ਪੰਜਾਬ

ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ: ਮੁੱਖ ਚੋਣ ਅਫ਼ਸਰ

ਕੌਮੀ ਮਾਰਗ ਬਿਊਰੋ | June 08, 2026 07:28 PM

ਚੰਡੀਗੜ੍ਹ- ਪੰਜਾਬ ਰਾਜ ਵਿੱਚ ਨਿਰਧਾਰਤ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਸੁਚਾਰੂ ਅਮਲ ਨੂੰ ਅੰਜਾਮ ਦੇਣ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿਖੇ ਸੋਮਵਾਰ ਨੂੰ ਚੋਣ ਪ੍ਰਕਿਰਿਆ ਨਾਲ ਸਬੰਧਤ ਅਧਿਕਾਰੀਆਂ ਲਈ ਸੂਬਾ ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।

ਇਸ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਮੁੱਖ ਚੋਣ ਅਧਿਕਾਰੀ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਐਸ.ਆਈ.ਆਰ. ਦਾ ‘ਘਰ-ਘਰ ਗਣਨਾ ਪੜਾਅ’ 25 ਜੂਨ, 2026 ਤੋਂ ਸੂਬੇ ਭਰ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਸਬੰਧੀ ਸਾਰੀਆਂ ਹਦਾਇਤਾਂ, ਪ੍ਰਕਿਰਿਆਵਾਂ ਅਤੇ ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਸਮਝਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਸਟਾਫ ਨੂੰ ਇਸ ਕੰਮ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਸਹੀ ਤੇ ਸੁਚੱਜੀ ਸਿਖਲਾਈ ਮਿਲੇਗੀ।


ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਵੋਟਰ ਜਾਂ ਕਰਮਚਾਰੀ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਵਾਇਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰਿਆਂ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਵੋਟਰ ਜਾਂ ਕਰਮਚਾਰੀ ਨੂੰ ਕੋਈ ਮੁਸ਼ਕਲ ਨਾ ਆਵੇ।

ਉਨ੍ਹਾਂ ਨੇ ਸੂਬੇ ਦੇ ਸਾਰੇ ਡੀ.ਈ.ਓਜ਼. ਅਤੇ ਈ.ਆਰ.ਓਜ਼. ਨੂੰ ਹਦਾਇਤ ਕੀਤੀ ਕਿ ਉਹ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਸਬੰਧੀ ਆਪੋ-ਆਪਣੇ ਖੇਤਰਾਂ ਵਿੱਚ ਕਰਵਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਤਾਂ ਜੋ ਐਸ.ਆਈ.ਆਰ. ਪ੍ਰਕਿਰਿਆ ਸਬੰਧੀ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਸਟਾਫ਼ ਦੇ ਹਰ ਸਵਾਲ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬੀਐਲਓਜ਼ ਨੂੰ ਜਿੰਨੀ ਬਿਹਤਰ ਸਿਖਲਾਈ ਦਿੱਤੀ ਜਾਵੇਗੀ, ਸਾਰੀ ਪ੍ਰਕਿਰਿਆ ਓਨੀ ਹੀ ਸੁਚਾਰੂ ਹੋਵੇਗੀ।

ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਬਾਰੇ ਜਾਣੂ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸਹਿਯੋਗ ਕਰਨ ਲਈ ਬੇਨਤੀ ਕੀਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਨਾ ਕਿਸੇ ਯੋਗ ਵਿਅਕਤੀ ਦੀ ਵੋਟ ਗਲਤ ਤਰੀਕੇ ਨਾਲ ਨਾ ਕੱਟੀ ਜਾਵੇ ਅਤੇ ਨਾ ਹੀ ਕੋਈ ਅਯੋਗ ਵਿਅਕਤੀ ਗ਼ੈਰ-ਵਾਜਿਬ ਢੰਗ ਨਾਲ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ।

 

Have something to say? Post your comment

 
 
 
 

ਪੰਜਾਬ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਜਿੱਥੇ 2017 ਤੋਂ ਦੇਸ਼ ਭਰ ਵਿੱਚ 93 ਪੇਪਰ ਲੀਕ ਹੋਏ, ਉਥੇ 2022 ਤੋਂ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵੜਿੰਗ ਨੇ ਐਸਵਾਈਐਲ ਅਤੇ ਚੰਡੀਗੜ੍ਹ ਦੇ ਤਬਾਦਲੇ ਦੇ ਮੁੱਦੇ 'ਤੇ ਸੈਣੀ ਨੂੰ ਕੀਤੇ ਸਵਾਲ

ਪੰਜਾਬੀ ਯੂਨੀਵਰਸਿਟੀ ਵੱਲੋਂ ਸਬੰਧਿਤ ਕਾਲਜਾਂ ਲਈ ਐਂਡੋਮੈਂਟ ਫੰਡ ਦੁੱਗਣਾ ਕਰਨ ਦਾ ਫੈਸਲਾ ਬੇਤੁਕਾ : ਛੀਨਾ

ਪੰਜਾਬ ਸਰਕਾਰ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

750 ਅੰਨਦਾਤਿਆਂ ਦੀ ਸ਼ਹਾਦਤ ਭੁੱਲ ਨਹੀਂ ਸਕਦਾ ਪੰਜਾਬ, ਕਿਸਾਨਾਂ 'ਤੇ ਅੱਤਿਆਚਾਰ ਕਰਨ ਵਾਲੀ ਭਾਜਪਾ ਨੂੰ ਲੋਕ ਕਦੇ ਮੁਆਫ਼ ਨਹੀਂ ਕਰਨਗੇ: ਚੀਮਾ

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ -ਹਰਪਾਲ ਸਿੰਘ ਚੀਮਾ