ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 08, 2026 07:29 PM


ਅੰਮ੍ਰਿਤਸਰ-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 541 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 10 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 561 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਦੂਤਾਵਾਸ ਵੱਲੋਂ 541 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 20 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲ ਸਕਿਆ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ 18 ਜੂਨ ਨੂੰ ਹੋਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਲਈ ਇਹ ਜਥਾ 10 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ ਸ਼ਹੀਦੀ ਦਿਹਾੜੇ ਸਬੰਧੀ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਉਪਰੰਤ 19 ਜੂਨ ਨੂੰ ਵਾਪਸ ਦੇਸ਼ ਪਰਤੇਗਾ।
ਸ. ਮਥਰੇਵਾਲ ਨੇ ਦੱਸਿਆ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਜਿਨ੍ਹਾਂ ਦੇ ਵੀਜੇ ਲੱਗੇ ਹਨ ਉਹ ਆਪਣੇ ਪਾਸਪੋਰਟ 9 ਜੂਨ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ ਉਨ੍ਹਾਂ ਦਾ ਸੀਰੀਅਲ ਨੰਬਰ 82, 85, 86, 102, 125, 138, 182, 183, 240, 251, 293, 329, 330, 331, 352, 395, 438, 439, 440, 441 ਹੈ।

Have something to say? Post your comment

 
 
 
 

ਪੰਜਾਬ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ,-ਮੁੱਖ ਮੰਤਰੀ ਭਗਵੰਤ ਮਾਨ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਜਿੱਥੇ 2017 ਤੋਂ ਦੇਸ਼ ਭਰ ਵਿੱਚ 93 ਪੇਪਰ ਲੀਕ ਹੋਏ, ਉਥੇ 2022 ਤੋਂ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵੜਿੰਗ ਨੇ ਐਸਵਾਈਐਲ ਅਤੇ ਚੰਡੀਗੜ੍ਹ ਦੇ ਤਬਾਦਲੇ ਦੇ ਮੁੱਦੇ 'ਤੇ ਸੈਣੀ ਨੂੰ ਕੀਤੇ ਸਵਾਲ

ਪੰਜਾਬੀ ਯੂਨੀਵਰਸਿਟੀ ਵੱਲੋਂ ਸਬੰਧਿਤ ਕਾਲਜਾਂ ਲਈ ਐਂਡੋਮੈਂਟ ਫੰਡ ਦੁੱਗਣਾ ਕਰਨ ਦਾ ਫੈਸਲਾ ਬੇਤੁਕਾ : ਛੀਨਾ

ਪੰਜਾਬ ਸਰਕਾਰ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ: ਮੁੱਖ ਚੋਣ ਅਫ਼ਸਰ

ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

750 ਅੰਨਦਾਤਿਆਂ ਦੀ ਸ਼ਹਾਦਤ ਭੁੱਲ ਨਹੀਂ ਸਕਦਾ ਪੰਜਾਬ, ਕਿਸਾਨਾਂ 'ਤੇ ਅੱਤਿਆਚਾਰ ਕਰਨ ਵਾਲੀ ਭਾਜਪਾ ਨੂੰ ਲੋਕ ਕਦੇ ਮੁਆਫ਼ ਨਹੀਂ ਕਰਨਗੇ: ਚੀਮਾ