BREAKING NEWS
ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦਵਿਸ਼ੇਸ਼ ਰਾਜ-ਪੱਧਰੀ ਮੁਹਿੰਮ ਦੌਰਾਨ ਪੰਜਾਬ ਸਰਕਾਰ ਕਿਰਤੀਆਂ ਦੀ ਰਜਿਸਟ੍ਰੇਸ਼ਨ ਦਾ ਖ਼ਰਚਾ ਖ਼ੁਦ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਦੀ ਉਚੇਰੀ ਸਿੱਖਿਆ ਨੂੰ ਰੋਜ਼ਗਾਰ ਅਤੇ ਉਦਯੋਗ ਦੀਆਂ ਭਵਿੱਖੀ ਲੋੜਾਂ ਅਨੁਸਾਰ ਢਾਲਿਆ ਜਾ ਰਿਹੈ: ਹਰਜੋਤ ਸਿੰਘ ਬੈਂਸਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਨੈਸ਼ਨਲ

6 ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ: ਹਰਮੀਤ ਸਿੰਘ ਕਾਲਕਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 07, 2026 07:40 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਕਮੇਟੀ ਮੈਂਬਰ ਸੁਖਵਿੰਦਰ ਸਿੰਘ ਬੱਬਰ, ਭੁਪਿੰਦਰ ਸਿੰਘ ਭੁੱਲਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਕਾਲਕਾ ਨੇ ਕਿਹਾ ਕਿ 6 ਜੂਨ 1984 ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 1984 ਤੋਂ 1994 ਤੱਕ ਦੇ ਸੰਘਰਸ਼ ਦੌਰਾਨ ਕੁਰਬਾਨੀਆਂ ਦੇਣ ਵਾਲੇ ਸਿੰਘਾਂ ਨੂੰ ਵੀ ਯਾਦ ਕੀਤਾ ਗਿਆ ਅਤੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਅਰਦਾਸ ਕੀਤੀ ਗਈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਪੰਥ ਨੂੰ ਏਕਤਾ ਅਤੇ ਸੋਝੀ ਬਖ਼ਸ਼ਣ ਤਾਂ ਜੋ ਕੌਮ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾ ਸਕੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੀਆਂ ਮੁਹਿੰਮਾਂ ਵਿੱਚ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਸਕੇ।
ਕਾਲਕਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦਮਦਮੀ ਟਕਸਾਲ ਦੇ ਮੁੱਖ ਦਫ਼ਤਰ ਮਹਿਤਾ ਚੌਂਕ ਵਿਖੇ ਬਾਬਾ ਹਰਨਾਮ ਸਿੰਘ ਧੂਮਾ ਦੀ ਅਗਵਾਈ ਹੇਠ ਹੋਏ ਸਮਾਗਮ ਵਿੱਚ ਵੀ ਦਿੱਲੀ ਕਮੇਟੀ ਨੇ ਹਾਜ਼ਰੀ ਭਰੀ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਕੌਮ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਧਰਮ ਪਰਿਵਰਤਨ ਦੀ ਹੈ। ਇਸ ਲਈ ਸਾਰੀਆਂ ਧਾਰਮਿਕ ਜਥੇਬੰਦੀਆਂ ਨੂੰ ਰਾਜਨੀਤਿਕ ਸਵਾਰਥਾਂ ਤੋਂ ਉੱਪਰ ਉੱਠ ਕੇ ਇਕ ਮੰਚ 'ਤੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਿੱਜੀ ਮਤਭੇਦਾਂ ਅਤੇ ਹਉਮੈ ਨੂੰ ਪਾਸੇ ਰੱਖ ਕੇ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਬੇਅਦਬੀ ਵਿਰੋਧੀ ਬਿੱਲ ਬਾਰੇ ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਮਾਮਲੇ ਵਿੱਚ ਹੋਈਆਂ ਵਿਚਾਰ-ਵਟਾਂਦਰਿਆਂ ਤੋਂ ਲਗਾਤਾਰ ਨਜ਼ਰਅੰਦਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਨੂੰਨ ਬਣਾਉਣਾ ਸਰਕਾਰ ਦਾ ਕੰਮ ਹੈ, ਪਰ ਪੰਥ ਦੀਆਂ ਭਾਵਨਾਵਾਂ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਕਾਲਕਾ ਨੇ ਸੁਝਾਅ ਦਿੱਤਾ ਕਿ ਜੇ ਬਿੱਲ ਵਿੱਚ ਕੋਈ ਕਮੀਆਂ ਹਨ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇੱਕ ਕਮੇਟੀ ਬਣਾ ਕੇ ਲੋੜੀਂਦੀਆਂ ਸੋਧਾਂ ਲਈ ਸਿਫ਼ਾਰਸ਼ਾਂ ਪੰਜਾਬ ਸਰਕਾਰ ਨੂੰ ਭੇਜੀਆਂ ਜਾਣ। ਉਨ੍ਹਾਂ ਕਿਹਾ ਕਿ ਪੰਥਕ ਜਥੇਬੰਦੀਆਂ ਦੀ ਰਾਇ ਲੈ ਕੇ ਹੀ ਅਜਿਹੇ ਸੰਵੇਦਨਸ਼ੀਲ ਮਸਲਿਆਂ 'ਤੇ ਅੱਗੇ ਵਧਣਾ ਚਾਹੀਦਾ ਹੈ।

Have something to say? Post your comment

 
 
 
 

ਨੈਸ਼ਨਲ

ਗੁਰਦੁਆਰਾ ਬੰਗਲਾ ਸਾਹਿਬ ਵਿਖ਼ੇ ਧਰਮ ਪ੍ਰਚਾਰ ਮੁੱਖੀ ਆਸਾ ਦੀ ਵਾਰ ਵੀ ਸਮੇਂ ਸਿਰ ਨਾ ਕਰਵਾ ਸਕੇ, ਦੇਣ ਅਸਤੀਫਾ- ਵੀਰਜੀ

ਦਿੱਲੀ ਦੀ ਅਦਾਲਤ ਨੇ ਸਿੱਖ ਕਤਲੇਆਮ ਵਿਚ ਨਾਮਜਦ ਜਗਦੀਸ਼ ਟਾਈਟਲਰ ਨੂੰ ਪਾਸਪੋਰਟ ਨਵਿਆਉਣ ਲਈ ਐਨਓਸੀ ਦਿੱਤਾ

ਜੂਨ 84 ਦੇ ਫੌਜੀ ਹਮਲੇ ਦੀ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜਾਂ ਦੁਆਰਾ ਸਮਾਂ ਬੱਧ ਜਾਂਚ ਕੀਤੀ ਜਾਵੇ ਬੱਬਰ ਨੇ ਲਿਖਿਆ ਪ੍ਰਧਾਨ ਮੰਤਰੀ ਨੂੰ ਪੱਤਰ

ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ, ਮੁੱਖ ਮੰਤਰੀ ਮੋਹਨ ਯਾਦਵ ਸਮੇਤ ਸੀਨੀਅਰ ਆਗੂ ਰਹੇ ਮੌਜੂਦ

ਜੂਨ 84 ਘਲੂਘਾਰਾ: ਸਿੱਖਾਂ ਦੇ ਸਭ ਤੋਂ ਪਵਿੱਤਰ ਅਸਥਾਨ 'ਤੇ ਫੌਜੀ ਕਹਿਰ ਅੱਜ ਵੀ ਗਵਾਹ ਹੈ ਅਕਾਲ ਤਖ਼ਤ: ਕੈਨੇਡੀਅਨ ਸਿੱਖ

ਜੂਨ 84 ਤੀਜੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਨੌਜਵਾਨਾਂ ਨੂੰ ਇਤਿਹਾਸ ਜਾਣਨ ਦੀ ਅਪੀਲ: ਪਰਮਜੀਤ ਸਿੰਘ ਸਰਨਾ

ਵਿਸ਼ਵ ਵਾਤਾਵਰਣ ਦਿਵਸ ਮੌਕੇ ਰੁੱਖ ਲਗਾਉਣ ਤੇ ਵਾਤਾਵਰਣ ਸੰਭਾਲ ਦਾ ਸੱਦਾ: ਕਾਲਕਾ, ਕਾਹਲੋਂ

ਜੂਨ 1984: ਜਦੋਂ ਗੁਰੂ ਘਰ ਹੋਏ ਲਹੂ-ਲੁਹਾਣ, ਕੌਮ ਦੇ ਦਿਲਾਂ ਵਿੱਚ ਸਦਾ ਲਈ ਵੱਸ ਗਿਆ ਨਾ ਮਿਟਣ ਵਾਲਾ ਦਰਦ : ਭਾਈ ਉਂਕਾਰ ਸਿੰਘ

ਜੂਨ 1984 ਦਾ ਘਲੂਘਾਰਾ: ਸਿੰਘ ਸਿੰਘਣੀਆਂ ਦੀ ਸ਼ਹਾਦਤ, ਸਿਦਕ ਅਤੇ ਖਾਲਸਾਈ ਜਜ਼ਬੇ ਦੀ ਅਮਰ ਮਿਸਾਲ: ਅਖੰਡ ਕੀਰਤਨੀ ਜਥਾ ਵਿਸ਼ਵਵਿਆਪੀ

ਹਰਮੀਤ ਸਿੰਘ ਕਾਲਕਾ "ਪੰਥ ਰਤਨ ਜਾਂ ਨਾਕਾਮੀਆਂ ਦਾ ਰਤਨ..?" — ਪਰਮਜੀਤ ਸਿੰਘ ਵੀਰਜੀ