BREAKING NEWS
ਸਮਾਜ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸੂਬੇ ਭਰ ਵਿਚੋਂ 67000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: ਕੁਲਤਾਰ ਸਿੰਘ ਸੰਧਵਾਂਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ7 ਨਗਰ ਕੌਂਸਲਾਂ ਵਿੱਚ ਮੁੱਖ ਸੜਕੀ ਪ੍ਰਾਜੈਕਟ 15 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਣਗੇ: ਹਰਜੋਤ ਸਿੰਘ ਬੈਂਸਭਗਵੰਤ ਮਾਨ ਵਲੋਂ ਨੀਤੀ ਆਯੋਗ ਮੀਟਿੰਗ ਵਿੱਚ ਪੰਜਾਬ ਲਈ ਵਿਸ਼ੇਸ਼ ਦਰਜਾ ਤੇ ਸਰਹੱਦੀ ਖੇਤਰਾਂ ਲਈ ਖ਼ਾਸ ਪੈਕੇਜ ਦੀ ਮੰਗਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਨੈਸ਼ਨਲ

ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ ਨੇ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 09, 2026 09:12 PM

ਨਵੀਂ ਦਿੱਲੀ- ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ 11 ਨੁਕਤਿਆਂ ਵਾਲਾ ਮੰਗ ਪੱਤਰ ਭੇਜ ਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਬਣਾਏ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਜੱਥੇ ਦੇ ਮੁੱਖੀ ਸੁਖਚੈਨ ਸਿੰਘ ਅਤੇ ਬੁਲਾਰੇ ਭਾਈ ਰਤਿੰਦਰ ਸਿੰਘ (ਇੰਦੌਰ) ਵੱਲੋਂ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਸਦੀਵੀ ਗੁਰੂ ਹਨ ਅਤੇ ਉਨ੍ਹਾਂ ਦੀ ਮਹਾਨਤਾ ਤੇ ਸਰਵਉੱਚ ਅਧਿਆਤਮਿਕ ਸਥਿਤੀ ਨੂੰ ਕਿਸੇ ਸਰਕਾਰੀ ਕਾਨੂੰਨ ਦੇ ਦਾਇਰੇ ਵਿੱਚ ਨਹੀਂ ਲਿਆਂਦਾ ਜਾ ਸਕਦਾ। ਉਨ੍ਹਾਂ ਦਲੀਲ ਦਿੱਤੀ ਕਿ ਸਿੱਖ ਇਤਿਹਾਸ ਗੁਰੂ ਸਾਹਿਬਾਨ ਤੋਂ ਲੈ ਕੇ ਅੱਜ ਤੱਕ ਧਾਰਮਿਕ ਮਰਯਾਦਾ ਅਤੇ ਗੁਰੂ ਸਾਹਿਬ ਦੇ ਸਤਿਕਾਰ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਦਾ ਗਵਾਹ ਹੈ। ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਗੁਰੂ ਸਾਹਿਬਾਨ ਨੇ ਹਰ ਤਰ੍ਹਾਂ ਦੇ ਜ਼ੁਲਮ ਅਤੇ ਹਕੂਮਤੀ ਦਬਾਅ ਦਾ ਡਟ ਕੇ ਸਾਹਮਣਾ ਕੀਤਾ। ਇਸੇ ਤਰ੍ਹਾਂ ਬਾਬਾ ਬੰਦਾ ਸਿੰਘ ਬਹਾਦਰ, ਮਿਸਲਾਂ ਦੇ ਸਿੰਘਾਂ, ਮਹਾਰਾਜਾ ਰਣਜੀਤ ਸਿੰਘ, ਗਦਰੀ ਬਾਬਿਆਂ ਅਤੇ ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਨੇ ਵੀ ਸਿੱਖੀ ਸਿਧਾਂਤਾਂ ਦੀ ਰੱਖਿਆ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ।
ਜੱਥੇ ਨੇ ਆਪਣੇ ਪੱਤਰ ਵਿੱਚ 1978 ਦੇ ਅੰਮ੍ਰਿਤਸਰ ਘਟਨਾਕ੍ਰਮ, ਜੂਨ 1984 ਦੇ ਫੌਜੀ ਹਮਲੇ ਅਤੇ ਨਵੰਬਰ 1984 ਦੇ ਸਿੱਖ ਕਤਲੇਆਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖ ਕੌਮ ਨੇ ਹਰ ਦੌਰ ਵਿੱਚ ਆਪਣੇ ਧਾਰਮਿਕ ਅਸਥਾਨਾਂ, ਮਰਯਾਦਾ ਅਤੇ ਵਿਰਾਸਤ ਦੀ ਰੱਖਿਆ ਲਈ ਸੰਘਰਸ਼ ਕੀਤਾ ਹੈ।
ਮੰਗ ਪੱਤਰ ਵਿੱਚ ਜੱਥੇ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿਰਫ਼ ਇੱਕ ਧਾਰਮਿਕ ਗ੍ਰੰਥ ਨਹੀਂ, ਸਗੋਂ ਕਰੋੜਾਂ ਸਿੱਖਾਂ ਦੀ ਆਸਥਾ, ਰੂਹਾਨੀਅਤ ਅਤੇ ਜੀਵਨ ਦਾ ਕੇਂਦਰ ਹਨ। ਜੱਥੇ ਅਨੁਸਾਰ ਸਿੱਖ ਕੌਮ ਨੇ ਆਪਣੇ ਗੁਰੂ ਦੇ ਸਤਿਕਾਰ ਅਤੇ ਮਰਯਾਦਾ ਦੀ ਰੱਖਿਆ ਲਈ ਇਤਿਹਾਸ ਭਰ ਵਿੱਚ ਅਣਗਿਣਤ ਸ਼ਹੀਦੀਆਂ ਦਿੱਤੀਆਂ ਹਨ ਅਤੇ ਭਵਿੱਖ ਵਿੱਚ ਵੀ ਇਸ ਮਾਮਲੇ ’ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਥ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਮਸਲੇ ਦਾ ਹੱਲ ਸਿਰਫ਼ ਪੰਥਕ ਸਹਿਮਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਹੀ ਸੰਭਵ ਹੈ। 11 ਨੁਕਤਿਆਂ ਵਾਲੇ ਮੰਗ ਪੱਤਰ ਵਿੱਚ ਇਹ ਵੀ ਅਪੀਲ ਕੀਤੀ ਗਈ ਹੈ ਕਿ ਜੇਕਰ ਸਰਕਾਰ ਇਹ ਕਾਨੂੰਨ ਵਾਪਸ ਨਹੀਂ ਲੈਂਦੀ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਅਤੇ ਪੰਜ ਪਿਆਰੇ ਸਾਹਿਬਾਨ ਦੀ ਨਿਗਰਾਨੀ ਹੇਠ ਧਰਮਯੁੱਧ ਮੋਰਚਾ ਸ਼ੁਰੂ ਕੀਤਾ ਜਾਵੇ। ਇਸ ਮੋਰਚੇ ਵਿੱਚ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ, 1984 ਨਾਲ ਸਬੰਧਤ ਇਨਸਾਫ਼, ਸਿੱਖ ਇਤਿਹਾਸਕ ਵਿਰਾਸਤ ਦੀ ਵਾਪਸੀ, ਪੰਜਾਬ ਦੇ ਪਾਣੀਆਂ ਅਤੇ ਕਿਸਾਨਾਂ ਨਾਲ ਜੁੜੇ ਮਸਲਿਆਂ ਨੂੰ ਵੀ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। ਜੱਥੇ ਨੇ ਸੁਝਾਅ ਦਿੱਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨਿਤ ਜਥੇ ਬਣਾ ਕੇ ਸੰਘਰਸ਼ ਚਲਾਇਆ ਜਾਵੇ ਅਤੇ ਪੰਜ ਪੰਜ ਸੌ ਦੇ ਜੱਥੇ ਬਣਾ ਕੇ ਹਰ ਰੋਜ ਜੇਲ੍ਹ ਭਰੋ ਅੰਦੋਲਨ ਵੀ ਸ਼ੁਰੂ ਕੀਤਾ ਜਾਏ ਤਾਂ ਜੋ ਪੰਥਕ ਏਕਤਾ ਮਜ਼ਬੂਤ ਹੋ ਸਕੇ ਅਤੇ ਸਿੱਖ ਕੌਮ ਨਾਲ ਜੁੜੇ ਲੰਬੇ ਸਮੇਂ ਤੋਂ ਲਟਕਦੇ ਮਸਲਿਆਂ ਦੇ ਹੱਲ ਲਈ ਸਰਕਾਰ 'ਤੇ ਦਬਾਅ ਬਣਾਇਆ ਜਾ ਸਕੇ। ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ ਨੇ ਕਿਹਾ ਕਿ ਇਹ ਅੰਦੋਲਨ ਨਿਰੋਲ ਧਾਰਮਿਕ ਅਤੇ ਗੈਰ-ਰਾਜਨੀਤਿਕ ਰੂਪ ਵਿੱਚ ਚਲਾਇਆ ਜਾਣਾ ਚਾਹੀਦਾ ਹੈ। ਜੱਥੇ ਨੇ ਸਮੂਹ ਪੰਥਕ ਜਥੇਬੰਦੀਆਂ, ਸੰਸਥਾਵਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ ’ਤੇ ਇਕਜੁੱਟ ਹੋ ਕੇ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਅਗਲੇ ਕਦਮਾਂ ਲਈ ਤਿਆਰ ਰਹਿਣ। ਇਥੇ ਦਸਣਯੋਗ ਹੈ ਕਿ ਭਾਈ ਰਤਿੰਦਰ ਸਿੰਘ ਇੰਦੌਰ ਵਲੋਂ ਆਰਐਸਐਸ, ਕਾਲਾ ਅਫਗਾਨਾ, ਦਸਮ ਗ੍ਰੰਥ ਅਤੇ ਕਈ ਹੋਰ ਮੁੱਦੇ ਤੇ ਅਕਾਲ ਸਾਹਿਬ ਵਲੋਂ ਆਦੇਸ਼ ਜਾਰੀ ਕਰਵਾਣ ਲਈ ਜਦੋਜਹਿਦ ਕੀਤੀ ਗਈ ਸੀ ਤੇ ਓਹ ਅਕਾਲ ਤਖਤ ਸਾਹਿਬ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਵੀ ਰਹੇ ਹਨ।

Have something to say? Post your comment

 
 
 
 

ਨੈਸ਼ਨਲ

ਗੁਰਦੁਆਰਾ ਬੰਗਲਾ ਸਾਹਿਬ 'ਚ ਵੀਡੀਓਗ੍ਰਾਫੀ ਤੇ ਧਰਮ ਪ੍ਰਚਾਰ ਦੀ ਥਾਂ ਫ਼ਿਲਮ ਪ੍ਰਚਾਰ 'ਤੇ ਉੱਠੇ ਸਖ਼ਤ ਸਵਾਲ: ਸੰਤ ਮੀਤ ਸਿੰਘ

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ ਲਈ ਤਿਆਗ ਅਤੇ ਸੱਚ ਦਾ ਅਮਰ ਸੰਦੇਸ਼: ਬਲ ਮਲਕੀਤ ਸਿੰਘ

ਜੂਨ 1984 ਘੱਲੂਘਾਰੇ ਦੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 42ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ

ਰਾਜੌਰੀ ਗਾਰਡਨ ਦੇ ਗੁਰਦੁਆਰਾ ਸਿੰਘ ਸਭਾ ਵਿੱਚ 26ਵੇਂ ਨਿਤਨੇਮ ਕਲਾਸ ਦੇ ਬੱਚਿਆਂ ਦਾ ਸਨਮਾਨ ਕੀਤਾ ਗਿਆ

ਦਿੱਲੀ ਕਮੇਟੀ ਵੱਲੋਂ ਧਰਮ ਪ੍ਰਚਾਰ ਸਬ ਕਮੇਟੀ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਇਸਤਰੀ ਵਿੰਗ ਦੀ ਵਾਈਸ ਚੇਅਰਪਰਸਨ ਕੀਤੇ ਨਿਯੁਕਤ

ਚੰਡੀਗੜ੍ਹ: ਦਿਨ-ਦਿਹਾੜੇ ਫਾਰਮੇਸੀ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ, ਸੀਸੀਟੀਵੀ ਨੇ ਘਟਨਾ ਕੈਦ

ਗੁਰਦੁਆਰਾ ਛੋਟੇ ਸਾਹਿਬਜਾਦਿਆਂ ਵਿਖ਼ੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ 18 ਜੂਨ ਨੂੰ ਹੋਣਗੇ ਵਿਸ਼ਾਲ ਗੁਰਮਤਿ ਸਮਾਗਮ

ਸਰਨਾ ਨੇ ਹਰਦੀਪ ਸਿੰਘ ਪੁਰੀ ਨੂੰ ਅਕਾਲੀ ਵਿਰਾਸਤ ਦੀ ਯਾਦ ਦਿਵਾਈ, ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ

ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਬੇਅਦਬੀ ਮਾਮਲੇ ਵਿੱਚ ਪੁਰਾਣੀਆਂ ਧਾਰਾਵਾਂ ਲਗਾਉਣਾ ਨਵੇਂ ਕਾਨੂੰਨ ਦੀ ਭਾਵਨਾ ਦੇ ਉਲਟ: ਭਾਈ ਗੁਰਦੇਵ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਪਰਮਜੀਤ ਸਿੰਘ ਵੀਰਜੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ