ ਵੀ ਭੁਲਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਇਸੇ ਪੀੜਾ ਨੂੰ ਲੈ ਕੇ ਸੰਘਰਸ਼ ਦੇ ਰਾਹ ਤੁਰੇ ਸਾਡੇ ਕਈ ਨੌਜੁਆਨ ਅੱਜ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਅੰਦਰ ਨਜ਼ਰਬੰਦ ਹਨ, ਪ੍ਰੰਤੂ ਕੌਮ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਬਜਾਏ ਸਰਕਾਰਾਂ ਨੇ ਕੰਨ ਬੰਦ ਕੀਤੇ ਹੋਏ ਹਨ। ਐਡਵੋਕੇਟ ਧਾਮੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਪੁੱਜੇ ਸੁਨੇਹੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਈ ਸਾਹਿਬ ਆਪਣੇ ਮਾਮਲੇ ਸਬੰਧੀ ਇਕਪਾਸਾ ਚਾਹੁੰਦੇ ਹਨ। ਭਾਈ ਰਾਜੋਆਣਾ ਦੀ ਸਜ਼ਾ ਤਬਦੀਲੀ ਦੀ ਅਪੀਲ ’ਤੇ ਸਰਕਾਰ ਵੱਲੋਂ ਕੋਈ ਫੈਸਲਾ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਵੀ ਵੱਡੀ ਉਲੰਘਣਾ ਹੈ। ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਬਲਵੰਤ ਸਿੰਘ ਖੈੜਾ, ਭਾਈ ਦਵਿੰਦਰਪਾਲ ਸਿੰਘ ਭੁੱਲਰ ਸਮੇਤ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਉਮਰ ਕੈਦ ਦੀ ਸਜ਼ਾ ਵਾਲੇ ਵਿਅਕਤੀ ਵੱਧ-ਵੱਧ ਤੋਂ 20 ਸਾਲ ਦੀ ਸਜ਼ਾ ਮਗਰੋਂ ਰਿਹਾਅ ਹੋ ਜਾਂਦੇ ਹਨ, ਪਰੰਤੂ ਕਰੀਬ 35 ਸਾਲਾਂ ਤੋਂ ਜੇਲ੍ਹਾਂ ’ਚ ਬੰਦ ਸਿੱਖਾਂ ਨਾਲ ਇਨਸਾਫ਼ ਕਿਉਂ ਨਹੀਂ ਕੀਤਾ ਜਾ ਰਿਹਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਮਸਲਿਆਂ ਦੇ ਹੱਲ ਲਈ ਕੌਮ ਨੂੰ ਇਕਜੁਟ ਹੋਣ ਦੀ ਅਪੀਲ ਕੀਤੀ।

Have something to say? Post your comment

 
 
 
 

ਪੰਜਾਬ

ਪੰਜਾਬ ਦੀ ਉਚੇਰੀ ਸਿੱਖਿਆ ਨੂੰ ਰੋਜ਼ਗਾਰ ਅਤੇ ਉਦਯੋਗ ਦੀਆਂ ਭਵਿੱਖੀ ਲੋੜਾਂ ਅਨੁਸਾਰ ਢਾਲਿਆ ਜਾ ਰਿਹੈ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

ਸਰਕਾਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ ਦੇਸ਼ ’ਚ ਬਰਾਬਰ ਦੇ ਭਾਈਵਾਲ ਹਨ, ਦੂਜੇ ਦਰਜੇ ਦੇ ਸ਼ਹਿਰੀ ਨਹੀਂ- ਜਥੇਦਾਰ ਗੜਗੱਜ

ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੀਆਂ ਪੰਥਕ ਸੰਸਥਾਵਾਂ ਇੱਕਜੁੱਟ ਹੋਣ : ਹਰਮੀਤ ਸਿੰਘ ਕਾਲਕਾ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਅਤੇ ਮਾਣ-ਮਰਿਯਾਦਾ ਦੀ ਰਾਖੀ ਲਈ ਸ਼ਹੀਦਾਂ ਦੇ ਪੂਰਨਿਆਂ 'ਤੇ ਚੱਲਣਾ ਹਰ ਸਿੱਖ ਦਾ ਪਹਿਲਾ ਫਰਜ਼ -ਤਰਸੇਮ ਸਿੰਘ

ਭਾਰਤ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ ਤੇ ਕੀਤੇ ਫੌਜੀ ਹਮਲੇ ਦੇ ਸਾਰੇ ਦਸਤਾਵੇਜ਼ ਜਨਤਕ ਕਰਨੇ ਚਾਹੀਦੇ ਹਨ- ਜਥੇਦਾਰ ਧਿਆਨ ਸਿੰਘ ਮੰਡ

ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ

ਆਪ੍ਰੇਸ਼ਨ ਬਲੂ ਸਟਾਰ: ਬੇਅਦਬੀ ਵਿਰੋਧੀ ਕਾਨੂੰਨ ਵਿੱਚੋਂ ਇਤਰਾਜ਼ਯੋਗ ਧਾਰਾਵਾਂ ਹਟਾਓ, ਅਕਾਲ ਤਖ਼ਤ ਦੇ ਜਥੇਦਾਰ ਨੇ ਦਿੱਤੀ ਚੇਤਾਵਨੀ

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਐਲਾਨਿਆ

ਵਿਸ਼ੇਸ਼ ਰਾਜ-ਪੱਧਰੀ ਮੁਹਿੰਮ ਦੌਰਾਨ ਪੰਜਾਬ ਸਰਕਾਰ ਕਿਰਤੀਆਂ ਦੀ ਰਜਿਸਟ੍ਰੇਸ਼ਨ ਦਾ ਖ਼ਰਚਾ ਖ਼ੁਦ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ