ਪੰਜਾਬ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 09, 2026 07:41 PM

ਅੰਮ੍ਰਿਤਸਰ-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਭਲਕੇ 10 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਣਗੇ। ਜਿਨ੍ਹਾਂ ਸ਼ਰਧਾਲੂਆਂ ਦੇ ਵੀਜੇ ਲੱਗੇ ਹਨ, ਉਨ੍ਹਾਂ ਨੇ ਅੱਜ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਵੀਜਾ ਲੱਗੇ ਪਾਸਪੋਰਟ ਪ੍ਰਾਪਤ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਮੈਂਬਰ ਸ. ਗੁਰਮੀਤ ਸਿੰਘ ਬੂਹ ਜਾਣਗੇ।
ਅੱਜ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਵੰਡਣ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦਰਸ਼ਨਾਂ ਦੀ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਜਥੇ ਵਿਚ ਜਾ ਰਹੇ ਸ਼ਰਧਾਲੂਆਂ ਅੰਦਰ ਉਤਸ਼ਾਹ ਤੇ ਖੁਸ਼ੀ ਹੋਣਾ ਕੁਦਰਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ 10 ਜੂਨ ਨੂੰ ਸਵੇਰੇ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 561 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 541 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਆਪਣੇ ਪਾਸਪੋਰਟ ਪ੍ਰਾਪਤ ਕਰਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਸ. ਗੁਰਮੀਤ ਸਿੰਘ ਮੁਕਤਸਰੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਯਾਤਰਾ ਵਿਭਾਗ ਦੇ ਇੰਚਾਰਜ ਸ. ਜਗਜੀਤ ਸਿੰਘ ਆਦਿ ਹਾਜਰ ਸਨ।

Have something to say? Post your comment

 
 
 
 

ਪੰਜਾਬ

ਕਿਲਾ ਮੁਬਾਰਕ, ਬਠਿੰਡਾ ਵਿਖੇ ਜੂਨ 84 ਦੇ ਘੱਲੂਘਾਰੇ ਨੂੰ ਸਮਰਪਿਤ ਗੁਰਮਤਿ ਸਮਾਗਮ 12 ਜੂਨ ਨੂੰ: ਬਾਬਾ ਮਹਿਰਾਜ

ਸਥਾਨਕ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਾਰਜਾਂ ਸਬੰਧੀ ਯੋਜਨਾਵਾਂ ਨੂੰ ਅੱਗੇ ਵਧਾਇਆ ਜਾਵੇਗਾ- ਐਡਵੋਕੇਟ ਧਾਮੀ

ਭਾਈ ਅਮਰੀਕ ਸਿੰਘ ਦੇ ਨਾਲ ਖ਼ਾਲਸਾ ਕਾਲਜ ਵਿਚ ਬਿਤਾਏ ਪਲ ਅੱਜ ਵੀ ਮੇਰੀਆਂ ਸੁਨਹਿਰੀ ਯਾਦਾ -ਅਮਰਜੀਤ ਸਿੰਘ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ,-ਮੁੱਖ ਮੰਤਰੀ ਭਗਵੰਤ ਮਾਨ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਜਿੱਥੇ 2017 ਤੋਂ ਦੇਸ਼ ਭਰ ਵਿੱਚ 93 ਪੇਪਰ ਲੀਕ ਹੋਏ, ਉਥੇ 2022 ਤੋਂ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵੜਿੰਗ ਨੇ ਐਸਵਾਈਐਲ ਅਤੇ ਚੰਡੀਗੜ੍ਹ ਦੇ ਤਬਾਦਲੇ ਦੇ ਮੁੱਦੇ 'ਤੇ ਸੈਣੀ ਨੂੰ ਕੀਤੇ ਸਵਾਲ

ਪੰਜਾਬੀ ਯੂਨੀਵਰਸਿਟੀ ਵੱਲੋਂ ਸਬੰਧਿਤ ਕਾਲਜਾਂ ਲਈ ਐਂਡੋਮੈਂਟ ਫੰਡ ਦੁੱਗਣਾ ਕਰਨ ਦਾ ਫੈਸਲਾ ਬੇਤੁਕਾ : ਛੀਨਾ

ਪੰਜਾਬ ਸਰਕਾਰ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ