BREAKING NEWS
ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸਾਰੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ ਅਤੇ ਲਾਗੂ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇਮਸ਼ੀਨੀ ਕਟਾਈ ਤੇ ਸਕਰੱਬਿੰਗ ਤੋਂ ਲੈ ਕੇ ਸੜਕਾਂ ਧੋਣ ਤੱਕ, ਚਹੁੰ-ਪੜਾਵੀਂ ਸਫ਼ਾਈ ਮਾਡਲ ਪਟਿਆਲਾ ਸ਼ਹਿਰ ਨੂੰ ਚਮਕਾਏਗਾ: ਹਰਜੋਤ ਸਿੰਘ ਬੈਂਸਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਪਨਬੱਸ ਦੇ ਬੇੜੇ ਵਿੱਚ 15 ਨਵੀਆਂ ਪ੍ਰੀਮੀਅਮ ਏਅਰਪੋਰਟ ਬੱਸਾਂ ਕੀਤੀਆਂ ਜਾ ਰਹੀਆਂ ਸ਼ਾਮਲ; 5 ਵੋਲਵੋ ਬੱਸਾਂ ਪਦਾ ਹਿਲਾ ਬੇੜਾ ਅੱਜ ਰਵਾਨਾ: ਹਰਪਾਲ ਸਿੰਘ ਚੀਮਾ

ਨੈਸ਼ਨਲ

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਕੈਂਪ ਨੂੰ ਲੈ ਕੇ ਬੱਚਿਆਂ ਵਿੱਚ ਭਾਰੀ ਉਤਸ਼ਾਹ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 10, 2026 08:06 PM

ਨਵੀਂ ਦਿੱਲੀ- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਪਿਛਲੇ 26 ਸਾਲਾਂ ਤੋਂ ਬੱਚਿਆਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਗੁਰਮਤਿ ਕੈਂਪ ਦਾ ਆਯੋਜਨ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਹਰਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਦੇ ਸਹਿਯੋਗ ਨਾਲ ਕੀਤਾ ਜਾਂਦਾ ਹੈ। ਇਸ ਕੈਂਪ ਵਿੱਚ ਬੱਚਿਆਂ ਨੂੰ ਆਪਣੀ ਮਾਤ ਭਾਸ਼ਾ ਪੰਜਾਬੀ ਨਾਲ ਜੋੜਨ ਲਈ ਵਿਸ਼ੇਸ਼ ਸਿੱਖਿਆ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਗੁਰੂ ਸਾਹਿਬਾਨ ਦੇ ਜੀਵਨ ਇਤਿਹਾਸ, ਗੁਰਮਤਿ ਸਿਧਾਂਤਾਂ ਅਤੇ ਸਿੱਖੀ ਦੀਆਂ ਮੁੱਢਲੀਆਂ ਸਿੱਖਿਆਵਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਜੋ ਬੱਚੇ ਗੁਰਬਾਣੀ ਕੀਰਤਨ ਸਿੱਖਣ ਦੇ ਇੱਛੁਕ ਹੁੰਦੇ ਹਨ, ਉਨ੍ਹਾਂ ਨੂੰ ਕੀਰਤਨ ਦੀ ਵਿਸ਼ੇਸ਼ ਸਿਖਲਾਈ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਵੱਡੀ ਉਮਰ ਦੇ ਬੱਚਿਆਂ ਲਈ ਦਸਤਾਰ ਸਿਖਲਾਈ ਦੀਆਂ ਖਾਸ ਕਲਾਸਾਂ ਵੀ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਵਿੱਚ ਬੱਚਿਆਂ ਨੂੰ ਸੁੰਦਰ ਦਸਤਾਰ ਸਜਾਉਣ ਦੀ ਕਲਾ ਸਿਖਾਈ ਜਾਂਦੀ ਹੈ। ਕੈਂਪ ਦੌਰਾਨ ਦਸਤਾਰ ਮੁਕਾਬਲੇ ਵੀ ਕਰਵਾਏ ਜਾਂਦੇ ਹਨ ਅਤੇ ਵਧੀਆ ਦਸਤਾਰ ਸਜਾਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਮਨਜੀਤ ਸਿੰਘ ਖੰਨਾ ਨੇ ਦੱਸਿਆ ਕਿ ਭਾਵੇਂ ਪਿਛਲੇ 26 ਸਾਲਾਂ ਤੋਂ ਇਹ ਕਲਾਸਾਂ ਨਿਯਮਿਤ ਤੌਰ ’ਤੇ ਚੱਲ ਰਹੀਆਂ ਹਨ, ਪਰ ਜਦੋਂ ਤੋਂ ਉਨ੍ਹਾਂ ਦੀ ਕਮੇਟੀ ਨੇ ਕਾਰਜਭਾਰ ਸੰਭਾਲਿਆ ਹੈ, ਤਦੋਂ ਤੋਂ ਵਿਸ਼ੇਸ਼ ਯਤਨ ਕਰਕੇ ਵੱਧ ਤੋਂ ਵੱਧ ਬੱਚਿਆਂ ਨੂੰ ਗੁਰਮਤਿ ਕੈਂਪ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸ਼ਾਮਲ ਹੋਣ ਵਾਲੇ ਬੱਚਿਆਂ ਲਈ ਹਰ ਰੋਜ਼ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਵੀ ਲਗਾਇਆ ਜਾਂਦਾ ਹੈ। ਇਸ ਤੋਂ ਇਲਾਵਾ ਕੈਂਪ ਦੀ ਸਮਾਪਤੀ ਮੌਕੇ ਬੱਚਿਆਂ ਨੂੰ ਇਨਾਮ ਅਤੇ ਸਨਮਾਨ ਦੇ ਕੇ ਉਤਸ਼ਾਹਿਤ ਕੀਤਾ ਜਾਂਦਾ ਹੈ, ਜਿਸ ਕਾਰਨ ਬੱਚੇ ਬਹੁਤ ਉਤਸ਼ਾਹ ਨਾਲ ਗੁਰਮਤਿ ਕੈਂਪ ਵਿੱਚ ਭਾਗ ਲੈਂਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸਾਹਿਬ ਕਮੇਟੀ ਦੀ ਇਕੱਲੀ ਮਹਿਲਾ ਅਹੁਦੇਦਾਰ ਪਰਵਿੰਦਰ ਕੌਰ ਅਤੇ ਮੈਨੇਜਰ ਹਰਜੀਤ ਸਿੰਘ ਵੱਲੋਂ ਬੱਚਿਆਂ ਦੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ, ਤਾਂ ਜੋ ਕੈਂਪ ਦੌਰਾਨ ਕਿਸੇ ਵੀ ਬੱਚੇ ਨੂੰ ਕਿਸੇ ਤਰ੍ਹਾਂ ਦੀ ਕੋਈ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਇਹ ਉਪਰਾਲੇ ਬੱਚਿਆਂ ਨੂੰ ਗੁਰਮਤਿ, ਪੰਜਾਬੀ ਭਾਸ਼ਾ ਅਤੇ ਸਿੱਖ ਵਿਰਾਸਤ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।

Have something to say? Post your comment

 
 
 
 

ਨੈਸ਼ਨਲ

ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ ਰੱਦ ਕਰਨ ਨੂੰ "ਕਾਲਾ ਦਿਨ" ਕਿਹਾ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

ਹੈਨਰੀ ਨੋਵਾਕ ਦੀ ਯਾਦ ‘ਚ ਦਿੱਲੀ ਵਿੱਚ ਅਰਦਾਸ ਸਮਾਗਮ, ਸਿੱਖ ਭਾਈਚਾਰੇ ਖ਼ਿਲਾਫ਼ ਨਫ਼ਰਤ ਫੈਲਾਉਣ ਦਾ ਵਿਰੋਧ: ਸਰਨਾ

ਬੁੜੈਲ ਜੇਲ੍ਹ ਅੰਦਰ ਜੂਨ 1984 ਘਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਅਰਦਾਸ, ਬੰਦੀ ਸਿੰਘ ਹੋਏ ਭਾਵੁਕ

18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦੋ ਪਹੀਆ ਜਾਂ ਚਾਰ ਪਹੀਆ ਵਾਹਨ ਦੇਣ ਤੋਂ ਗੁਰੇਜ਼ ਕਰਨ ਮਾਪੇ- ਕਰਮਸਰ ਨੇ ਕੀਤੀ ਅਪੀਲ

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ ਨੇ

ਸਿੱਖ ਪੰਥ ਦੇ ਗੁਰਪੁਰਬਾਂ ਅਤੇ ਪੰਥਕ ਸਟੇਜਾਂ ਤੋਂ ਬੌਧਿਕ ਅਗਵਾਈ ਹੋਈ ਗਾਇਬ, ਨਾਅਰੇਬਾਜ਼ੀ ਨੇ ਲੈ ਲਈ ਥਾਂ: ਸੰਤ ਮੀਤ ਸਿੰਘ

13 ਸਾਲਾਂ ਬਾਅਦ ਦੂਰ ਹੋਈ ਤਾਰੀਖਾਂ ਦੀ ਦੁਬਿਧਾ, ਸਮੂਹ ਪੰਥ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ 18 ਜੂਨ ਨੂੰ ਮਨਾਵੇਗਾ: ਕਾਲਕਾ, ਕਾਹਲੋਂ

ਹੈਨਰੀ ਨੋਵਾਕ ਨੂੰ ਇਨਸਾਫ਼ ਦਿਵਾਉਣ ਲਈ ਪਟੀਸ਼ਨ ਸ਼ੁਰੂ, ਭਾਈ ਦਬਿੰਦਰਜੀਤ ਸਿੰਘ ਦੀ ਲੋਕਾਂ ਨੂੰ ਵੱਧ ਤੋਂ ਵੱਧ ਸਾਈਨ ਕਰਨ ਦੀ ਅਪੀਲ