BREAKING NEWS
ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਪਨਬੱਸ ਦੇ ਬੇੜੇ ਵਿੱਚ 15 ਨਵੀਆਂ ਪ੍ਰੀਮੀਅਮ ਏਅਰਪੋਰਟ ਬੱਸਾਂ ਕੀਤੀਆਂ ਜਾ ਰਹੀਆਂ ਸ਼ਾਮਲ; 5 ਵੋਲਵੋ ਬੱਸਾਂ ਪਦਾ ਹਿਲਾ ਬੇੜਾ ਅੱਜ ਰਵਾਨਾ: ਹਰਪਾਲ ਸਿੰਘ ਚੀਮਾਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇਜਿੱਥੇ 2017 ਤੋਂ ਦੇਸ਼ ਭਰ ਵਿੱਚ 93 ਪੇਪਰ ਲੀਕ ਹੋਏ, ਉਥੇ 2022 ਤੋਂ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਰਕਾਰ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ

ਸਥਾਨਕ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਾਰਜਾਂ ਸਬੰਧੀ ਯੋਜਨਾਵਾਂ ਨੂੰ ਅੱਗੇ ਵਧਾਇਆ ਜਾਵੇਗਾ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 09, 2026 07:43 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਦਾ ਅਮਰੀਕਾ ਪਹੁੰਚਣ ’ਤੇ ਸੈਨਫਰਾਂਸਿਸਕੋ ਦੇ ਹਵਾਈ ਅੱਡੇ ’ਤੇ ਸਥਾਨਕ ਸਿੱਖ ਆਗੂਆਂ ਤੇ ਸੰਗਤਾਂ ਵੱਲੋਂ ਜ਼ੋਰਦਾਰ ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਵਫ਼ਦ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਸਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਵੱਲੋਂ ਦਿੱਤੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਵਿਦੇਸ਼ਾਂ ਅੰਦਰ ਵੱਸਦਾ ਸਿੱਖ ਭਾਈਚਾਰਾ ਪੰਥਕ ਸਰੋਕਾਰਾਂ ਪ੍ਰਤੀ ਹਮੇਸ਼ਾ ਸਮਰਪਤ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਵਾਸੀ ਸਿੱਖ ਭਾਈਚਾਰੇ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਇਸੇ ਮੰਤਵ ਲਈ ਉਹ ਵਫ਼ਦ ਸਮੇਤ ਅਮਰੀਕਾ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਥੋਂ ਦੇ ਸਿੱਖ ਆਗੂਆਂ ਅਤੇ ਸੰਗਤਾਂ ਨਾਲ ਵਿਚਾਰ ਕਰਕੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਭਵਿੱਖੀ ਯੋਜਨਾਵਾਂ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ ਅਤੇ ਸਿੱਖ ਮਿਸ਼ਨ ਦੀ ਸਥਾਪਨਾ ਦੇ ਕਾਰਜ ਨੂੰ ਪੂਰਾ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਥਾਨਕ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਾਰਜਾਂ ਸਬੰਧੀ ਯੋਜਨਾਵਾਂ ਨੂੰ ਆਪਸੀ ਸਲਾਹ-ਮਸ਼ਵਰੇ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਵਿਚ ਸਹਿਯੋਗੀ ਬਣਨ ਦੀ ਅਪੀਲ ਕੀਤੀ।
ਸ਼੍ਰੋਮਣੀ ਕਮੇਟੀ ਵਫ਼ਦ ਦਾ ਸਵਾਗਤ ਕਰਨ ਵਾਲਿਆਂ ’ਚ ਅਮਰੀਕਾ ਨਿਵਾਸੀ ਸ. ਕਰਮਦੀਪ ਸਿੰਘ ਬੈਂਸ, ਸ. ਹਰਗੁਰਜੀਤ ਸਿੰਘ ਬੱਲ, ਸ. ਦਲਬੀਰ ਸਿੰਘ ਗਿੱਲ, ਸ. ਪਰਮਜੀਤ ਸਿੰਘ ਗਿੱਲ, ਸ. ਗੁਰਮੀਤ ਸਿੰਘ ਗਿੱਲ, ਸ. ਗੁਰਨਾਮ ਸਿੰਘ ਪੰਮਾ, ਸ. ਕੁਲਵੰਤ ਸਿੰਘ ਖੈਹਰਾ, ਸ. ਬਲਜੀਤ ਸਿੰਘ ਮਾਨ, ਸ. ਜੀਵਨ ਸਿੰਘ, ਸ. ਗੁਰਸੇਵਕ ਸਿੰਘ ਭੰਗੂ, ਸ. ਸੁਖਵੰਤ ਸਿੰਘ ਖੈਹਰਾ, ਸ. ਸੁਖਵਿੰਦਰ ਸਿੰਘ, ਸ. ਨਿਰਮਲ ਸਿੰਘ ਜੰਡਾਂ, ਸ. ਮੁਖਤਿਆਰ ਸਿੰਘ ਗਰੇਵਾਲ, ਸ. ਗੁਰਪ੍ਰੀਤ ਸਿੰਘ ਗਿੱਲ, ਸ. ਇੰਦਰਜੀਤ ਸਿੰਘ ਹੈਪੀ, ਸ. ਦਲਬੀਰ ਸਿੰਘ ਸੰਘੇੜਾ, ਸ. ਜੋਗਿੰਦਰ ਸਿੰਘ ਨਿੱਜਰ ਅਤੇ ਹੋਰ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ 'ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਮਾਨ

ਮਨਪ੍ਰੀਤ ਸਿੰਘ ਇਆਲੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਿਲੀ ਜਿੰਮੇਵਾਰੀ ਤੋਂ ਭਗੌੜਾ ਹੋਇਆ- ਵਡਾਲਾ/ ਛੋਟੇਪੁਰ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਨਬੱਸ ਦੇ ਬੇੜੇ ਵਿੱਚ 15 ਨਵੀਆਂ ਪ੍ਰੀਮੀਅਮ ਏਅਰਪੋਰਟ ਬੱਸਾਂ ਕੀਤੀਆਂ ਜਾ ਰਹੀਆਂ ਸ਼ਾਮਲ; 5 ਵੋਲਵੋ ਬੱਸਾਂ ਪਦਾ ਹਿਲਾ ਬੇੜਾ ਅੱਜ ਰਵਾਨਾ: ਹਰਪਾਲ ਸਿੰਘ ਚੀਮਾ

ਕਿਲਾ ਮੁਬਾਰਕ, ਬਠਿੰਡਾ ਵਿਖੇ ਜੂਨ 84 ਦੇ ਘੱਲੂਘਾਰੇ ਨੂੰ ਸਮਰਪਿਤ ਗੁਰਮਤਿ ਸਮਾਗਮ 12 ਜੂਨ ਨੂੰ: ਬਾਬਾ ਮਹਿਰਾਜ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ

ਭਾਈ ਅਮਰੀਕ ਸਿੰਘ ਦੇ ਨਾਲ ਖ਼ਾਲਸਾ ਕਾਲਜ ਵਿਚ ਬਿਤਾਏ ਪਲ ਅੱਜ ਵੀ ਮੇਰੀਆਂ ਸੁਨਹਿਰੀ ਯਾਦਾ -ਅਮਰਜੀਤ ਸਿੰਘ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ,-ਮੁੱਖ ਮੰਤਰੀ ਭਗਵੰਤ ਮਾਨ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਜਿੱਥੇ 2017 ਤੋਂ ਦੇਸ਼ ਭਰ ਵਿੱਚ 93 ਪੇਪਰ ਲੀਕ ਹੋਏ, ਉਥੇ 2022 ਤੋਂ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ