BREAKING NEWS
ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦਵਿਸ਼ੇਸ਼ ਰਾਜ-ਪੱਧਰੀ ਮੁਹਿੰਮ ਦੌਰਾਨ ਪੰਜਾਬ ਸਰਕਾਰ ਕਿਰਤੀਆਂ ਦੀ ਰਜਿਸਟ੍ਰੇਸ਼ਨ ਦਾ ਖ਼ਰਚਾ ਖ਼ੁਦ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਦੀ ਉਚੇਰੀ ਸਿੱਖਿਆ ਨੂੰ ਰੋਜ਼ਗਾਰ ਅਤੇ ਉਦਯੋਗ ਦੀਆਂ ਭਵਿੱਖੀ ਲੋੜਾਂ ਅਨੁਸਾਰ ਢਾਲਿਆ ਜਾ ਰਿਹੈ: ਹਰਜੋਤ ਸਿੰਘ ਬੈਂਸਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਪੰਜਾਬ

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਖਾਲਸਾ /ਕੌਮੀ ਮਾਰਗ ਬਿਊਰੋ | June 07, 2026 08:46 PM


ਲੁਧਿਆਣਾ, - ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੂਰੀ ਸ਼ਰਧਾ ਭਾਵਨਾ ਦੇ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜੂਨ '84 ਦੌਰਾਨ ਵਾਪਰੇ ਘੱਲੂਘਾਰੇ ਦੌਰਾਨ ਆਪਣੇ ਅਣਖੀ ਸਾਥੀਆਂ ਨਾਲ ਸ਼ਹਾਦਤ ਦਾ ਜਾਮ ਪੀਣ ਵਾਲੇ ਦਮਦਮੀ ਟਕਸਾਲ ਦੇ 14ਵੇਂ ਮੁੱਖੀ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆ ਦੀ ਯਾਦ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਦੇ ਅੰਦਰ ਗੁਰੂ ਘਰ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ ਜਫ਼ਰਵਾਲ ਹਜੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਾਲਿਆ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਮੇਤ ਪ੍ਰਮੁੱਖ ਗੁਰਧਾਮਾਂ ਦੀ ਰਾਖੀ ਕਰਨ ਲਈ ਜੂਨ 84 ਦੌਰਾਨ ਭਾਰਤੀ ਫੌਜ ਹੱਥੋਂ ਸ਼ਹੀਦ ਹੋਣ ਵਾਲੇ ਸਮੂਹ ਸਿੰਘ, ਖਾਸ ਕਰਕੇ ਦਮਦਮੀ ਟਕਸਾਲ ਦੇ 14ਵੇਂ ਮੁੱਖੀ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੀ ਸ਼ਹਾਦਤ ਇਤਿਹਾਸ ਅੰਦਰ ਸੁਨਹਿਰੀ ਅੱਖਰਾਂ ਵਿੱਚ ਲਿਖੀ ਗਈ ਹੈ।ਉਨ੍ਹਾਂ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਸਿੱਖ ਧਰਮ ਦੇ ਪ੍ਰਚਾਰਕ, ਅਣਖ ਅਤੇ ਕੌਮੀ ਹੱਕਾਂ ਦੇ ਰਾਖੇ ਵਜੋਂ ਉੱਭਰੇ ਅਤੇ ਉਨ੍ਹਾਂ ਨੇ ਕੌਮੀ ਹੱਕਾਂ ਦੇ ਰਾਖੇ ਵਜੋਂ ਆਪਣੀ ਪਹਿਚਾਣ ਬਣਾਈ। ਉਨ੍ਹਾਂ ਨੇ ਕਿਹਾ ਕਿ ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਫੌਜੀ ਹਮਲੇ (ਆਪ੍ਰੇਸ਼ਨ ਬਲੂ ਸਟਾਰ) ਦੌਰਾਨ, ਉਨ੍ਹਾਂ ਨੇ ਕੌਮ ਦੀ ਖਾਤਰ ਬਹਾਦਰੀ ਨਾਲ ਲੜਦਿਆਂ ਸ਼ਹਾਦਤ ਪ੍ਰਾਪਤ ਕੀਤੀ। ਜਿਸ ਦੇ ਲਈ ਸਮੁੱਚਾ ਪੰਥ ਉਨ੍ਹਾਂ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕਰਦਾ ਹੈ! ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਸੰਤਾਂ ਵੱਲੋ ਬਖਸ਼ੇ ਭਗਤੀ ਤੇ ਸ਼ਕਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ । ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਕੀਰਤਨੀ ਜੱਥੇ ਦੇ ਸਮੂਹ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ! ਇਸ ਦੌਰਾਨ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਬੀਬੀ ਜਸਪ੍ਰੀਤ ਕੌਰ ਲਖਨਊ ਵਾਲੇ ਤੇ ਬੀਬੀ ਜਸਲੀਨ ਕੌਰ ਲੁਧਿਆਣੇ ਵਾਲਿਆ ਦੇ ਕੀਰਤਨੀ ਜੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕਰਨਗੇ । ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਐਨ. ਐਸ ਕਥੂਰੀਆਂ, ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ) ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਮਨਮੋਹਨ ਸਿੰਘ, ਜਗਬੀਰ ਸਿੰਘ ਹਰਵਿੰਦਰ ਸਿੰਘ (ਬਲਬੀਰ ਕਲਾਥ ਵਾਲੇ, )ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ , ਕਮਲਦੀਪ ਸਿੰਘ ਕਾਲੜਾ ਪਰਮਜੀਤ ਸਿੰਘ ਡੀਮਾਰਟੇ , ਪਰਮਿੰਦਰਪਾਲ ਸਿੰਘ ਡੀਮਾਰਟੇ , ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਭਗਵਿੰਦਰ ਕੌਰ ਸਲੂਜਾ, ਸਤਿੰਦਰਪਾਲ ਕੌਰ, ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ਤੇ ਹਾਜਰ ਸਨ!

Have something to say? Post your comment

 
 
 
 

ਪੰਜਾਬ

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ -ਹਰਪਾਲ ਸਿੰਘ ਚੀਮਾ

ਇੱਕ ਦਿਨਾ ਵਿਸ਼ੇਸ਼ ਕੈਂਪ ਦੌਰਾਨ ਲਗਭਗ 1 ਲੱਖ ਵੋਟਰਾਂ ਦੀ ਮੈਪਿੰਗ ਕੀਤੀ- ਅਨਿੰਦਿਤਾ ਮਿਤਰਾ

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕਾਂਗਰਸ ਦੇ ਹਮਲੇ ਨੂੰ ਸਿੱਖ ਇਤਿਹਾਸ ਦਾ ਦਰਦਨਾਕ ਅਧਿਆਇ ਕਰਾਰ ਦਿੱਤਾ ਕੇਵਲ ਸਿੰਘ ਢਿੱਲੋਂ ਨੇ

ਮੁੱਖ ਮੰਤਰੀ ਸੈਣੀ ਦੀ ਜਨਤਕ ਮੀਟਿੰਗ ਦਾ ਵੀਡੀਓ ਸਾਂਝਾ ਕਰਦੇ ਹੋਏ ਹਰਪਾਲ ਚੀਮਾ ਨੇ ਕਿਹਾ, "ਭਾਜਪਾ ਪੰਜਾਬ ਦੇ ਲੋਕਾਂ ਨਾਲ ਜੁੜਨ ਵਿੱਚ ਅਸਫਲ ਰਹੀ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਪੰਜਾਬ ਦੀ ਉਚੇਰੀ ਸਿੱਖਿਆ ਨੂੰ ਰੋਜ਼ਗਾਰ ਅਤੇ ਉਦਯੋਗ ਦੀਆਂ ਭਵਿੱਖੀ ਲੋੜਾਂ ਅਨੁਸਾਰ ਢਾਲਿਆ ਜਾ ਰਿਹੈ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

ਜੂਨ 1984 ਦੇ ਘੱਲੂਆਰੇ ਦੀ ਪੀੜਾ ਨੂੰ ਸਿੱਖ ਕਦੇ ਵੀ ਭੁੱਲ ਨਹੀਂ ਸਕਦੇ- ਐਡਵੋਕੇਟ ਧਾਮੀ

ਸਰਕਾਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ ਦੇਸ਼ ’ਚ ਬਰਾਬਰ ਦੇ ਭਾਈਵਾਲ ਹਨ, ਦੂਜੇ ਦਰਜੇ ਦੇ ਸ਼ਹਿਰੀ ਨਹੀਂ- ਜਥੇਦਾਰ ਗੜਗੱਜ

ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੀਆਂ ਪੰਥਕ ਸੰਸਥਾਵਾਂ ਇੱਕਜੁੱਟ ਹੋਣ : ਹਰਮੀਤ ਸਿੰਘ ਕਾਲਕਾ