BREAKING NEWS
ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸਾਰੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ ਅਤੇ ਲਾਗੂ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇਮਸ਼ੀਨੀ ਕਟਾਈ ਤੇ ਸਕਰੱਬਿੰਗ ਤੋਂ ਲੈ ਕੇ ਸੜਕਾਂ ਧੋਣ ਤੱਕ, ਚਹੁੰ-ਪੜਾਵੀਂ ਸਫ਼ਾਈ ਮਾਡਲ ਪਟਿਆਲਾ ਸ਼ਹਿਰ ਨੂੰ ਚਮਕਾਏਗਾ: ਹਰਜੋਤ ਸਿੰਘ ਬੈਂਸਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਪਨਬੱਸ ਦੇ ਬੇੜੇ ਵਿੱਚ 15 ਨਵੀਆਂ ਪ੍ਰੀਮੀਅਮ ਏਅਰਪੋਰਟ ਬੱਸਾਂ ਕੀਤੀਆਂ ਜਾ ਰਹੀਆਂ ਸ਼ਾਮਲ; 5 ਵੋਲਵੋ ਬੱਸਾਂ ਪਦਾ ਹਿਲਾ ਬੇੜਾ ਅੱਜ ਰਵਾਨਾ: ਹਰਪਾਲ ਸਿੰਘ ਚੀਮਾ

ਨੈਸ਼ਨਲ

ਹੈਨਰੀ ਨੋਵਾਕ ਦੀ ਯਾਦ ‘ਚ ਦਿੱਲੀ ਵਿੱਚ ਅਰਦਾਸ ਸਮਾਗਮ, ਸਿੱਖ ਭਾਈਚਾਰੇ ਖ਼ਿਲਾਫ਼ ਨਫ਼ਰਤ ਫੈਲਾਉਣ ਦਾ ਵਿਰੋਧ: ਸਰਨਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 10, 2026 08:06 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਵੱਲੋਂ ਪੱਛਮੀ ਦਿੱਲੀ ਦੇ ਸੁਭਾਸ਼ ਨਗਰ ਸਥਿਤ ਗੁਰਦੁਆਰਾ ਕਲਗੀਧਰ ਖਾਲਸਾ ਸੇਵਕ ਸਭਾ ਵਿੱਚ ਬ੍ਰਿਟੇਨ ਦੇ 18 ਸਾਲਾ ਨੌਜਵਾਨ ਹੈਨਰੀ ਨੋਵਾਕ ਦੀ ਯਾਦ ਵਿੱਚ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਹੈਨਰੀ ਨੋਵਾਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਅਤੇ ਉਸ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਆਯੋਜਕਾਂ ਨੇ ਕਿਹਾ ਕਿ ਇਹ ਸਮਾਗਮ ਯੂਨਾਈਟਿਡ ਕਿੰਗਡਮ ਤੋਂ ਬਾਹਰ ਹੈਨਰੀ ਨੋਵਾਕ ਦੀ ਯਾਦ ਵਿੱਚ ਕਰਵਾਇਆ ਗਿਆ ਪਹਿਲਾ ਸਿੱਖ ਧਾਰਮਿਕ ਸਮਾਗਮ ਮੰਨਿਆ ਜਾ ਰਿਹਾ ਹੈ। ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਮਨੁੱਖੀ ਦੁੱਖ-ਦਰਦ ਦੀ ਕੋਈ ਸਰਹੱਦ, ਧਰਮ ਜਾਂ ਕੌਮ ਨਹੀਂ ਹੁੰਦੀ ਅਤੇ ਸਿੱਖ ਸੰਗਤ ਇਸ ਦੁਖਦਾਈ ਘਟਨਾ ਵਿੱਚ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬ੍ਰਿਟਿਸ਼ ਅਦਾਲਤ ਵੱਲੋਂ ਦੋਸ਼ੀ ਨੂੰ ਸਜ਼ਾ ਸੁਣਾਈ ਜਾ ਚੁੱਕੀ ਹੈ, ਪਰ ਇਸ ਘਟਨਾ ਨੂੰ ਬਹਾਨਾ ਬਣਾਕੇ ਪੂਰੇ ਸਿੱਖ ਭਾਈਚਾਰੇ ਜਾਂ ਸਿੱਖ ਧਰਮ ਨੂੰ ਨਿਸ਼ਾਨਾ ਬਣਾਉਣਾ ਗਲਤ ਹੈ। ਸਰਨਾ ਨੇ ਸਪੱਸ਼ਟ ਕੀਤਾ ਕਿ ਅਦਾਲਤ ਵਿੱਚ ਪੇਸ਼ ਸਬੂਤਾਂ ਅਨੁਸਾਰ ਹੈਨਰੀ ਨੋਵਾਕ ਦੀ ਹੱਤਿਆ ਸਿੱਖ ਕਿਰਪਾਨ ਨਾਲ ਨਹੀਂ, ਸਗੋਂ ਇੱਕ ਹੋਰ ਕਿਸਮ ਦੇ ਹਥਿਆਰ ਨਾਲ ਕੀਤੀ ਗਈ ਸੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਯੂਨਾਇਟਡ ਸਿੱਖਸ ਯੂਕੇ ਦੇ ਡਾਇਰੈਕਟਰ ਸਰਦਾਰ ਹਰਮੀਤ ਸ਼ਾਹ ਸਿੰਘ ਨੇ ਕਿਹਾ ਕਿ ਹੈਨਰੀ ਨੋਵਾਕ ਦੀ ਹੱਤਿਆ ਇੱਕ ਗੰਭੀਰ ਅਪਰਾਧ ਸੀ ਅਤੇ ਅਦਾਲਤੀ ਪ੍ਰਕਿਰਿਆ ਰਾਹੀਂ ਇਨਸਾਫ਼ ਹੋ ਚੁੱਕਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਨੂੰ ਸਿੱਖ ਧਰਮ ਜਾਂ ਕਿਰਪਾਨ ਵਿਰੁੱਧ ਨਫ਼ਰਤ ਫੈਲਾਉਣ ਲਈ ਵਰਤਣ ਦੀ ਬਜਾਏ ਸੱਚਾਈ, ਪਾਰਦਰਸ਼ਤਾ ਅਤੇ ਆਪਸੀ ਸਮਝ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਸਮਾਗਮ ਦੇ ਅੰਤ ਵਿੱਚ ਹੈਨਰੀ ਨੋਵਾਕ ਦੇ ਪਰਿਵਾਰ ਦੀ ਹੌਸਲਾ ਅਫ਼ਜ਼ਾਈ ਅਤੇ ਸਮਾਜ ਵਿੱਚ ਅਮਨ ਤੇ ਭਾਈਚਾਰੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮਨਜੀਤ ਸਿੰਘ ਜੀਕੇ, ਜਤਿੰਦਰ ਸਿੰਘ ਸੋਨੂੰ, ਸਤਨਾਮ ਸਿੰਘ ਖੀਵਾ, ਤਜਿੰਦਰ ਸਿੰਘ ਗੋਪਾ, ਅਮਰੀਕ ਸਿੰਘ ਵਿਕਾਸਪੁਰੀ, ਪਰਮਜੀਤ ਸਿੰਘ ਵੀਰਜੀ, ਗੁਰਮੀਤ ਸਿੰਘ ਫਿਲੀਪੀਨਸ, ਐਸਜੀਪੀਸੀ ਸਿੱਖ ਮਿਸ਼ਨ ਦਿੱਲੀ ਦੇ ਜਸਵੀਰ ਸਿੰਘ ਲੌਂਗੋਵਾਲ ਸਮੇਤ ਵਡੀ ਗਿਣਤੀ ਵਿਚ ਸੰਗਤਾਂ ਹਾਜਿਰ ਸਨ।

Have something to say? Post your comment

 
 
 
 

ਨੈਸ਼ਨਲ

ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ ਰੱਦ ਕਰਨ ਨੂੰ "ਕਾਲਾ ਦਿਨ" ਕਿਹਾ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

ਬੁੜੈਲ ਜੇਲ੍ਹ ਅੰਦਰ ਜੂਨ 1984 ਘਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਅਰਦਾਸ, ਬੰਦੀ ਸਿੰਘ ਹੋਏ ਭਾਵੁਕ

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਕੈਂਪ ਨੂੰ ਲੈ ਕੇ ਬੱਚਿਆਂ ਵਿੱਚ ਭਾਰੀ ਉਤਸ਼ਾਹ

18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦੋ ਪਹੀਆ ਜਾਂ ਚਾਰ ਪਹੀਆ ਵਾਹਨ ਦੇਣ ਤੋਂ ਗੁਰੇਜ਼ ਕਰਨ ਮਾਪੇ- ਕਰਮਸਰ ਨੇ ਕੀਤੀ ਅਪੀਲ

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ ਨੇ

ਸਿੱਖ ਪੰਥ ਦੇ ਗੁਰਪੁਰਬਾਂ ਅਤੇ ਪੰਥਕ ਸਟੇਜਾਂ ਤੋਂ ਬੌਧਿਕ ਅਗਵਾਈ ਹੋਈ ਗਾਇਬ, ਨਾਅਰੇਬਾਜ਼ੀ ਨੇ ਲੈ ਲਈ ਥਾਂ: ਸੰਤ ਮੀਤ ਸਿੰਘ

13 ਸਾਲਾਂ ਬਾਅਦ ਦੂਰ ਹੋਈ ਤਾਰੀਖਾਂ ਦੀ ਦੁਬਿਧਾ, ਸਮੂਹ ਪੰਥ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ 18 ਜੂਨ ਨੂੰ ਮਨਾਵੇਗਾ: ਕਾਲਕਾ, ਕਾਹਲੋਂ

ਹੈਨਰੀ ਨੋਵਾਕ ਨੂੰ ਇਨਸਾਫ਼ ਦਿਵਾਉਣ ਲਈ ਪਟੀਸ਼ਨ ਸ਼ੁਰੂ, ਭਾਈ ਦਬਿੰਦਰਜੀਤ ਸਿੰਘ ਦੀ ਲੋਕਾਂ ਨੂੰ ਵੱਧ ਤੋਂ ਵੱਧ ਸਾਈਨ ਕਰਨ ਦੀ ਅਪੀਲ