BREAKING NEWS
ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਪਨਬੱਸ ਦੇ ਬੇੜੇ ਵਿੱਚ 15 ਨਵੀਆਂ ਪ੍ਰੀਮੀਅਮ ਏਅਰਪੋਰਟ ਬੱਸਾਂ ਕੀਤੀਆਂ ਜਾ ਰਹੀਆਂ ਸ਼ਾਮਲ; 5 ਵੋਲਵੋ ਬੱਸਾਂ ਪਦਾ ਹਿਲਾ ਬੇੜਾ ਅੱਜ ਰਵਾਨਾ: ਹਰਪਾਲ ਸਿੰਘ ਚੀਮਾਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇਜਿੱਥੇ 2017 ਤੋਂ ਦੇਸ਼ ਭਰ ਵਿੱਚ 93 ਪੇਪਰ ਲੀਕ ਹੋਏ, ਉਥੇ 2022 ਤੋਂ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਰਕਾਰ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ: ਪ੍ਰੋ. ਜਸਵੰਤ ਸਿੰਘ ਗੱਜਣਮਾਜਰਾਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਨੈਸ਼ਨਲ

ਦੇਹਰਾਦੂਨ ਵਿਖ਼ੇ ਨਿਰਮੋਲ ਗੁਰਮਤਿ ਕੈਂਪ 2026 ਸਫਲਤਾਪੂਰਵਕ ਸੰਪੰਨ, ਪ੍ਰਮੁੱਖ ਸ਼ਖਸੀਅਤਾਂ ਦਾ ਸਨਮਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 09, 2026 07:46 PM

ਨਵੀਂ ਦਿੱਲੀ- ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ, ਪਟੇਲ ਨਗਰ, ਦੇਹਰਾਦੂਨ ਵੱਲੋਂ 6 ਤੋਂ 9 ਜੂਨ ਤੱਕ ਆਯੋਜਿਤ ਨਿਰਮੋਲ ਗੁਰਮਤਿ ਕੈਂਪ 2026 ਸਫਲਤਾਪੂਰਵਕ ਸੰਪੰਨ ਹੋ ਗਿਆ। ਚਾਰ ਦਿਨਾਂ ਤੱਕ ਚੱਲੇ ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਭਾਗ ਲਿਆ ਅਤੇ ਗੁਰਮਤਿ ਸਿਧਾਂਤਾਂ, ਸਿੱਖ ਇਤਿਹਾਸ, ਗੁਰਬਾਣੀ ਵਿਚਾਰ ਅਤੇ ਸਿੱਖੀ ਜੀਵਨ ਮੁੱਲਾਂ ਬਾਰੇ ਡੂੰਘੀ ਜਾਣਕਾਰੀ ਹਾਸਲ ਕੀਤੀ। ਕੈਂਪ ਦੌਰਾਨ ਗਿਆਨੀ ਗੁਰਦੇਵ ਸਿੰਘ (ਆਸਟ੍ਰੇਲੀਆ), ਭਾਈ ਅਵਨੀਤ ਸਿੰਘ, ਭਾਈ ਹਰਤੇਰਥ ਸਿੰਘ, ਭਾਈ ਮਹਿਤਾਬ ਸਿੰਘ, ਭਾਈ ਇੰਦਰਪਾਲ ਸਿੰਘ (ਇਮੇਜਿਨਸਿੰਘ), ਡਾ. ਮਨਪ੍ਰੀਤ ਸਿੰਘ, ਭਾਈ ਹਰਵਿੰਦਰ ਸਿੰਘ, ਡਾ. ਪ੍ਰੀਤਮ ਸਿੰਘ (ਯੂਨਾਇਟਡ ਸਿੱਖਸ) ਅਤੇ ਭਾਈ ਜੋਗਿੰਦਰ ਸਿੰਘ ਨੇ ਆਪਣੇ ਵਿਚਾਰਾਂ ਰਾਹੀਂ ਨੌਜਵਾਨਾਂ ਨੂੰ ਗੁਰਮਤਿ, ਸਿੱਖੀ ਅਤੇ ਸਮਾਜ ਸੇਵਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਵੱਖ-ਵੱਖ ਵਿਦਵਾਨਾਂ ਵੱਲੋਂ ਕਰਵਾਏ ਗਏ ਇੰਟਰਐਕਟਿਵ ਸੈਸ਼ਨਾਂ ਨੂੰ ਭਾਗੀਦਾਰਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਕੈਂਪ ਵਿੱਚ ਗੁਰਮਤਿ ਲੈਕਚਰਾਂ, ਕੀਰਤਨ ਸਮਾਗਮਾਂ, ਗੁਰੂ ਇਤਿਹਾਸ, ਸੇਵਾ, ਕੈਲੀਗ੍ਰਾਫੀ, ਸੈਲਫ ਡਿਫੈਂਸ ਟ੍ਰੇਨਿੰਗ ਅਤੇ ਹੋਰ ਵਿਦਿਅਕ ਤੇ ਰਚਨਾਤਮਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਨੌਜਵਾਨਾਂ ਨੇ ਉਤਸ਼ਾਹ ਨਾਲ ਇਨ੍ਹਾਂ ਸਰਗਰਮੀਆਂ ਵਿੱਚ ਹਿੱਸਾ ਲੈਂਦਿਆਂ ਆਪਣੇ ਗਿਆਨ ਅਤੇ ਸ਼ਖਸੀਅਤ ਦੇ ਵਿਕਾਸ ਲਈ ਲਾਭਕਾਰੀ ਅਨੁਭਵ ਪ੍ਰਾਪਤ ਕੀਤੇ। ਸਮਾਪਤੀ ਸਮਾਗਮ ਅਤੇ ਕੀਰਤਨ ਦਰਬਾਰ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ। ਇਸ ਮੌਕੇ ਯੂਨਾਇਟਡ ਸਿੱਖਸ ਦੇ ਡਾਇਰੈਕਟਰ ਡਾ. ਪ੍ਰੀਤਮ ਸਿੰਘ ਸਮੇਤ ਪੰਥਕ, ਸਮਾਜਿਕ ਅਤੇ ਮਨੁੱਖਤਾ ਦੀ ਭਲਾਈ ਲਈ ਵਿਸ਼ੇਸ਼ ਸੇਵਾਵਾਂ ਨਿਭਾ ਰਹੀਆਂ ਮੋਹੱਤਵਰ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਦਿਆਂ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਅਜਿਹੀਆਂ ਸ਼ਖਸੀਅਤਾਂ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ ਅਤੇ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਸਮਾਜ ਦੀ ਬਿਹਤਰੀ ਲਈ ਯੋਗਦਾਨ ਪਾਇਆ ਜਾ ਸਕਦਾ ਹੈ। ਕੈਂਪ ਦੇ ਪ੍ਰਬੰਧਕਾਂ ਅਤੇ ਯੂਨਾਇਟਡ ਸਿੱਖਸ ਦੇ ਡਾ. ਭਾਈ ਪ੍ਰੀਤਮ ਸਿੰਘ (ਦਿੱਲੀ) ਨੇ ਇਸ ਸਫਲ ਆਯੋਜਨ ਲਈ ਸੇਵਾਦਾਰਾਂ, ਵਿਦਵਾਨਾਂ, ਮਾਪਿਆਂ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਗੁਰਮਤਿ ਕੈਂਪ ਨੌਜਵਾਨ ਪੀੜ੍ਹੀ ਨੂੰ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਸੇਵਾ ਭਾਵਨਾ ਅਤੇ ਚੰਗੇ ਚਰਿੱਤਰ ਦੀ ਉਸਾਰੀ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ।

Have something to say? Post your comment

 
 
 
 

ਨੈਸ਼ਨਲ

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ ਨੇ

ਸਿੱਖ ਪੰਥ ਦੇ ਗੁਰਪੁਰਬਾਂ ਅਤੇ ਪੰਥਕ ਸਟੇਜਾਂ ਤੋਂ ਬੌਧਿਕ ਅਗਵਾਈ ਹੋਈ ਗਾਇਬ, ਨਾਅਰੇਬਾਜ਼ੀ ਨੇ ਲੈ ਲਈ ਥਾਂ: ਸੰਤ ਮੀਤ ਸਿੰਘ

13 ਸਾਲਾਂ ਬਾਅਦ ਦੂਰ ਹੋਈ ਤਾਰੀਖਾਂ ਦੀ ਦੁਬਿਧਾ, ਸਮੂਹ ਪੰਥ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ 18 ਜੂਨ ਨੂੰ ਮਨਾਵੇਗਾ: ਕਾਲਕਾ, ਕਾਹਲੋਂ

ਹੈਨਰੀ ਨੋਵਾਕ ਨੂੰ ਇਨਸਾਫ਼ ਦਿਵਾਉਣ ਲਈ ਪਟੀਸ਼ਨ ਸ਼ੁਰੂ, ਭਾਈ ਦਬਿੰਦਰਜੀਤ ਸਿੰਘ ਦੀ ਲੋਕਾਂ ਨੂੰ ਵੱਧ ਤੋਂ ਵੱਧ ਸਾਈਨ ਕਰਨ ਦੀ ਅਪੀਲ

ਸਰਕਾਰ ਨੂੰ ਆਰਥਿਕ ਸਥਿਤੀ, ਬੇਰੁਜ਼ਗਾਰੀ ਅਤੇ ਮਹਿੰਗਾਈ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਕਰਨ ਲਈ ਸਰਬ-ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ- ਖੜਗੇ

ਇੰਡੀਆ ਬਲਾਕ ਮੀਟਿੰਗ ਤੋਂ ਤਾਮਿਲਨਾਡੂ ਗੈਰਹਾਜ਼ਰ, ਡੀਐਮਕੇ ਗੈਰਹਾਜ਼ਰ, ਟੀਵੀਕੇ ਨੂੰ ਸੱਦਾ ਨਹੀਂ ਦਿੱਤਾ ਗਿਆ

ਹਰਦੀਪ ਸਿੰਘ ਨਿੱਝਰ ਦੇ ਤੀਸਰੇ ਸਲਾਨਾ ਸ਼ਹੀਦੀ ਦਿਹਾੜੇ ਮੌਕੇ ਵਿਸ਼ਾਲ ਸਮਾਗਮਾਂ ਦਾ ਐਲਾਨ: ਭਾਈ ਤੂਰ, ਭਾਈ ਰੰਧਾਵਾ

ਯੂਕੇ ਵਿੱਚ ਹੈਨਰੀ ਨੋਵਾਕ ਕਤਲ ਮਾਮਲੇ ਤੋਂ ਬਾਅਦ ਸਿੱਖਾਂ ਖ਼ਿਲਾਫ਼ ਵਧੀਆਂ ਨਫ਼ਰਤੀ ਘਟਨਾਵਾਂ

ਹੈਨਰੀ ਨੋਵਾਕ ਦੀ ਯਾਦ ਵਿੱਚ ਅਰਦਾਸ ਸਮਾਗਮ 10 ਜੂਨ ਨੂੰ ਗੁਰਦੁਆਰਾ ਕਲਗੀਧਰ, ਸੁਭਾਸ਼ ਨਗਰ ਦਿੱਲੀ ਵਿਖੇ ਹੋਵੇਗਾ: ਸਰਨਾ