BREAKING NEWS
ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦਵਿਸ਼ੇਸ਼ ਰਾਜ-ਪੱਧਰੀ ਮੁਹਿੰਮ ਦੌਰਾਨ ਪੰਜਾਬ ਸਰਕਾਰ ਕਿਰਤੀਆਂ ਦੀ ਰਜਿਸਟ੍ਰੇਸ਼ਨ ਦਾ ਖ਼ਰਚਾ ਖ਼ੁਦ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਦੀ ਉਚੇਰੀ ਸਿੱਖਿਆ ਨੂੰ ਰੋਜ਼ਗਾਰ ਅਤੇ ਉਦਯੋਗ ਦੀਆਂ ਭਵਿੱਖੀ ਲੋੜਾਂ ਅਨੁਸਾਰ ਢਾਲਿਆ ਜਾ ਰਿਹੈ: ਹਰਜੋਤ ਸਿੰਘ ਬੈਂਸਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਪੰਜਾਬ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਕੌਮੀ ਮਾਰਗ ਬਿਊਰੋ | June 07, 2026 07:00 PM

ਫਿਰੋਜ਼ਪੁਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਿਦਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਨਾਲ ਪੂਰਨ ਤਾਲਮੇਲ ਵਾਲੇ ਸਾਂਝੇ ਆਪ੍ਰੇਸ਼ਨ ਤਹਿਤ ਫਿਰੋਜ਼ਪੁਰ ਦੇ ਇੱਕ ਦੁਕਾਨਦਾਰ ਦੇ ਕਤਲ ਕੇਸ ਵਿੱਚ ਸ਼ਾਮਲ ਰਾਜਸਥਾਨ ਅਧਾਾਰਤ ਦੋ ਸ਼ੂਟਰਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਨੂੰ ਕੁਮਾਰ ਵਾਸੀ ਰੂਪਬਾਸ, ਭਰਤਪੁਰ (ਰਾਜਸਥਾਨ) ਅਤੇ ਰਾਹੁਲ ਮਹਾਵਰ ਵਾਸੀ ਅਨੰਤਪੁਰਾ, ਕੋਟਾ (ਰਾਜਸਥਾਨ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਬੇਰੇਟਾ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਦੋ ਹਮਲਾਵਰਾਂ ਨੇ 1 ਜੂਨ, 2026 ਨੂੰ ਫਿਰੋਜ਼ਪੁਰ ਦੇ ਮਖੂ ਵਿਖੇ ਗਾਬਾ ਜਨਰਲ ਸਟੋਰ ਦੇ ਮਾਲਕ ਗੁਰਚਰਨ ਸਿੰਘ ਗਾਬਾ ਦੀ ਤਿੰਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਸ਼ਨੂੰ ਦਾ ਜਬਰਨ ਵਸੂਲੀ, ਡਕੈਤੀ, ਚੋਰੀ ਅਤੇ ਅਸਲਾ ਐਕਟ ਦੀ ਉਲੰਘਣਾ ਨਾਲ ਸਬੰਧਤ ਅਪਰਾਧਿਕ ਪਿਛੋਕੜ ਹੈ ਅਤੇ ਉਸ ’ਤੇ ਰਾਜਸਥਾਨ ਪੁਲਿਸ ਵੱਲੋਂ 10, 000 ਰੁਪਏ ਦਾ ਇਨਾਮ ਰੱਖਿਆ ਗਿਆ ਹੈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏ.ਜੀ.ਟੀ.ਐਫ. ਪ੍ਰਮੋਦ ਬਾਨ ਨੇ ਕਿਹਾ ਕਿ ਵਾਰਦਾਤ ਤੋਂ ਬਾਅਦ ਏ.ਜੀ.ਟੀ.ਐਫ. ਪੰਜਾਬ ਵੱਲੋਂ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ‘‘ਹਿੱਲ ਟਰੈਪ’’ ਨਾਂ ਦਾ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਗਿਆ ਅਤੇ ਰਾਜਸਥਾਨ ਵਿੱਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਗਈ ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਛਾਪੇਮਾਰੀਆਂ ਦੌਰਾਨ ਮਿਲੀ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮਾਂ ਦੀਆਂ ਜੰਮੂ ਅਤੇ ਕਸ਼ਮੀਰ ਵਿੱਚ ਛੁਪਣਗਾਹਾਂ ਹਨ, ਜਿਸ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏ.ਜੀ.ਟੀ.ਐਫ. ਪੰਜਾਬ, ਫਿਰੋਜ਼ਪੁਰ ਪੁਲਿਸ ਅਤੇ ਜੰਮੂ ਅਤੇ ਕਸ਼ਮੀਰ ਪੁਲਿਸ ਵੱਲੋਂ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ।

ਏ.ਡੀ.ਜੀ.ਪੀ. ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜੰਮੂ ਅਤੇ ਕਸ਼ਮੀਰ ਵਿੱਚ ਪੁਲਿਸ ਸਟੇਸ਼ਨ ਕੁੱਦ ਨੇੜੇ ਪਤਨੀਟੌਪ-ਕੁੱਦ ਰੋਡ ’ਤੇ ਲਗਾਏ ਨਾਕੇ ’ਤੇ ਰੋਕਿਆ ਗਿਆ। ਪੁਲਿਸ ਟੀਮ ਨੂੰ ਦੇਖਦਿਆਂ ਮੁਲਜ਼ਮਾਂ ਨੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਬੜੀ ਮੁਸਤੈਦੀ ਨਾਲ ਦੋਵਾਂ ਮੁਲਜ਼ਮਾਂ ਨੂੰ ਇੱਕ ਪਿਸਤੌਲ ਸਮੇਤ ਸਫ਼ਲਤਾਪੂਰਵਕ ਕਾਬੂ ਕਰ ਲਿਆ।

ਫਿਰੋਜ਼ਪੁਰ ਦੇ ਸੀਨੀਅਰ ਸੁਪਰਡੈਂਟ (ਐਸਐਸਪੀ) ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਟੀਮਾਂ ਹੁਣ ਘਟਨਾ ਪਿਛਲੀ ਅਸਲ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਵਿਚ ਜੁਟੀਆਂ ਹਨ, ਜਿਸ ਤਹਿਤ ਹਮਲੇ ਦੀ ਯੋਜਨਾ ਬਣਾਉਣ ਵਾਲੇ, ਵਿੱਤੀ ਸਹਾਇਤਾ ਜਾਂ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਾਲੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਇਸ ਸਬੰਧੀ ਐਫਆਈਆਰ ਨੰਬਰ 111 ਮਿਤੀ 01.06.2026 ਨੂੰ ਬੀਐਨਐਸ ਦੀ ਧਾਰਾ 103 ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਫਿਰੋਜ਼ਪੁਰ ਦੇ ਪੁਲਿਸ ਸਟੇਸ਼ਨ ਮੱਖੂ ਵਿਖੇ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ।

 

Have something to say? Post your comment

 
 
 
 

ਪੰਜਾਬ

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ -ਹਰਪਾਲ ਸਿੰਘ ਚੀਮਾ

ਇੱਕ ਦਿਨਾ ਵਿਸ਼ੇਸ਼ ਕੈਂਪ ਦੌਰਾਨ ਲਗਭਗ 1 ਲੱਖ ਵੋਟਰਾਂ ਦੀ ਮੈਪਿੰਗ ਕੀਤੀ- ਅਨਿੰਦਿਤਾ ਮਿਤਰਾ

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕਾਂਗਰਸ ਦੇ ਹਮਲੇ ਨੂੰ ਸਿੱਖ ਇਤਿਹਾਸ ਦਾ ਦਰਦਨਾਕ ਅਧਿਆਇ ਕਰਾਰ ਦਿੱਤਾ ਕੇਵਲ ਸਿੰਘ ਢਿੱਲੋਂ ਨੇ

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਮੁੱਖ ਮੰਤਰੀ ਸੈਣੀ ਦੀ ਜਨਤਕ ਮੀਟਿੰਗ ਦਾ ਵੀਡੀਓ ਸਾਂਝਾ ਕਰਦੇ ਹੋਏ ਹਰਪਾਲ ਚੀਮਾ ਨੇ ਕਿਹਾ, "ਭਾਜਪਾ ਪੰਜਾਬ ਦੇ ਲੋਕਾਂ ਨਾਲ ਜੁੜਨ ਵਿੱਚ ਅਸਫਲ ਰਹੀ

ਪੰਜਾਬ ਦੀ ਉਚੇਰੀ ਸਿੱਖਿਆ ਨੂੰ ਰੋਜ਼ਗਾਰ ਅਤੇ ਉਦਯੋਗ ਦੀਆਂ ਭਵਿੱਖੀ ਲੋੜਾਂ ਅਨੁਸਾਰ ਢਾਲਿਆ ਜਾ ਰਿਹੈ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

ਜੂਨ 1984 ਦੇ ਘੱਲੂਆਰੇ ਦੀ ਪੀੜਾ ਨੂੰ ਸਿੱਖ ਕਦੇ ਵੀ ਭੁੱਲ ਨਹੀਂ ਸਕਦੇ- ਐਡਵੋਕੇਟ ਧਾਮੀ

ਸਰਕਾਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ ਦੇਸ਼ ’ਚ ਬਰਾਬਰ ਦੇ ਭਾਈਵਾਲ ਹਨ, ਦੂਜੇ ਦਰਜੇ ਦੇ ਸ਼ਹਿਰੀ ਨਹੀਂ- ਜਥੇਦਾਰ ਗੜਗੱਜ

ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੀਆਂ ਪੰਥਕ ਸੰਸਥਾਵਾਂ ਇੱਕਜੁੱਟ ਹੋਣ : ਹਰਮੀਤ ਸਿੰਘ ਕਾਲਕਾ