ਨੈਸ਼ਨਲ

ਜੂਨ 1984 ਦੇ ਘਲੂਘਾਰੇ ਦੀ ਯਾਦ ਵਿੱਚ ਓਟਾਵਾ ਪਾਰਲੀਮੈਂਟ ਮੂਹਰੇ ਹੋਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ, ਹਜ਼ਾਰਾਂ ਸੰਗਤਾਂ ਨੂੰ ਸ਼ਮੂਲੀਅਤ ਦਾ ਸੱਦਾ: ਬਾਬਾ ਖੇਲਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 11, 2026 07:14 PM

ਨਵੀਂ ਦਿੱਲੀ- ਜੂਨ 1984 ਦੀਆਂ ਘਟਨਾਵਾਂ ਨੂੰ ਯਾਦ ਕਰਦਿਆਂ ਓਟਾਵਾ ਦੇ ਪਾਰਲੀਮੈਂਟ ਹਿੱਲ ਵਿਖੇ ਕੈਨੇਡੀਅਨ ਪਾਰਲੀਮੈਂਟ ਮੂਹਰੇ 13 ਜੂਨ 2026 ਨੂੰ ਦੁਪਹਿਰ 12 ਵਜੇ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕਰਵਾਇਆ ਜਾ ਰਿਹਾ ਹੈ। ਸਮਾਗਮ ਦਾ ਮਕਸਦ 1984 ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਧਾਮਾਂ 'ਤੇ ਹੋਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਅਤੇ ਨਿਰਦੋਸ਼ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਨਾ ਹੈ। ਜਲਾਵਤਨੀ ਆਗੂ ਬਾਬਾ ਸੰਤੋਖ ਸਿੰਘ ਖੇਲਾ, ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਭਾਈ ਜਸਵਿੰਦਰ ਸਿੰਘ ਮੌਂਟਰੀਆਲ ਅਤੇ ਹੋਰ ਪੰਥਕ ਨੁਮਾਇੰਦਿਆਂ ਅਨੁਸਾਰ ਵੱਖ-ਵੱਖ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਕੈਨੇਡਾ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ। ਬਾਬਾ ਖੇਲਾ ਅਤੇ ਆਯੋਜਕਾਂ ਵੱਲੋਂ ਸਮੂਹ ਸਿੱਖ ਭਾਈਚਾਰੇ ਅਤੇ ਮਨੁੱਖੀ ਅਧਿਕਾਰਾਂ ਦੇ ਹਮਾਇਤੀਆਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਬਾਬਾ ਸੰਤੋਖ ਸਿੰਘ ਖੇਲਾ, ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਭਾਈ ਜਸਵਿੰਦਰ ਸਿੰਘ ਮੌਂਟਰੀਆਲ ਨੇ ਦਸਿਆ ਸੰਗਤਾਂ ਦੀ ਸਹੂਲਤ ਲਈ ਮੋਂਟਰੀਅਲ ਦੇ ਗੁਰੂ ਨਾਨਕ ਦਰਬਾਰ ਲਾਸਾਲ ਅਤੇ ਗੁਰਦੁਆਰਾ ਨਾਨਕ ਦਰਬਾਰ ਪਾਰਕ ਐਕਸ ਤੋਂ ਸਵੇਰੇ 9:30 ਵਜੇ ਬੱਸਾਂ ਰਵਾਨਾ ਹੋਣਗੀਆਂ। ਆਯੋਜਕਾਂ ਨੇ ਪਹਿਲਾਂ ਹੀ ਆਪਣੀ ਸੀਟ ਰਜਿਸਟਰ ਕਰਵਾਉਣ ਦੀ ਵੀ ਅਪੀਲ ਕੀਤੀ ਹੈ ਤਾਂ ਜੋ ਆਵਾਜਾਈ ਦੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾ ਸਕਣ। ਓਨ੍ਹਾ ਦਸਿਆ ਕਿ ਇਹ ਪ੍ਰੋਗਰਾਮ ਕੇਵਲ ਯਾਦਗਾਰੀ ਇਕੱਠ ਨਹੀਂ, ਸਗੋਂ 1984 ਦੀਆਂ ਘਟਨਾਵਾਂ ਸਬੰਧੀ ਇਨਸਾਫ਼ ਅਤੇ ਇਤਿਹਾਸਕ ਸੱਚਾਈ ਦੀ ਮੰਗ ਨੂੰ ਦੁਹਰਾਉਣ ਦਾ ਮੰਚ ਵੀ ਹੋਵੇਗਾ। ਸਮਾਗਮ ਦੌਰਾਨ ਧਾਰਮਿਕ ਦੀਵਾਨ, ਸੰਬੋਧਨ ਅਤੇ ਸ਼ਹੀਦਾਂ ਨੂੰ ਸਮਰਪਿਤ ਵਿਸ਼ੇਸ਼ ਸ਼ਰਧਾਂਜਲੀ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਜੂਨ 1984 ਸਿੱਖ ਇਤਿਹਾਸ ਦਾ ਇੱਕ ਅਹਿਮ ਅਤੇ ਦਰਦਨਾਕ ਅਧਿਆਇ ਹੈ, ਜਿਸ ਦੀ ਯਾਦ ਨੂੰ ਜਿਉਂਦਾ ਰੱਖਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਇਸ ਦਾ ਸੰਦੇਸ਼ ਪਹੁੰਚਾਉਣਾ ਹਰ ਸਿੱਖ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ 'ਤੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਤੋਂ ਸੰਗਤਾਂ ਦੇ ਵੱਡੇ ਕਾਫ਼ਲੇ ਓਟਾਵਾ ਪਹੁੰਚਣ ਦੀ ਸੰਭਾਵਨਾ ਹੈ।

Have something to say? Post your comment

 
 
 
 

ਨੈਸ਼ਨਲ

ਕਾਂਗਰਸ ਅਤੇ ਟੀਐਮਸੀ ਨੂੰ ਭਾਜਪਾ ਨੂੰ ਹਰਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ -ਸੌਗਤ ਰਾਏ

ਗਿਆਨੀ ਰਘਬੀਰ ਸਿੰਘ ਨੇ ਸਿੱਟ ਅੱਗੇ ਪੇਸ਼ ਹੋ ਕੇ ਸਿੱਖ ਰਵਾਇਤਾਂ ਅਤੇ ਅਕਾਲ ਤਖ਼ਤ ਦੇ ਹੁਕਮਾਂ ਦੀ ਕੀਤੀ ਉਲੰਘਣਾ: ਸਰਨਾ

ਸਵਿਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਸਿੱਖ ਧਰਮ ਬਾਰੇ ਹਾਸਲ ਕੀਤੀ ਜਾਣਕਾਰੀ

ਗਿਆਨੀ ਰਘਬੀਰ ਸਿੰਘ ਨੇ ਐੱਸ.ਆਈ.ਟੀ. ਅੱਗੇ ਪੇਸ਼ ਹੋ ਕੇ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਲਾਈ ਠੇਸ- ਪਰਮਜੀਤ ਸਿੰਘ

ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ ਰੱਦ ਕਰਨ ਨੂੰ "ਕਾਲਾ ਦਿਨ" ਕਿਹਾ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ

ਹੈਨਰੀ ਨੋਵਾਕ ਦੀ ਯਾਦ ‘ਚ ਦਿੱਲੀ ਵਿੱਚ ਅਰਦਾਸ ਸਮਾਗਮ, ਸਿੱਖ ਭਾਈਚਾਰੇ ਖ਼ਿਲਾਫ਼ ਨਫ਼ਰਤ ਫੈਲਾਉਣ ਦਾ ਵਿਰੋਧ: ਸਰਨਾ

ਬੁੜੈਲ ਜੇਲ੍ਹ ਅੰਦਰ ਜੂਨ 1984 ਘਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਅਰਦਾਸ, ਬੰਦੀ ਸਿੰਘ ਹੋਏ ਭਾਵੁਕ

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਕੈਂਪ ਨੂੰ ਲੈ ਕੇ ਬੱਚਿਆਂ ਵਿੱਚ ਭਾਰੀ ਉਤਸ਼ਾਹ

18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦੋ ਪਹੀਆ ਜਾਂ ਚਾਰ ਪਹੀਆ ਵਾਹਨ ਦੇਣ ਤੋਂ ਗੁਰੇਜ਼ ਕਰਨ ਮਾਪੇ- ਕਰਮਸਰ ਨੇ ਕੀਤੀ ਅਪੀਲ