BREAKING NEWS
ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਸਾਰੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ ਅਤੇ ਲਾਗੂ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇਮਸ਼ੀਨੀ ਕਟਾਈ ਤੇ ਸਕਰੱਬਿੰਗ ਤੋਂ ਲੈ ਕੇ ਸੜਕਾਂ ਧੋਣ ਤੱਕ, ਚਹੁੰ-ਪੜਾਵੀਂ ਸਫ਼ਾਈ ਮਾਡਲ ਪਟਿਆਲਾ ਸ਼ਹਿਰ ਨੂੰ ਚਮਕਾਏਗਾ: ਹਰਜੋਤ ਸਿੰਘ ਬੈਂਸਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਪਨਬੱਸ ਦੇ ਬੇੜੇ ਵਿੱਚ 15 ਨਵੀਆਂ ਪ੍ਰੀਮੀਅਮ ਏਅਰਪੋਰਟ ਬੱਸਾਂ ਕੀਤੀਆਂ ਜਾ ਰਹੀਆਂ ਸ਼ਾਮਲ; 5 ਵੋਲਵੋ ਬੱਸਾਂ ਪਦਾ ਹਿਲਾ ਬੇੜਾ ਅੱਜ ਰਵਾਨਾ: ਹਰਪਾਲ ਸਿੰਘ ਚੀਮਾ

ਨੈਸ਼ਨਲ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 10, 2026 07:48 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਸਿੱਖ ਮਿਸ਼ਨ ਗੁਜਰਾਤ ਤੇ ਰਾਜਿਸਥਾਨ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ (ਰਾਜਿਸਥਾਨ) ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਮੀਤ ਸਕੱਤਰ ਸ. ਸੁਖਬੀਰ ਸਿੰਘ ਨੇ ਸਮਾਗਮਾਂ ਵਿਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ, ਉਥੇ ਗੁਜਰਾਤ ਦੇ ਅਹਿਮਦਾਬਾਦ, ਬੜੋਦਾ, ਗਾਂਧੀ ਧਾਮ, ਰਾਜਕੋਟ ਅਤੇ ਰਾਜਿਸਥਾਨ ਦੇ ਪਾਲੀ, ਫਾਲਨਾ, ਜੋਧਪੁਰ, ਉਦੈਪੁਰ ਅਤੇ ਪੰਜਾਬ ਦੇ ਵੱਖ-ਵੱਖ ਸਥਾਨਾਂ ਤੋਂ ਵੀ ਸੰਗਤਾਂ ਨੇ ਭਰਵੀਂ ਹਾਜਰੀ ਭਰੀ। ਸਥਾਨਕ ਸੰਗਤਾਂ ਵੱਲੋਂ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਲਾਲ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਸਿੱਖ ਮਿਸ਼ਨ ਦੇ ਪ੍ਰਚਾਰਕ ਭਾਈ ਕੁਲਦੀਪ ਸਿੰਘ ਨੇ ਕਥਾ-ਵਿਚਾਰਾਂ ਕੀਤੀਆਂ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਭਾਈ ਮਨਵਿੰਦਰ ਸਿੰਘ ਸੁਨਾਮ ਦੇ ਜਥੇ ਨੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਸੰਗਤ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਕੀਤੇ ਜਾ ਰਹੇ ਕਾਰਜਾਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ ਅੰਦਰ ਸਿੱਖ ਮਿਸ਼ਨਾਂ ਰਾਹੀਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੱਡੀਆਂ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਗੁਰਮਤਿ ਕੈਂਪਾਂ ਰਾਹੀਂ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਮਿਸ਼ਨ ਗੁਜਰਾਤ ਤੇ ਰਾਜਿਸਥਾਨ ਵੱਲੋਂ ਵੀ ਸੰਗਤਾਂ ਨੂੰ ਸਿੱਖੀ ਨਾਲ ਜੋੜਨ ਲਈ ਲਗਾਤਾਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਉਨ੍ਹਾਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ ਵਿਖੇ ਸਾਲਾਨਾ ਗੁਰਮਤਿ ਸਮਾਗਮ ਸਮੇਂ ਵੱਖ-ਵੱਖ ਸ਼ਹਿਰਾਂ ਤੋਂ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਵਿਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਸੰਗਤਾਂ ਨੂੰ ਅਮ੍ਰਿਤਧਾਰੀ ਹੋਣ ਅਤੇ ਆਪਣੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਵੀ ਪ੍ਰੇਰਿਆ।
ਸਮਾਗਮ ਦੌਰਾਨ ਗੁਰਦੁਆਰਾ ਗੁਰੂ ਨਾਨਕ ਦਰਸ਼ਨ ਤੇ ਫਾਊਂਡਰ ਤੇ ਕਮੇਟੀ ਮੈਂਬਰ ਸ. ਨੱਥਾ ਸਿੰਘ, ਮਿਸ਼ਨ ਦੇ ਇੰਚਾਰਜ ਸ. ਪਰਮਜੀਤ ਸਿੰਘ, ਪ੍ਰਚਾਰਕ ਸਰਦਾਰ ਲਖਬੀਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਬਲਜਿੰਦਰ ਸਿੰਘ, ਸ. ਗੁਰਸੇਵਕ ਸਿੰਘ, ਸ. ਗੁਰਪ੍ਰੀਤ ਸਿੰਘ ਸਰਹਾਲੀ, ਸ. ਮਹਿੰਦਰ ਸਿੰਘ ਗਾਂਧੀਧਾਮ, ਸ. ਸੌਦਾਗਰ ਸਿੰਘ ਪ੍ਰਧਾਨ ਗੁਰਦੁਆਰਾ ਲਖਪਤ ਸਾਹਿਬ, ਬੀਬੀ ਕੁਲਦੀਪ ਕੌਰ, ਭਾਈ ਸਾਹਿਬ ਸਿੰਘ ਬਰੋਦਾ, ਸ. ਸੁਖਦੇਵ ਸਿੰਘ ਅਹਿਮਦਾਬਾਦ, ਸ. ਗੁਰਦੀਪ ਸਿੰਘ ਬਰੋਦਾ, ਸ. ਸੁਰਜੀਤ ਸਿੰਘ ਅਹਿਮਦਾਬਾਦ, ਸ. ਅਮਨਦੀਪ ਸਿੰਘ, ਬਾਪੂ ਮੋਹਣ ਸਿੰਘ ਅਤੇ ਸ. ਨਿਰਮਲ ਸਿੰਘ, ਗੁਰਦੁਆਰਾ ਇੰਸਪੈਕਟਰ ਸ. ਪ੍ਰਮਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।

Have something to say? Post your comment

 
 
 
 

ਨੈਸ਼ਨਲ

ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ ਰੱਦ ਕਰਨ ਨੂੰ "ਕਾਲਾ ਦਿਨ" ਕਿਹਾ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ

ਹੈਨਰੀ ਨੋਵਾਕ ਦੀ ਯਾਦ ‘ਚ ਦਿੱਲੀ ਵਿੱਚ ਅਰਦਾਸ ਸਮਾਗਮ, ਸਿੱਖ ਭਾਈਚਾਰੇ ਖ਼ਿਲਾਫ਼ ਨਫ਼ਰਤ ਫੈਲਾਉਣ ਦਾ ਵਿਰੋਧ: ਸਰਨਾ

ਬੁੜੈਲ ਜੇਲ੍ਹ ਅੰਦਰ ਜੂਨ 1984 ਘਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਅਰਦਾਸ, ਬੰਦੀ ਸਿੰਘ ਹੋਏ ਭਾਵੁਕ

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਕੈਂਪ ਨੂੰ ਲੈ ਕੇ ਬੱਚਿਆਂ ਵਿੱਚ ਭਾਰੀ ਉਤਸ਼ਾਹ

18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦੋ ਪਹੀਆ ਜਾਂ ਚਾਰ ਪਹੀਆ ਵਾਹਨ ਦੇਣ ਤੋਂ ਗੁਰੇਜ਼ ਕਰਨ ਮਾਪੇ- ਕਰਮਸਰ ਨੇ ਕੀਤੀ ਅਪੀਲ

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ ਨੇ

ਸਿੱਖ ਪੰਥ ਦੇ ਗੁਰਪੁਰਬਾਂ ਅਤੇ ਪੰਥਕ ਸਟੇਜਾਂ ਤੋਂ ਬੌਧਿਕ ਅਗਵਾਈ ਹੋਈ ਗਾਇਬ, ਨਾਅਰੇਬਾਜ਼ੀ ਨੇ ਲੈ ਲਈ ਥਾਂ: ਸੰਤ ਮੀਤ ਸਿੰਘ

13 ਸਾਲਾਂ ਬਾਅਦ ਦੂਰ ਹੋਈ ਤਾਰੀਖਾਂ ਦੀ ਦੁਬਿਧਾ, ਸਮੂਹ ਪੰਥ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ 18 ਜੂਨ ਨੂੰ ਮਨਾਵੇਗਾ: ਕਾਲਕਾ, ਕਾਹਲੋਂ

ਹੈਨਰੀ ਨੋਵਾਕ ਨੂੰ ਇਨਸਾਫ਼ ਦਿਵਾਉਣ ਲਈ ਪਟੀਸ਼ਨ ਸ਼ੁਰੂ, ਭਾਈ ਦਬਿੰਦਰਜੀਤ ਸਿੰਘ ਦੀ ਲੋਕਾਂ ਨੂੰ ਵੱਧ ਤੋਂ ਵੱਧ ਸਾਈਨ ਕਰਨ ਦੀ ਅਪੀਲ