BREAKING NEWS
ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸਾਰੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ ਅਤੇ ਲਾਗੂ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇਮਸ਼ੀਨੀ ਕਟਾਈ ਤੇ ਸਕਰੱਬਿੰਗ ਤੋਂ ਲੈ ਕੇ ਸੜਕਾਂ ਧੋਣ ਤੱਕ, ਚਹੁੰ-ਪੜਾਵੀਂ ਸਫ਼ਾਈ ਮਾਡਲ ਪਟਿਆਲਾ ਸ਼ਹਿਰ ਨੂੰ ਚਮਕਾਏਗਾ: ਹਰਜੋਤ ਸਿੰਘ ਬੈਂਸਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਪਨਬੱਸ ਦੇ ਬੇੜੇ ਵਿੱਚ 15 ਨਵੀਆਂ ਪ੍ਰੀਮੀਅਮ ਏਅਰਪੋਰਟ ਬੱਸਾਂ ਕੀਤੀਆਂ ਜਾ ਰਹੀਆਂ ਸ਼ਾਮਲ; 5 ਵੋਲਵੋ ਬੱਸਾਂ ਪਦਾ ਹਿਲਾ ਬੇੜਾ ਅੱਜ ਰਵਾਨਾ: ਹਰਪਾਲ ਸਿੰਘ ਚੀਮਾ

ਨੈਸ਼ਨਲ

ਬੁੜੈਲ ਜੇਲ੍ਹ ਅੰਦਰ ਜੂਨ 1984 ਘਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਅਰਦਾਸ, ਬੰਦੀ ਸਿੰਘ ਹੋਏ ਭਾਵੁਕ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 10, 2026 08:06 PM

ਨਵੀਂ ਦਿੱਲੀ - ਬੁੜੈਲ ਜੇਲ੍ਹ ਅੰਦਰ ਜੂਨ 1984 ਦੇ ਘਲੂਘਾਰੇ ਵਿੱਚ ਸ਼ਹੀਦ ਹੋਏ ਸਿੰਘਾਂ ਅਤੇ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਬੀਤੇ ਐਤਵਾਰ ਨੂੰ ਧਾਰਮਿਕ ਸਮਾਗਮ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਇਹ ਸਮਾਗਮ ਬੰਦੀ ਸਿੰਘਾਂ, ਹੋਰ ਕੈਦੀਆਂ ਅਤੇ ਜੇਲ੍ਹ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ, ਜਿਸ ਦੌਰਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਦੇ ਪਾਠ ਨਾਲ ਹੋਈ। ਇਸ ਉਪਰੰਤ ਕੀਰਤਨੀ ਦੀਵਾਨ ਸਜਾਇਆ ਗਿਆ, ਜਿਸ ਵਿੱਚ ਗੁਰਬਾਣੀ ਕੀਰਤਨ ਰਾਹੀਂ ਜੂਨ 1984 ਦੇ ਘਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਨੂੰ ਯਾਦ ਕੀਤਾ ਗਿਆ। ਜੇਲ੍ਹ ਅੰਦਰ ਮੌਜੂਦ ਕੈਦੀਆਂ ਨੇ ਵੀ ਸਮਾਗਮ ਵਿੱਚ ਸ਼ਮੂਲੀਅਤ ਕਰਦਿਆਂ ਆਪਸੀ ਭਾਈਚਾਰੇ ਅਤੇ ਸਾਂਝ ਦਾ ਪ੍ਰਗਟਾਵਾ ਕੀਤਾ।
ਸਮਾਗਮ ਦੌਰਾਨ ਜੂਨ 1984 ਦੀਆਂ ਘਟਨਾਵਾਂ ਨੂੰ ਯਾਦ ਕਰਦਿਆਂ ਕਈ ਬੰਦੀ ਸਿੰਘ ਭਾਵੁਕ ਨਜ਼ਰ ਆਏ। ਉਨ੍ਹਾਂ ਕਿਹਾ ਕਿ ਘਲੂਘਾਰਾ ਸਿੱਖ ਇਤਿਹਾਸ ਦਾ ਇੱਕ ਅਜਿਹਾ ਅਧਿਆਇ ਹੈ, ਜਿਸ ਦੀਆਂ ਯਾਦਾਂ ਅੱਜ ਵੀ ਮਨਾਂ ਨੂੰ ਝੰਜੋੜ ਦਿੰਦੀਆਂ ਹਨ। ਸ਼ਹੀਦ ਸਿੰਘਾਂ ਅਤੇ ਸਿੰਘਣੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਈਆਂ ਦੀਆਂ ਅੱਖਾਂ ਨਮ ਹੋ ਗਈਆਂ ਅਤੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ ਕਿ ਕੌਮ ਨੂੰ ਹਮੇਸ਼ਾ ਆਪਣੇ ਸ਼ਹੀਦਾਂ ਦੀ ਯਾਦ ਅਤੇ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜ ਕੇ ਰੱਖਿਆ ਜਾਵੇ। ਅੰਤ ਵਿੱਚ ਸਮੂਹ ਸ਼ਹੀਦਾਂ ਦੀ ਆਤਮਿਕ ਯਾਦ ਵਿੱਚ ਅਰਦਾਸ ਕੀਤੀ ਗਈ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ। ਸਮਾਗਮ ਵਿੱਚ ਹਾਜ਼ਰ ਬੰਦੀ ਸਿੰਘਾਂ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਿੱਖ ਕੌਮ ਦੀ ਅਮੁੱਲੀ ਵਿਰਾਸਤ ਹਨ, ਜਿਨ੍ਹਾਂ ਤੋਂ ਹਰ ਪੀੜ੍ਹੀ ਨੂੰ ਪ੍ਰੇਰਣਾ ਮਿਲਦੀ ਰਹੇਗੀ ਅਤੇ ਜਿਨ੍ਹਾਂ ਦੀ ਯਾਦ ਨੂੰ ਜਿਊਂਦਾ ਰੱਖਣਾ ਹਰ ਸਿੱਖ ਦਾ ਫਰਜ਼ ਹੈ। ਅੰਤ ਬੰਦੀ ਸਿੰਘਾਂ ਸਮੇਤ ਸਮੂਹ ਕੈਦੀਆਂ ਨੇ ਪ੍ਰੋਗਰਾਮ ਕਰਵਾਣ ਵਿਚ ਸਾਹਿਯੋਗ ਦੇਣ ਲਈ ਜੇਲ੍ਹ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ।

Have something to say? Post your comment

 
 
 
 

ਨੈਸ਼ਨਲ

ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ ਰੱਦ ਕਰਨ ਨੂੰ "ਕਾਲਾ ਦਿਨ" ਕਿਹਾ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

ਹੈਨਰੀ ਨੋਵਾਕ ਦੀ ਯਾਦ ‘ਚ ਦਿੱਲੀ ਵਿੱਚ ਅਰਦਾਸ ਸਮਾਗਮ, ਸਿੱਖ ਭਾਈਚਾਰੇ ਖ਼ਿਲਾਫ਼ ਨਫ਼ਰਤ ਫੈਲਾਉਣ ਦਾ ਵਿਰੋਧ: ਸਰਨਾ

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਕੈਂਪ ਨੂੰ ਲੈ ਕੇ ਬੱਚਿਆਂ ਵਿੱਚ ਭਾਰੀ ਉਤਸ਼ਾਹ

18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦੋ ਪਹੀਆ ਜਾਂ ਚਾਰ ਪਹੀਆ ਵਾਹਨ ਦੇਣ ਤੋਂ ਗੁਰੇਜ਼ ਕਰਨ ਮਾਪੇ- ਕਰਮਸਰ ਨੇ ਕੀਤੀ ਅਪੀਲ

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ ਨੇ

ਸਿੱਖ ਪੰਥ ਦੇ ਗੁਰਪੁਰਬਾਂ ਅਤੇ ਪੰਥਕ ਸਟੇਜਾਂ ਤੋਂ ਬੌਧਿਕ ਅਗਵਾਈ ਹੋਈ ਗਾਇਬ, ਨਾਅਰੇਬਾਜ਼ੀ ਨੇ ਲੈ ਲਈ ਥਾਂ: ਸੰਤ ਮੀਤ ਸਿੰਘ

13 ਸਾਲਾਂ ਬਾਅਦ ਦੂਰ ਹੋਈ ਤਾਰੀਖਾਂ ਦੀ ਦੁਬਿਧਾ, ਸਮੂਹ ਪੰਥ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ 18 ਜੂਨ ਨੂੰ ਮਨਾਵੇਗਾ: ਕਾਲਕਾ, ਕਾਹਲੋਂ

ਹੈਨਰੀ ਨੋਵਾਕ ਨੂੰ ਇਨਸਾਫ਼ ਦਿਵਾਉਣ ਲਈ ਪਟੀਸ਼ਨ ਸ਼ੁਰੂ, ਭਾਈ ਦਬਿੰਦਰਜੀਤ ਸਿੰਘ ਦੀ ਲੋਕਾਂ ਨੂੰ ਵੱਧ ਤੋਂ ਵੱਧ ਸਾਈਨ ਕਰਨ ਦੀ ਅਪੀਲ